Wednesday, January 8, 2025

ਪਟਿਆਲਾ ਪੁਲਿਸ ਲਾਇਨ ‘ਚ 5 ਜਨਵਰੀ ਨੂੰ ਮੁਫ਼ਤ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲੱਗੇਗਾ:ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ

Date:

-ਨਵੇਂ ਸਾਲ ਦੀ ਆਮਦ ਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਪੰਜਾਬ ਪੁਲਿਸ ਪੈਂਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਕਰਵਾਏ ਸਹਿਜ ਪਾਠ ਮੌਕੇ ਨਤਮਸਤਕ ਹੋਏ ਡੀ.ਆਈ.ਜੀ. ਸਿੱਧੂ
ਪਟਿਆਲਾ, 4 ਜਨਵਰੀ:
ਪਟਿਆਲਾ ਰੇਂਜ ਦੇ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਪੰਜਾਬ ਪੁਲਿਸ ਵੱਲੋਂ ਜਨਤਕ ਤੰਦਰੁਸਤੀ ਲਈ ਯਤਨਾਂ ਤਹਿਤ 5 ਜਨਵਰੀ 2025 ਨੂੰ ਪੁਲਿਸ ਲਾਇਨ, ਪਟਿਆਲਾ ਵਿਖੇ ਕੁਲਵੰਤ ਸਿੰਘ ਧਾਲੀਵਾਲ ਯੂਕੇ ਦੀ ਅਗਵਾਈ ਹੇਠ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੋਸਾਇਟੀ ਵੱਲੋਂ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ।
ਮਨਦੀਪ ਸਿੰਘ ਸਿੱਧੂ, ਪੰਜਾਬ ਪੁਲਿਸ ਪੈਂਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਜ਼ਿਲ੍ਹਾ ਪਟਿਆਲਾ ਵਲੋਂ ਨਵੇਂ ਸਾਲ ਦੇ ਮੌਕੇ ‘ਤੇ ਕਰਵਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਮੌਕੇ ਹਾਜ਼ਰੀ ਭਰ ਕੇ ਗੁਰੂ ਮਹਾਰਾਜ ਦੇ ਚਰਣਾਂ ਵਿੱਚ ਮੱਥਾ ਟੇਕਣ ਪੁੱਜੇ ਹੋਏ ਸਨ।ਉਨ੍ਹਾਂ ਨੇ ਪੰਜਾਬ ਪੁਲਿਸ ਦੇ ਰਿਟਾਇਰਡ ਅਧਿਕਾਰੀਆਂ ਵਲੋਂ ਕੀਤੀ ਗਈ ਪਾਠ ਦੀ ਸੇਵਾ ਦੀ ਸ਼ਲਾਘਾ ਕੀਤੀ।
ਇਸ ਮੌਕੇ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਪੰਜਾਬ ਪੁਲਿਸ ਪੈਨਸ਼ਨਰ ਐਸੋਸੀਏਸ਼ਨ ਵਲੋਂ ਤਿਆਰ ਕੀਤਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਨਵੇਂ ਸਾਲ ਦਾ ਕੈਲੰਡਰ ਵੀ ਜਾਰੀ ਕੀਤਾ।
ਡੀ.ਆਈ.ਜੀ. ਸਿੱਧੂ ਨੇ ਅੱਗੇ ਦੱਸਿਆ ਕਿ 5 ਜਨਵਰੀ 2025 ਨੂੰ ਪੁਲਿਸ ਲਾਇਨ, ਪਟਿਆਲਾ ਵਿਖੇ ਕੁਲਵੰਤ ਸਿੰਘ ਧਾਲੀਵਾਲ ਯੂਕੇ ਦੀ ਅਗਵਾਈ ਹੇਠ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੋਸਾਇਟੀ ਵੱਲੋਂ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਵਿੱਚ ਮੁਫ਼ਤ ਕੈਂਸਰ ਜਾਂਚ ਦੇ ਨਾਲ-ਨਾਲ ਸ਼ੂਗਰ, ਬਲੱਡ ਪ੍ਰੈਸ਼ਰ, ਅੱਖਾਂ ਦੀ ਜਾਂਚ ਅਤੇ ਹੋਰ ਜਨਰਲ ਸਿਹਤ ਜਾਂਚ ਸੇਵਾਵਾਂ ਉਪਲਬਧ ਹੋਣਗੀਆਂ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 7 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ...

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 07 ਜਨਵਰੀ,2025   ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ  ਆਪਣੇ ਗ੍ਰਹਿ...

ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 7 ਜਨਵਰੀ (   )  ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ...