Sunday, January 5, 2025

ਪੰਜਾਬ ‘ਚ ਧੁੰਦ ਦਾ ਯੈਲੋ ਅਲਰਟ ਹੋਇਆ ਜਾਰੀ, ਪਵੇਗੀ ਕੜਾਕੇ ਦੀ ਠੰਡ

Date:

Punjab Weather Update

 ਪਹਾੜਾਂ ‘ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ ‘ਚ ਠੰਡ ਲਗਾਤਾਰ ਜ਼ੋਰ ਫੜ ਰਹੀ ਹੈ। ਸੀਤ ਲਹਿਰ ਦੀ ਚੇਤਾਵਨੀ ਦੇ ਵਿਚਕਾਰ ਹੁਣ ਧੁੰਦ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੋਮਵਾਰ ਰਾਤ ਤੋਂ ਹੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਧੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਸਵੇਰ ਤੱਕ ਕਈ ਥਾਵਾਂ ‘ਤੇ ਵਿਜ਼ੀਬਿਲਟੀ ਜ਼ੀਰੋ ਦੇ ਨੇੜੇ ਦਰਜ ਕੀਤੀ ਗਈ ਹੈ। ਉੱਥੇ ਹੀ ਪੰਜਾਬ ਦਾ ਦਿਨ ਦਾ ਤਾਪਮਾਨ ਆਮ ਨਾਲੋਂ 5 ਡਿਗਰੀ ਘੱਟ ਹੈ।

ਮੌਸਮ ਕੇਂਦਰ ਮੁਤਾਬਕ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ‘ਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ ਅਤੇ ਮੋਹਾਲੀ ‘ਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵਿਜ਼ੀਬਲਿਟੀ 50 ਮੀਟਰ ਜਾਂ ਇਸ ਤੋਂ ਵੀ ਘੱਟ ਤੱਕ ਜਾ ਸਕਦੀ ਹੈ।

Read Also : ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92  ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਤਾਪਮਾਨ ਵਿੱਚ ਆਵੇਗੀ ਗਿਰਾਵਟ 

ਮੌਸਮ ਕੇਂਦਰ ਮੁਤਾਬਕ ਅੱਜ ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਪਹਿਲੀ ਜਨਵਰੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਪਰ 6 ਜਨਵਰੀ ਦੇ ਆਸ-ਪਾਸ ਦੋ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ। ਜਿਸ ਦਾ ਅਸਰ ਪੱਛਮੀ ਹਿਮਾਲੀਅਨ ਰੇਂਜ ‘ਤੇ ਦੇਖਣ ਨੂੰ ਮਿਲੇਗਾ। ਜਿਸ ਤੋਂ ਬਾਅਦ ਪਹਾੜਾਂ ‘ਤੇ ਫਿਰ ਤੋਂ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ‘ਚ ਮੈਦਾਨੀ ਇਲਾਕਿਆਂ ‘ਚ ਫਿਰ ਤੋਂ ਠੰਡ ਵਧਣ ਦੀ ਉਮੀਦ ਹੈ।

Punjab Weather Update

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related