Friday, January 10, 2025

ਜਿਲੇ ਵਿੱਚ ਵਿਸ਼ੇਸ਼ ਪੈਂਟਾਵੈਲੈਂਟ ਟੀਕਾਕਰਨ ਮੁਹਿੰਮ  31 ਦਸੰਬਰ ਤੱਕ : ਡਾ ਚੰਦਰ ਸ਼ੇਖਰ 

Date:

ਫ਼ਰੀਦਕੋਟ 30  ਦਸੰਬਰ,2024 (  ) ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੀ ਅਗਵਾਈ ਹੇਠ ਜ਼ਿਲ੍ਹਾ ਫਰੀਦਕੋਟ ਵਿੱਚ ਬੱਚਿਆਂ ਨੂੰ ਪੰਜ ਬਿਮਾਰੀਆਂ ਤੋਂ ਬਚਾਉਣ ਲਈ ਪੈਂਟਾਵੈਲੈਂਟ ਟੀਕੇ ਦੀ ਕਵਰੇਜ ਨੂੰ ਵਧਾਉਣ ਦੇ ਮਨੋਰਥ ਨਾਲ ਇੱਕ ਵਿਸ਼ੇਸ਼ ਟੀਕਾਕਰਨ ਮੁਹਿੰਮ 31 ਦਸੰਬਰ ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੈਂਟਾਵੈਲੈਂਟ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਕਵਰ ਕਰਨ ਲਈ ਪੇਡੂ ਅਤੇ ਸ਼ਹਿਰੀ ਇਲਾਕਿਆ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਲਾਏ ਜਾ ਰਹੇ ਹਨ। ਇਸ ਮੁਹਿੰਮ ਤਹਿਤ ਹੁਣ  ਤੱਕ 1303 ਬੱਚਿਆਂ ਨੂੰ ਕਵਰ ਕੀਤਾ ਜਾ ਚੁੱਕਾ ਹੈ।

             ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਸਰਵਦੀਪ ਰੋਮਾਣਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪੈਂਟਾਵੈਲੈਂਟ ਦੇ ਨਾਲ-ਨਾਲ ਸਾਰੀ ਮੁਕੰਮਲ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਬੱਚੇ ਨੂੰ ਟੀਕਾਕਰਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਅਤੇ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਨੂੰ ਇਸ ਮੁਹਿੰਮ ਤਹਿਤ ਕਵਰ ਕੀਤਾ ਜਾ ਰਿਹਾ ਹੈ ਤਾਂ ਕਿ ਬੱਚਿਆਂ ਨੂੰ ਖਤਰਨਾਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

               ਜ਼ਿਲ੍ਹਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਵਾਸੀਆਂ ਨੂੰ ਇਸ ਮੁਹਿੰਮ ਦਾ ਪੂਰਨ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸਪੈਸ਼ਲ ਮੁਹਿੰਮ ਹੇਠ ਪੰਜ ਖ਼ਤਰਨਾਕ ਬਿਮਾਰੀਆਂ ਗਲਘੋਟੁ, ਕਾਲੀ ਖੰਘ,ਟੈਟਨਸ, ਕਾਲਾ ਪੀਲੀਆ ਅਤੇ ਦਿਮਾਗ਼ੀ ਬੁਖ਼ਾਰ ਤੋਂ ਬਚਾਓ ਲਈ ਪੈਂਟਾਵੈਲੈਂਟ ਟੀਕਾ ਇੱਕ ਸਾਲ ਤੱਕ ਦੇ ਬੱਚਿਆਂ ਨੂੰ ਲਗਇਆ ਜਾ ਰਿਹਾ ਹੈ। ਜਿੰਨਾ ਬੱਚਿਆਂ ਦੇ ਇਹ ਟੀਕਾ ਕਿਸੇ ਵੀ ਕਾਰਨ ਤੋਂ ਲੱਗਣਾ ਰਹਿ ਗਿਆ ਹੈ, ਉਨ੍ਹਾਂ ਦੇ ਮਾਪੇ ਇਸ ਸਪੈਸ਼ਲ ਮੁਹਿੰਮ ਹੇਠ ਬੱਚਿਆਂ ਦਾ ਟੀਕਾਕਰਣ ਜ਼ਰੂਰ ਕਰਵਾ ਸਕਦੇ ਹਨ। ਮਾਪੇ ਆਪਣੇ ਬੱਚਿਆਂ ਦੇ ਸਿਹਤਮੰਦ ਜੀਵਨ ਲਈ ਆਪਣੀ ਜਿੰਮੇਵਾਰੀ ਬਾਖੂਬੀ ਨਿਭਾਉਣ ਤਾਂ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਹੋ ਸਕੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...