Monday, January 6, 2025

  ਉਸਾਰੀ ਕਿਰਤੀ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਆਪਣੇ ਆਪ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਪੰਜੀਕ੍ਰਿਤ ਕਰਵਾਉਂਣ- ਜਗਪ੍ਰੀਤ ਸਿੰਘ

Date:

ਮਾਲੇਰਕੋਟਲਾ 01 ਜਨਵਰੀ   :

            ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ  ਨਾਲ ਸਬੰਧਿਤ ਬੋਰਡ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਉਸਾਰੀ ਕਿਰਤੀਆਂ ਨੂੰ ਬੋਰਡ ਅਧੀਨ ਲਾਭਪਾਤਰੀ ਵਜੋਂ ਰਜਿਸਟਰਡ (ਪੰਜੀਕ੍ਰਿਤ) ਹੋਣਾ ਬਹੁਤ ਹੀ ਜਰੂਰੀ ਹੈ ਅਤੇ ਰਜਿਸਟਰਡ ਉਸਾਰੀ ਕਿਰਤੀ ਦੀ ਸਹੂਲਤ ਤੋਂ ਸਰਕਾਰ ਵਲੋਂ 17 ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ।

          ਸਹਾਇਕ ਕਿਰਤ ਕਮਿਸ਼ਨਰ ਜਗਪ੍ਰੀਤ ਸਿੰਘ ਨੇ ਬੋਰਡ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆ ਦੱਸਿਆ ਕਿ ਉਸਾਰੀ ਦੇ ਕੰਮ ਨਾਲ ਸਬੰਧਿਤ ਕਿਰਤੀ ਜਿਵੇਂ ਰਾਜ ਮਿਸਤਰੀ, ਇੱਟਾਂ/ਸੀਮਿੰਟ ਪਕੜਾਉਣ ਵਾਲੇ ਮਜ਼ਦੂਰ, ਪਲੰਬਰ, ਤਰਖਾਣ, ਵੈਲਡਰ, ਇਲੈਕਟ੍ਰੀਸ਼ੀਅਨ, ਤਕਨੀਕੀ/ਕਲੈਰੀਕਲ ਕੰਮ ਕਰਨ ਵਾਲੇ, ਕਿਸੇ ਸਰਕਾਰੀ, ਅਰਧ ਸਰਕਾਰੀ ਜਾਂ ਪ੍ਰਾਈਵੇਟ ਅਦਾਰੇ ਵਿੱਚ ਇਮਾਰਤਾਂ, ਸੜਕ, ਨਹਿਰਾਂ, ਬਿਜਲੀ ਦੇ ਉਤਪਾਦਨ ਜਾਂ ਵੰਡ, ਟੈਲੀਫ਼ੋਨ, ਤਾਰ, ਰੇਡੀਓ, ਰੇਲ, ਹਵਾਈ ਅੱਡੇ ਆਦਿ ਤੇ ਉਸਾਰੀ, ਮੁਰੰਮਤ ਦਾ ਕੰਮ ਕਰਨ ਵਾਲੇ ਉਸਾਰੀ ਕਿਰਤੀ ਸ਼ਾਮਲ ਹਨ।

              ਉਨ੍ਹਾਂ ਦੱਸਿਆ ਕਿ ਰਜਿਸਟਰਡ ਲਾਭਪਾਤਰੀ ਬਣਨ ਲਈ ਉਸਾਰੀ ਕਿਰਤੀ ਦੀ ਉਮਰ 18 ਸਾਲ ਤੋਂ 60 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਉਸ ਨੇ ਪਿਛਲੇ 12 ਮਹੀਨਿਆਂ ਦੌਰਾਨ ਘੱਟੋ-ਘੱਟ 90 ਦਿਨ ਉਸਾਰੀ ਕਿਰਤੀ ਵਜੋਂ ਕੰਮ ਕੀਤਾ ਹੋਣਾ ਚਾਹੀਦਾ ਹੈ। । ਰਜਿਸਟਰਡ ਹੋਣ ਲਈ ਉਸਾਰੀ ਕਿਰਤੀ ਆਪਣੇ ਨੇੜੇ ਦੇ ਕਿਸੇ ਵੀ ਸੇਵਾ ਕੇਂਦਰ ਜਾ ਗੂਗਲ ਪਲੇਅ ਸਟੋਰ ਤੋਂ “Punjab Kirti Sahayak’ ਐਪ ਡਾਊਨਲੋਡ ਕਰਕੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ । ਰਜਿਸਟਰਡ ਹੋਣ ਲਈ ਉਸ ਪਾਸ ਆਧਾਰ ਕਾਰਡ, ਬੈਂਕ ਅਕਾਊਂਟ ਹੋਣਾ ਜ਼ਰੂਰੀ ਹੈ। ਉਸਾਰੀ ਕਿਰਤੀ ਬੋਰਡ ਅਧੀਨ ਲਾਭਪਾਤਰੀ ਬਣਨ ਉਪਰੰਤ ਵਿਭਾਗ ਦੀਆਂ ਭਿੰਨ-ਭਿੰਨ ਭਲਾਈ ਸਕੀਮਾਂ ਦਾ ਲਾਭ ਲੈਣ ਦਾ ਹੱਕਦਾਰ ਬਣ ਜਾਂਦਾ ਹੈ।

ਲੇਬਰ ਇੰਸਪੈਕਟਰ ਸ੍ਰੀਮਤੀ ਪਵਨੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਭਲਾਈ ਸਕੀਮਾਂ ਅਧੀਨ ਪੜ੍ਹ ਰਹੇ ਬੱਚਿਆਂ ਲਈ ਵਜ਼ੀਫ਼ਾ ਸਕੀਮਾਂ, ਐਕਸਗ੍ਰੇਸ਼ੀਆ ਸਕੀਮ, ਬੇਟੀ ਦੀ ਸ਼ਾਦੀ ਲਈ ਸ਼ਗਨ ਸਕੀਮ, ਪ੍ਰਸੂਤਾ ਲਾਭ ਸਕੀਮ , ਦਾਹ ਸੰਸਕਾਰ ਲਈ ਰਾਸ਼ੀ,  ਯਾਤਰਾ ਭੱਤਾ ( ਐਲ.ਟੀ.ਸੀ),  ਬਾਲੜੀ ਤੋਹਫ਼ਾ ਸਕੀਮ, ਜਨਰਲ ਸਰਜਰੀ, ਪੈਨਸ਼ਨ ਸਕੀਮ, ਬਿਮਾਰੀਆਂ ਦੇ ਇਲਾਜ ਲਈ ਵਿੱਤੀ ਸਹਾਇਤਾ ਸ਼ਾਮਲ ਹਨ। ਇਸ ਤੋਂ ਇਲਾਵਾ ਲਾਭਪਾਤਰੀ 60 ਸਾਲ ਦੀ ਉਮਰ ਤੋਂ ਬਾਅਦ ਬੋਰਡ ਵੱਲੋਂ ਪੈਨਸ਼ਨ ਲੈਣ ਦਾ ਹੱਕਦਾਰ ਬਣ ਜਾਂਦਾ ਹੈ।

            ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਕੋਲ ਪੰਜੀਕ੍ਰਿਤ ਹੋਣ ਲਈ ਕਿਰਤੀ ਕੋਲ ਆਪਣੇ ਅਤੇ ਆਪਣੇ ਪਰਿਵਾਰ ਦਾ ਅਧਾਰ ਕਾਰਡ ਦੀ ਫ਼ੋਟੋ ਕਾਪੀ,ਬੈਂਕ ਖਾਤੇ ਦੀ ਫ਼ੋਟੋ ਕਾਪੀ, ਪਰਿਵਾਰ ਦੀ ਗਰੁੱਪ ਫ਼ੋਟੋ, ਜਨਮ ਮਿਤੀ ਦਾ ਸਬੂਤ (ਪੈਨ ਕਾਰਡ,ਡਰਾਈਵਿੰਗ ਲਾਇਸੈਂਸ/ਸਕੂਲ ਸਰਟੀਫਿਕੇਟ ਆਦਿ) ਤੋਂ ਇਲਾਵਾ ਫਾਰਮ ਨੰ.27 ਅਤੇ 29 ਹੋਣੇ ਚਾਹੀਦੇ ਹਨ ।

           ਵਧੇਰੇ ਜਾਣਕਾਰੀ ਲਈ ਉਸਾਰੀ ਕਿਰਤੀ ਆਪਣੇ ਨੇੜਲੇ ਸੇਵਾ ਕੇਂਦਰ/ਸਹਾਇਕ ਕਿਰਤ ਕਮਿਸ਼ਨਰ ਜਾਂ ਕਿਰਤ ਇੰਸਪੈਕਟਰਾਂ/ਲੇਬਰ ਇਨਫੋਰਸਮੈਂਟ ਅਫਸਰ ਜਾਂ pblabour.gov.in  ਤੇ ਸੰਪਰਕ ਕਰ ਸਕਦੇ ਹਨ ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਚੰਡੀਗੜ੍ਹ-ਪੰਜਾਬ ‘ਚ ਫਿਰ ਪਵੇਗਾ ਮੀਂਹ ! ਕਈ ਜ਼ਿਲਿਆਂ ਲਈ ਅਲਰਟ ਹੋਇਆ ਜਾਰੀ

Punjab and Chandigarh Weather ਵੈਸਟਰਨ ਡਿਸਟਰਬੈਂਸ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ...

ਕੰਗਨਾ ਰਨੌਤ ਦੀ ‘ਐਮਰਜੈਂਸੀ’ 17 ਜਨਵਰੀ ਨੂੰ ਵੱਡੇ ਪਰਦੇ ‘ਤੇ ਹੋਵੇਗੀ ਰਿਲੀਜ਼

Kangana Ranaut Emergency Release ਮਸ਼ਹੂਰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਇੱਕ...

ਚੰਡੀਗੜ੍ਹ ‘ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

Chandigarh Building Collapse ਚੰਡੀਗੜ੍ਹ ਦੇ ਸੈਕਟਰ 17 ਵਿੱਚ ਸੋਮਵਾਰ ਸਵੇਰੇ...