Tuesday, December 24, 2024

ਯੁਵਕ ਸੇਵਾਵਾਂ ਕਲੱਬਾਂ ਕੋਲੋਂ ਵਿੱਤੀ ਸਹਾਇਤਾ ਗ੍ਰਾਂਟ ਪ੍ਰਾਪਤ ਕਰਨ ਲਈ ਅਰਜ਼ੀਆਂ ਦੀ ਕੀਤੀ ਮੰਗ

Date:

ਸ੍ਰੀ ਮੁਕਤਸਰ ਸਾਹਿਬ 23 ਦਸੰਬਰ

                                    ਪੰਜਾਬ ਸਰਕਾਰ ਯੁਵਕ ਸੇਵਾਵਾਂ, ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਅਧਾਰ ‘ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ ‘ਚੋਂ ਅਰਜ਼ੀਆਂ ਦੀ ਮੰਗ 20 ਜਨਵਰੀ 2025 ਤੱਕ ਕੀਤੀ ਗਈ ਹੈ।

                                  ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ  ਸ੍ਰੀ ਮੁਕਤਸਰ ਸਾਹਿਬ  ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਯੁਵਕ ਕਲੱਬਾਂ ਵੱਲੋਂ ਆਪਣੀਆਂ ਅਰਜ਼ੀਆਂ ਦੇ ਨਾਲ ਕਲੱਬ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀਆਂ ਫੋਟੋਆਂਅਤੇ ਅਖਬਾਰਾਂ ਦੀਆਂ ਕਾਤਰਾਂ ਨੱਥੀ ਕੀਤੀਆਂ ਜਾਣ ਤਾਂ ਜੋ ਵਧੀਆ ਕੰਮ ਕਰਨ ਵਾਲੀਆਂ ਜ਼ਿਲ੍ਹੇ ਭਰ ‘ਚੋਂ  ਯੁਵਕ ਕਲੱਬਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਖੇਡਾਂ ਦੇ ਸਮਾਨ, ਯੁਵਕ ਗਤੀਵਿਧੀਆਂ ਲਈ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕੀਤੀ ਜਾ ਸਕੇ। ਅਰਜ਼ੀਆਂ ਦੇਣ ਵਾਲੇ ਕਲੱਬ ਯੁਵਕ ਸੇਵਾਵਾਂ ਵਿਭਾਗ ਨਾਲ਼ ਐਫਲੀਏਟਿਡ ਹੋਣੇ ਚਾਹੀਦੇ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਚੋਂ ਯੋਗ ਯੁਵਕ ਕਲੱਬਾਂ ਦੀ ਚੋਣ ਜ਼ਿਲ੍ਹਾ ਪੱਧਰ ਤੇ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ।

                                ਯੁਵਕ ਕਲੱਬਾਂ ਵੱਲੋਂ ਇਹ ਅਰਜ਼ੀਆਂ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਦੇ ਦਫਤਰ ਗੁਰੂਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।

                    ਵਧੇਰੇ ਜਾਣਕਾਰੀ ਲਈ ਸ੍ਰੀ ਰਘਬੀਰ  ਸਿੰਘ ਮਾਨ  ਮੋਬਾਇਲ ਨੰ. 95011-06638/99149-57957 ਤੇ ਕੀਤਾ ਜਾ ਸਕਦਾ ਹੈ ਸੰਪਰਕ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਸਾਲ 2024 ਵਿੱਚ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਦਾ ਸੁਫ਼ਨਾ ਹੋਇਆ ਸਾਕਾਰ

ਚੰਡੀਗੜ੍ਹ, 23 ਦਸੰਬਰ ਪੰਜਾਬ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖਾਸ...

ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦੇ ਨਵੇਂ ਸੈਸ਼ਨ ਦੀ ਜਨਵਰੀ ‘ਚ ਸ਼ੁਰੂਆਤ  

ਲੁਧਿਆਣਾ, 23 ਦਸੰਬਰ (000) – ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ...

23 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ ਬੱਚਿਆਂ ਲਈ ਵਿਸ਼ੇਸ਼ ਪੈਂਟਾਵੇਲੈਂਟ ਟੀਕਾਕਰਣ ਮੁਹਿੰਮ: ਡਾ ਕਵਿਤਾ ਸਿੰਘ

ਫਾਜਿਲਕਾ: 23 ਦਸੰਬਰ 2024 ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ...

ਸ਼ਹੀਦੀ ਸਭਾ: ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 23 ਦਸੰਬਰ: ਸ਼ਹੀਦੀ ਸਭਾ ਤੋਂ ਪਹਿਲਾਂ ਸਪੈਸ਼ਲ ਡਾਇਰੈਕਟਰ...