Thursday, December 26, 2024

ਪੰਜਾਬ ‘ਚ ਸ਼ਰਮਨਾਕ ਘਟਨਾ, ਗੁਆਂਢੀ ਨੇ ਰੋਲੀ ਕੁੜੀ ਦੀ ਪੱਤ !!

Date:

The neighbor rolled the girl’s leaf
ਥਾਣਾ ਸਿਟੀ ਅਧੀਨ ਪੈਂਦੇ ਮਹਿਤਾਬਗੜ੍ਹ ਮੁਹੱਲੇ ’ਚ ਗੁਆਂਢੀ ਵੱਲੋਂ ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ’ਚ ਮੁਲਜ਼ਮ ਨੌਜਵਾਨ ਖ਼ਿਲਾਫ਼ ਪੋਕਸੋ ਐਕਟ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਮੁਹੱਲਾ ਮਹਿਤਾਬਗੜ੍ਹ ਵਾਸੀ ਇਕ ਵਿਅਕਤੀ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਕਿ ਉਸ ਦੇ ਤਿੰਨ ਬੱਚੇ ਹਨ, ਇਕ ਲੜਕਾ ਅਤੇ ਦੋ ਲੜਕੀਆਂ। ਉਹ ਆਟੋ ਰਿਕਸ਼ਾ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ। ਉਸ ਦੀ ਪਤਨੀ ਵਿਦੇਸ਼ ਗਈ ਹੋਈ ਹੈ। ਉਸ ਦੀ ਮਾਤਾ ਘਰ ਵਿਚ ਬੱਚਿਆਂ ਦੀ ਦੇਖਭਾਲ ਕਰਦੀ ਹੈ। ਉਸ ਦੀ 16 ਸਾਲਾ ਛੋਟੀ ਬੇਟੀ ਪਾਇਲ ਨੇੜਲੇ ਪ੍ਰਾਈਵੇਟ ਸਕੂਲ ’ਚ 8ਵੀਂ ਜਮਾਤ ’ਚ ਪੜ੍ਹਦੀ ਹੈ।The neighbor rolled the girl’s leaf

ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਸ ਦਾ ਗੁਆਂਢੀ ਨੌਜਵਾਨ ਦਰਸ਼ਨ ਉਰਫ਼ ਸੋਨੂੰ ਉਸ ਦੀ ਬੱਚੀ ’ਤੇ ਬੁਰੀ ਨਜ਼ਰ ਰੱਖਦਾ ਸੀ। 9 ਦਸੰਬਰ ਨੂੰ ਉਸ ਦੀ ਬੱਚੀ ਨੇ ਉਸ ਨੂੰ ਦੱਸਿਆ ਕਿ ਗੁਆਂਢੀ ਨੌਜਵਾਨ ਦਰਸ਼ਨ ਉਰਫ਼ ਸੋਨੂੰ ਨੇ ਉਸ ਨੂੰ ਆਪਣੇ ਘਰ ਬੁਲਾ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ।

ਪੁਲਸ ਥਾਣਾ ਸਿਟੀ ਨੇ ਨਾਬਾਲਗ ਵਿਦਿਆਰਥਣ ਦੇ ਪਿਤਾ ਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਮੁਲਜ਼ਮ ਨੌਜਵਾਨ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

The neighbor rolled the girl’s leaf

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related