Saturday, January 11, 2025

 17 ਜਨਵਰੀ ਨੂੰ ਲੱਗੇਗਾ ਔਰਤਾਂ ਲਈ ਸਿਹਤ, ਸਫਾਈ ਅਤੇ ਜਾਗਰੂਕਤਾ ਦਾ ਜ਼ਿਲ੍ਹਾ ਪੱਧਰੀ ਕੈਂਪ   

Date:

ਫਿਰੋਜ਼ਪੁਰ 07 ਜਨਵਰੀ 2025 ( ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਨਾਲ ਪੰਜਾਬ ਰਾਜ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਤੇ ਔਰਤਾਂ ਲਈ ਸਿਹਤ ਸਫਾਈ ਅਤੇ ਜਾਗਰੂਕਤਾ ਦਾ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕੈਂਪ ਦੀਆ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ.) ਡਾ. ਨਿੱਧੀ ਕੁਮੁਦ ਬੰਬਾਹ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਔਰਤਾਂ/ਲੜਕੀਆਂ ਲਈ ਇਹ ਕੈਂਪ 17 ਜਨਵਰੀ 2025 ਨੂੰ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰਿਚਿਕਾ ਨੰਦਾ ਵੀ ਹਾਜ਼ਰ ਸਨ।

          ਉਨ੍ਹਾਂ ਇਸ ਸਬੰਧੀ ਵਧੇਰੀ ਜਾਣਕਾਰੀ ਦਿੰਦੇ ਹੋਏ  ਦੱਸਿਆ ਕਿ ਇਸ ਕੈੰਪ ਮੌਕੇ ਸਿਹਤ ਵਿਭਾਗ ਵੱਲੋਂ ਔਰਤਾਂ ਦੇ ਹੈਲਥ ਚੈੱਕਅਪ ਲਈ ਮਾਹਰ ਟੀਮ  ਨੂੰ ਕੈਂਪ ਵਿੱਚ ਤੈਨਾਤ ਕੀਤਾ ਜਾਵੇਗਾ ਅਤੇ ਬਲੱਡ ਪ੍ਰੈਸ਼ਰ, ਸ਼ੂਗਰ ਦੇ ਟੈਸਟ, ਫ੍ਰੀ ਅਨੀਮੀਆ ਚੈੱਕਅਪ ਤੇ ਹੋਰ ਲੋੜੀਂਦੇ ਚੈਕਅੱਪ ਅਤੇ ਟੈਸਟ ਮੁਫਤ ਕਰਵਾਉਣ ਲਈ ਪ੍ਰਬੰਧ ਕੀਤੇ ਜਾਣਗੇ ਤੇ ਨਾਲ ਹੀ ਆਯੁਸ਼ਮਾਨ ਕਾਰਡ ਬਨਾਉਣ ਦੀ ਸੁਵਿਧਾ ਫ੍ਰੀ ਦਿੱਤੀ ਜਾਵੇਗੀ। ਪੈਨਸ਼ਨ ਦਫਤਰ ਵੱਲੋਂ ਔਰਤਾਂ ਦੇ ਬੁਢਾਪਾ ਅਤੇ ਵਿਧਵਾ ਪੈਨਸ਼ਨ ਆਦਿ ਦੇ ਫਾਰਮ ਮੌਕੇ ਤੇ ਭਰੇ ਜਾਣਗੇ।  ਇਸ ਤੋਂ ਇਲਾਵਾ ਜ਼ਿਲ੍ਹਾ ਰੋਜਗਾਰ ਦਫ਼ਤਰ ਵੱਲੋਂ ਲੜਕੀਆਂ ਨੂੰ ਰੋਜਗਾਰ ਪ੍ਰਦਾਨ ਕਰਨ ਲਈ ਵੱਖ ਵੱਖ ਕੰਪਨੀਆਂ ਨੂੰ ਸਦਾ ਵੀ ਦਿਤਾ ਗਿਆ ਹੈ, ਜੋ ਇੰਟਰਵੀਉ ਲੈੰਦੇ ਹੋਏ ਮੌਕੇ ਤੇ ਹੀ ਯੋਗ ਉਮੀਦਞਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।

          ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ ਵੱਲੋਂ ਯੋਗ ਲਾਭਪਾਤਰੀਆਂ ਨੂੰ ਸੈੰਕਸ਼ਨ ਪੱਤਰ ਵੰਡੇ ਜਾਣਗੇ ਅਤੇ ਉਹਨਾਂ ਦੇ ਵਿਭਾਗ ਵੱਲੋਂ ਔਰਤਾਂ ਲਈ ਚਲਾਈ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ।ਇਸ ਤੋਂ ਇਲਾਵਾ ਵੱਖ ਵੱਖ ਵਿਭਾਗ ਜਿੰਵੇ ਕਿ ਜ਼ਿਲ੍ਹਾ ਪ੍ਰੋਗਰਾਮ ਦਫਤਰ, ਪੇਂਡੂ ਵਿਕਾਸ ਵਿਭਾਗ ਦੇ ਸੈਲਫ ਹੈਲਪ ਗਰੂਪ , ਸਖੀ ਵਨ ਸਟਾਪ ਸੈੰਟਰ, ਬਾਲ ਸੁਰੱਖਿਆ ਯੂਨਿਟ ਆਦਿ ਹੋਰ ਵਿਭਾਗਾਂ ਵੱਲੋਂ ਔਰਤਾਂ/ਲੜੀਆਂ ਲਈ ਚੱਲ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪੋ-ਆਪ ਨਾਲ ਸਬੰਧਿਤ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਹਰ ਵਰਗ ਦੀਆਂ ਔਰਤਾਂ / ਲੜਕੀਆਂ ਨੂੰ ਇਸ ਕੈੰਪ ਵਿੱਚ ਆਉਣ ਦਾ ਖੁਲ੍ਹਾ ਸੱਦਾ ਦਿਤਾ ਜਾਂਦਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਹੁਣ ਕਿਸਾਨ ਕਮਾ ਸਕਣਗੇ ਲੱਖਾਂ ਰੁਪਏ ! ਮੰਤਰੀ ਰਵਨੀਤ ਬਿੱਟੂ ਨੇ ਦੱਸਿਆ ਫਾਰਮੂਲਾ

Union Minister Ravneet Bittu ਰਾਜਪੁਰਾ ਵਿੱਚ HUL ਪਲਾਂਟ ਨੂੰ ਕੈਚੱਪ...

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਖੰਨਾ ਵਿੱਚ ‘ਧੀਆਂ ਦੀ ਲੋਹੜੀ’ ਮਨਾਈ

ਚੰਡੀਗੜ੍ਹ, 10 ਜਨਵਰੀ : ਨਵਜੰਮੀਆ ਬੱਚੀਆ ਨੂੰ ਸਮਾਜ ਵਿੱਚ ਸਮਾਨਤਾ...