Tuesday, January 7, 2025

ਡੇਰਾ ਮੁੱਖੀ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ ! ਸੁਪਰੀਮ ਕੋਰਟ ਨੇ ਨੋਟਿਸ ਕੀਤਾ ਜਾਰੀ , ਜਾਣੋ ਕੀ ਹੈ ਪੂਰਾ ਮਾਮਲਾ

Date:

Gurmeet Ram Rahim Singh

ਸੁਪਰੀਮ ਕੋਰਟ ਨੇ 2002 ਦੇ ਕਤਲ ਮਾਮਲੇ ‘ਚ ਬਰੀ ਕੀਤੇ ਜਾਣ ਖ਼ਿਲਾਫ਼ ਦਾਇਰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਪਟੀਸ਼ਨ ‘ਤੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਸ਼ੁੱਕਰਵਾਰ ਨੂੰ ਜਵਾਬ ਮੰਗਿਆ। ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜੱਜ ਸੰਜੇ ਕੁਮਾਰ ਨੇ ਨੋਟਿਸ ਜਾਰੀ ਕਰ ਕੇ ਮਾਮਲੇ ‘ਚ ਬਰੀ ਕੀਤੇ ਗਏ ਲੋਕਾਂ ਤੋਂ ਜਵਾਬ ਮੰਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਡੇਰੇ ਦੇ ਸਾਬਕਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਦੇ ਮਾਮਲੇ ‘ਚ 28 ਮਈ 2024 ਨੂੰ ਸਿੰਘ ਅਤੇ ਚਾਰ ਹੋਰ ਨੂੰ ਬਰੀ ਕਰ ਦਿੱਤਾ ਸੀ, ਜਿਸ ਖ਼ਿਲਾਫ਼ ਸੀ.ਬੀ.ਆਈ. ਨੇ ਪਟੀਸ਼ਨ ਦਾਇਰ ਕੀਤੀ ਸੀ।

ਦੱਸਣਯੋਗ ਹੈ ਕਿ ਸਿਰਸਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੀ 10 ਜੁਲਾਈ 2002 ਦਾ ਸ਼ਾਮ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। 2003 ‘ਚ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ ਸੀ। ਜਾਂਚ ਤੋਂ ਬਾਅਦ ਸੀਬੀਆਈ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

Read Also : ਭਗਵੰਤ ਮਾਨ ਸਰਕਾਰ ਦੇ ਪੰਜਾਬੀਆਂ ਨੇ ਖਜ਼ਾਨੇ ਕੀਤੇ ਫੁੱਲ ! ਟੈਕਸਾਂ ਤੋਂ ਹੋਈ ਇੰਨੇ ਕਰੋੜ ਦੀ ਕਮਾਈ

ਹਾਈ ਕੋਰਟ ਨੇ ਸੀਬੀਆਈ ਦੀ ਸਜ਼ਾ ਨੂੰ ਰੱਦ ਕਰਦਿਆਂ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਸੀ। ਵਾਰਦਾਤ ‘ਚ ਵਰਤੀ ਗਈ ਕਾਰ ਵੀ ਬਰਾਮਦ ਨਹੀਂ ਕੀਤੀ ਗਈ। ਚਸ਼ਮਦੀਦਾਂ ਅਨੁਸਾਰ ਗੱਡੀ ‘ਚ ਚਾਰ ਵਿਅਕਤੀ ਗੋਲੀਆਂ ਚਲਾ ਰਹੇ ਸਨ ਤਾਂ ਬਾਕੀ ਤਿੰਨ ਹਥਿਆਰ ਕਿੱਥੇ ਹਨ। ਹਾਈ ਕੋਰਟ ਨੇ ਕਿਹਾ ਕਿ ਜਾਂਚ ਅਸਪੱਸ਼ਟ ਸੀ ਅਤੇ ਪੇਸ਼ ਕੀਤੇ ਗਏ ਸਬੂਤ ਭਰੋਸੇਯੋਗ ਨਹੀਂ ਸਨ। ਇਨ੍ਹਾਂ ਸਾਰਿਆਂ ਨੂੰ ਆਧਾਰ ਮੰਨਦਿਆਂ ਹਾਈ ਕੋਰਟ ਨੇ ਪੰਜ ਮੁਲਜ਼ਮਾਂ ਦੀ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਉਨ੍ਹਾਂ ਨੂੰ ਬਰੀ ਕਰ ਦਿੱਤਾ।

Gurmeet Ram Rahim Singh

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 07 ਜਨਵਰੀ 2025

Hukamnama Sri Harmandir Sahib Ji ਟੋਡੀ ਮਹਲਾ ੫ ॥ ਹਰਿ ਬਿਸਰਤ...

ਪ੍ਰਧਾਨ ਮੰਤਰੀ ਆਵਾਸ ਯੋਜਨਾ ਸਬੰਧੀ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 8 ਜਨਵਰੀ ਨੂੰ ਲਗਾਇਆ ਜਾਵੇਗਾ ਕੈਂਪ : ਵਿਧਾਇਕ ਡਾ: ਅਜੇ ਗੁਪਤਾ

ਅੰਮ੍ਰਿਤਸਰ, 6 ਜਨਵਰੀ, 2025: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ...

ਜਲੰਧਰ ਦਿਹਾਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗਿਰੋਹ ਦੇ ਮੁੱਖ ਸ਼ੂਟਰ ਨੂੰ ਕੀਤਾ ਗ੍ਰਿਫਤਾਰ

ਜਲੰਧਰ, 6 ਜਨਵਰੀ :    ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ...