Wednesday, January 8, 2025

ਸਾਬਕਾ ਸਰਪੰਚ ਤਰਸੇਮ ਲਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ, ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦਵਾਈ ਮੈਂਬਰਸ਼ਿਪ

Date:

ਹੁਸ਼ਿਆਰਪੁਰ, 4 ਜਨਵਰੀ

ਅੱਜ ਪਿੰਡ ਮਹਿਲਾਂਵਾਲੀ ਦੇ ਸਾਬਕਾ ਸਰਪੰਚ ਤਰਸੇਮ ਲਾਲ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਇਸ ਮੌਕੇ ਵਿਧਾਇਕ ਜਿੰਪਾ ਨੇ ਉਨ੍ਹਾਂ ਨੂੰ ਪਾਰਟੀ ਦੀ ਵਿਧਵਤ ਮੈਂਬਰਸ਼ਿਪ ਦਵਾਈ ਅਤੇ ਉਨ੍ਹਾਂ ਦੇ ਤਜਰਬੇ ਅਤੇ ਸਮਰਪਣ ਨੂੰ ਪਾਰਟੀ ਲਈ ਬਹੁਮੁੱਲ ਦੱਸਦੇ ਹੋਏ ਸਨਮਾਨਿਤ ਕੀਤਾ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਤਰਸੇਮ ਲਾਲ ਨੇ ਪਿੰਡ ਮਹਿਲਾਂਵਾਲੀ ਵਿੱਚ ਵਿਕਾਸ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਦਾ ਤਜਰਬਾ ਅਤੇ ਲੋਕਾਂ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਪਾਰਟੀ ਨੂੰ ਹੋਰ ਮਜ਼ਬੂਤੀ ਦੇਵੇਗੀ। ਆਮ ਆਦਮੀ ਪਾਰਟੀ ਸਦਾ ਹੀ ਲੋਕ ਹਿੱਤ ਅਤੇ ਵਿਕਾਸ ਲਈ ਪ੍ਰਤੀਬੱਧ ਰਹੀ ਹੈ। ਤਰਸੇਮ ਲਾਲ ਦਾ ਪਾਰਟੀ ਨਾਲ ਜੁੜਨਾ ਇਸ ਦਿਸ਼ਾ ਵਿੱਚ ਇੱਕ ਹੋਰ ਮਜ਼ਬੂਤ ਕਦਮ ਹੈ।

ਵਿਧਾਇਕ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਨੇ ਨਾ ਸਿਰਫ ਪਿੰਡਾਂ ਨੂੰ ਨਵੀਂ ਦਿਸ਼ਾ ਦਿੱਤੀ ਹੈ, ਸਗੋਂ ਲੋਕਾਂ ਨੂੰ ਇਹ ਯਕੀਨ ਵੀ ਦਵਾਇਆ ਹੈ ਕਿ ਸੱਚੀ ਅਗਵਾਈ ਨਾਲ ਹਲਕੇ ਦਾ ਚਹੁੰਮੁਖੀ ਵਿਕਾਸ ਸੰਭਵ ਹੈ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਤਰਸੇਮ ਲਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਜਨਸੇਵਾ ਅਤੇ ਵਿਕਾਸ ਆਧਾਰਤ ਸੋਚ ਨੇ ਮੈਨੂੰ ਪ੍ਰੇਰਿਤ ਕੀਤਾ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੇ ਯਤਨਾਂ ਦੇ ਕਾਰਨ ਹਲਕੇ ਵਿੱਚ ਜੋ ਬਦਲਾਅ ਆਏ ਹਨ, ਉਹ ਵਿਲੱਖਣ ਹਨ। ਮੈਂ ਪਾਰਟੀ ਨਾਲ ਮਿਲ ਕੇ ਸਮਾਜ ਅਤੇ ਖੇਤਰ ਦੇ ਵਿਕਾਸ ਲਈ ਕੰਮ ਕਰਨ ਲਈ ਪ੍ਰਤੀਬੱਧ ਹਾਂ।

ਇਸ ਮੌਕੇ ਤੇ ਅਸ਼ੋਕ ਪਹਿਲਵਾਨ, ਜਤਿੰਦਰ ਅਤੇ ਰਜਿੰਦਰ ਸ਼ੇਰਗੜ੍ਹ ਸਮੇਤ ਕਈ ਸਥਾਨਕ ਪਤਵੰਤੇ ਵਿਅਕਤੀ ਮੌਜੂਦ ਸਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 7 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ...

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 07 ਜਨਵਰੀ,2025   ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ  ਆਪਣੇ ਗ੍ਰਹਿ...

ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 7 ਜਨਵਰੀ (   )  ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ...