Sunday, December 29, 2024

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਪ੍ਰਸੰਸਾਯੋਗ : ਸਪੀਕਰ ਸੰਧਵਾਂ

Date:

ਕੋਟਕਪੂਰਾ, 28 ਦਸੰਬਰ (         ) :-

ਬੱਚਿਆਂ ਤੇ ਨੌਜਵਾਨਾ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਅਤੇ ਸਮਾਜਿਕ ਕੁਰੀਤੀਆਂ ਤੋਂ ਬਚਾਅ ਕੇ ਚੰਗੇ ਇਨਸਾਨ ਬਣਨ ਲਈ ਵੱਖ-ਵੱਖ ਸਮੇਂ ਸ਼ਖਸ਼ੀਅਤ ਉਸਾਰੀ ਕੈਂਪ, ਯੂਥ ਫੈਸਟੀਵਲ ਅਤੇ ਹੋਰ ਕਾਰਜ ਕਰਨ ਵਾਲੀ ਜਥੇਬੰਦੀ ‘ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ’ ਦੇ ਉਪਰਾਲੇ ਬਹੁਤ ਹੀ ਪ੍ਰਸੰਸਾਯੋਗ ਹਨ।

ਜਥੇਬੰਦੀ ਦੇ ਸਥਾਨਕ ਸਿੱਖਾਂਵਾਲਾ ਰੋਡ ’ਤੇ ਸਥਿੱਤ ਜੋਨਲ ਦਫਤਰ ਵਿੱਚ ਨਵਾਂ ਜਨਰੇਟਰ ਲੈਣ ਅਤੇ ਹੋਰ ਸੇਵਾਵਾਂ ਲਈ 5 ਲੱਖ ਰੁਪਏ ਦਾ ਚੈੱਕ ਸੌਂਪਣ ਮੌਕੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਖਿਆ ਕਿ ਭਾਵੇਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਬੱਚਿਆਂ ਤੇ ਨੌਜਵਾਨਾ ਨੂੰ ਚੰਗੇ ਇਨਸਾਨ ਬਣਾਉਣ ਦੇ ਉਪਰਾਲੇ ਲਗਾਤਾਰ ਜਾਰੀ ਹਨ ਪਰ ਹੋਰਨਾ ਸੰਸਥਾਵਾਂ, ਜਥੇਬੰਦੀਆਂ, ਕਲੱਬਾਂ, ਯੂਨੀਅਨਾਂ, ਐਸੋਸੀਏਸ਼ਨਾ ਅਤੇ ਸਭਾ-ਸੁਸਾਇਟੀਆਂ ਨੂੰ ਵੀ ਇਸ ਤਰਾਂ ਦੇ ਸੇਵਾ ਕਾਰਜ ਕਰਨੇ ਚਾਹੀਦੇ ਹਨ।

ਸਪੀਕਰ ਸੰਧਵਾਂ ਨੇ ਜਥੇਬੰਦੀ ਵਲੋਂ ਸਮਾਜਿਕ, ਧਾਰਮਿਕ ਅਤੇ ਵਾਤਾਵਰਣ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਜਥੇਬੰਦੀ ਦੇ ਉਪਰਾਲਿਆਂ ਸਬੰਧੀ ਡਾ. ਐਸ ਐਸ ਬਰਾੜ, ਪ੍ਰੋ. ਐਚ ਐਸ ਪਦਮ, ਡਾ. ਮਨਜੀਤ ਸਿੰਘ ਢਿੱਲੋਂ, ਗੁਰਚਰਨ ਸਿੰਘ ਬਰਾੜ, ਪੱਪੂ ਲਹੌਰੀਆ ਆਦਿ ਨੇ ਵੀ ਵਿਚਾਰ ਸਾਂਝੇ ਕੀਤੇ। ਜਥੇਬੰਦੀ ਦੇ ਪ੍ਰਚਾਰਕ ਡਾ. ਅਵੀਨਿੰਦਰਪਾਲ ਸਿੰਘ ਨੇ ਸਪੀਕਰ ਸ.ਸੰਧਵਾਂ ਨੂੰ ਜੀ ਆਇਆਂ ਆਖਦਿਆਂ ਜਥੇਬੰਦੀ ਦੀਆਂ ਸੇਵਾਵਾਂ ਦਾ ਸੰਕੇਤਮਾਤਰ ਜਿਕਰ ਕੀਤਾ। ਹਰਪ੍ਰੀਤ ਸਿੰਘ ਖਾਲਸਾ ਨੇ ਸਪੀਕਰ ਸੰਧਵਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਜਲ ਸਰੋਤ ਵਿਭਾਗ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਅਹਿਮ ਮੀਲ ਪੱਥਰ ਸਥਾਪਤ

ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸੂਬੇ...