Monday, January 13, 2025

ਅਪਸ਼ਬਦ ਬੋਲਣ ਦੇ ਮਾਮਲੇ ‘ਚ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਲਗਾਈ ਸਜ਼ਾ

Date:

Punishment imposed on Harjinder Singh Dhami
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਉਹ ਰੋਜ਼ਾਨਾ ਇੱਕ ਘੰਟਾ ਜੂਠੇ ਭਾਂਡੇ ਮਾਂਜਣਗੇ ਅਤੇ ਜੋੜੇ ਸਾਫ ਕਰਨਗੇ। ਹਰਜਿੰਦਰ ਸਿੰਘ ਧਾਮੀ ਨੂੰ ਇਹ ਧਾਰਮਿਕ ਸਜ਼ਾ ਪੰਜ ਪਿਆਰਿਆਂ ਵੱਲੋਂ ਸੁਣਾਈ ਗਈ ਹੈ।

ਇਸ ਵੇਲੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ  ਮੰਜੀ ਸਾਹਿਬ ਦੀਵਾਨ ਹਾਲ ਦੇ ਕੋਲ ਜੋੜਾ ਘਰ ਵਿੱਚ ਸੇਵਾ ਕਰ ਰਹੇ ਹਨ। ਦੱਸ ਦਈਏ ਕਿ ਇਹ ਧਾਰਮਿਕ ਸਜ਼ਾ ਉਨ੍ਹਾਂ ਨੂੰ ਬੀਬੀ ਜਗੀਰ ਕੌਰ ਖਿਲਾਫ ਅਪਸ਼ਬਦ ਬੋਲਣ ਦੇ ਮਾਮਲੇ ਵਿਚ ਪੰਜ ਪਿਆਰਿਆਂ ਨੇ ਸੁਣਾਈ ਹੈ। ਪੰਜ ਪਿਆਰਿਆਂ ਨੇ ਪ੍ਰਧਾਨ ਧਾਮੀ ਨੂੰ ਇਕ ਘੰਟਾ ਜੂਠੇ ਭਾਂਡੇ ਮਾਂਜਣ ਅਤੇ ਜੋੜਾ ਘਰ ਵਿੱਚ ਸੇਵਾ ਕਰਨਗੇ। ਸੇਵਾ ਦੌਰਾਨ ਉਹ ਜਪੁਜੀ ਸਾਹਿਬ ਦਾ ਪਾਠ ਵੀ ਕਰਨਗੇ।Punishment imposed on Harjinder Singh Dhami

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੀਤੇ ਦਿਨੀਂ ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਆਦੇਸ਼ ਅਨੁਸਾਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਦੇ ਸਨਮੁਖ ਪੇਸ਼ ਹੋਏ। ਇਸ ਦੌਰਾਨ ਪੰਜ ਪਿਆਰਿਆਂ ਵੱਲੋਂ ਐਡਵੋਕੇਟ ਧਾਮੀ ਨੂੰ ਇੱਕ ਘੰਟਾ ਜੋੜਾ ਘਰ, ਇੱਕ ਘੰਟਾ ਲੰਗਰ ਵਿਖੇ ਬਰਤਨ ਮਾਂਜਣ ਦੀ ਸੇਵਾ ਕਰਨ ਦੇ ਨਾਲ-ਨਾਲ ਪੰਜ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ 500 ਰੁਪਏ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣ ਦਾ ਆਦੇਸ਼ ਕੀਤਾ ਹੈ। ਇਸੇ ਦੌਰਾਨ ਐਡਵੋਕੇਟ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੰਨਦਿਆਂ ਜੋੜਾ ਘਰ, ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਆਪਣੀ ਸੇਵਾ ਸੰਪੂਰਨ ਕੀਤੀ।Punishment imposed on Harjinder Singh Dhami

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਚੰਡੀਗੜ੍ਹ, 13 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ...

ਡਿਪਟੀ ਕਮਿਸ਼ਨਰ ਨੇ ਹੁਨਰ ਵਿਕਾਸ ਕੋਰਸ ਕਰਵਾ ਕੇ ਹੁਨਰਮੰਦ ਪੈਦਾ ਕਰਨ ’ਤੇ ਦਿੱਤਾ ਜ਼ੋਰ

ਜਲੰਧਰ, 13 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...

ਚਾਈਨਾ ਡੋਰ ਵੇਚਣ ਵਾਲਿਆਂ ‘ਤੇ ਹੋਵੇਗੀ ਸਖਤ ਕਾਰਵਾਈ

ਜਲੰਧਰ, 13 ਜਨਵਰੀ :    ਚਾਈਨਾ ਡੋਰ 'ਤੇ ਪੂਰਨ ਪਾਬੰਦੀ...

ਕੌਂਸਲਰਾਂ ਨੂੰ ਜਨਤਕ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਚਾਹੀਦਾ ਹੈ: ਮਹਿੰਦਰ ਭਗਤ

ਜਲੰਧਰ/ਗੋਰਾਇਆ (): ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮਹਿੰਦਰ ਭਗਤ...