Friday, January 10, 2025

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੀ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਨੇ ਕਾਦੀਆਂ-ਖੁੰਡਾ-ਧਾਰੀਵਾਲ  ਸੜਕ ਨੂੰ ਨਵਾਂ ਅਤੇ ਚੌੜਾ ਕਰਨ ਲਈ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕੀਤੀ

Date:

ਗੁਰਦਾਸਪੁਰ, 09 ਜਨਵਰੀ (            ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ  ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਪੈਂਦੀ ਮੁੱਖ ਸੰਪਰਕ ਸੜਕ ਕਾਦੀਆਂ, ਰਜ਼ਾਦਾ, ਤਤਲੇ, ਕੁਹਾੜ, ਖੁੰਡਾ, ਧਾਰੀਵਾਲ ਨੂੰ ਨਵੀਂ ਅਤੇ ਚੌੜਾ ਕਰਨ ਦੇ ਪ੍ਰੋਜੈਕਟ ਨੂੰ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ 14.60 ਕਿੱਲੋਮੀਟਰ  ਲੰਮੀ ਇਹ ਸੜਕ 12 ਫੁੱਟ ਤੋਂ 18 ਫੁੱਟ ਚੌੜੀ ਕੀਤੀ ਜਾਵੇਗੀ ਅਤੇ ਇਸ ਸਾਰੇ ਪ੍ਰੋਜੈਕਟ ਉੱਪਰ 11.64 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।

ਕਾਦੀਆਂ, ਰਜ਼ਾਦਾ, ਤਤਲੇ, ਕੁਹਾੜ, ਖੁੰਡਾ, ਧਾਰੀਵਾਲ ਸੜਕ ਲਈ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਲੋਕ ਨਿਰਮਾਣ  ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦਾ ਧੰਨਵਾਦ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਇਹ ਮੰਗ ਨੂੰ ਪੂਰਾ ਕਰਕੇ ਹਲਕਾ ਕਾਦੀਆਂ ਦੇ ਵਸਨੀਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਦੀਆਂ, ਤੋਂ ਧਾਰੀਵਾਲ ਤੱਕ ਵਾਇਆ ਰਜ਼ਾਦਾ, ਤਤਲੇ, ਕੁਹਾੜ, ਖੁੰਡਾ ਸੜਕ ਵਿਧਾਨ ਸਭਾ ਹਲਕਾ ਕਾਦੀਆਂ ਦੀ ਪ੍ਰਮੁੱਖ ਸੰਪਰਕ ਸੜਕ ਹੈ ਅਤੇ ਹਜ਼ਾਰਾਂ ਰਾਹਗੀਰ ਰੋਜ਼ ਇਸ ਸੜਕ ਤੋਂ ਗੁਜ਼ਰਦੇ ਹਨ। ਉਨ੍ਹਾਂ ਕਿਹਾ ਕਿ ਇਹ ਸੜਕ 12 ਫੁੱਟ ਚੌੜੀ ਹੋਣ ਕਾਰਨ ਅਕਸਰ ਹੀ ਏਥੇ ਕਈ ਸੜਕ ਹਾਦਸੇ ਵੀ ਵਾਪਰ ਜਾਂਦੇ ਸਨ ਅਤੇ ਰਾਹਗੀਰਾਂ  ਨੂੰ ਪਰੇਸ਼ਾਨੀ  ਦਾ ਸਾਹਮਣਾ ਕਰਨਾ ਪੈਂਦਾ ਸੀ।

ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਇਸ ਸੜਕ ਨੂੰ ਬਣਾਉਣ ਅਤੇ ਚੌੜਿਆਂ ਕਰਨ ਦੀ ਮੰਗ ਕੀਤੀ ਸੀ, ਜਿਸ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਲੋਕ ਨਿਰਮਾਣ ਵਿਭਾਗ ਨੇ ਇਸ ਸੜਕ ਲਈ 11.64 ਕਰੋੜ ਰੁਪਏ  ਦੀ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਕੀ  ਪ੍ਰਵਾਨਗੀ ਜਾਰੀ ਹੋਣ ਤੋਂ ਬਾਅਦ ਹੁਣ ਲੋਕ ਨਿਰਮਾਣ ਵਿਭਾਗ ਵੱਲੋਂ ਇਸ ਦਾ ਟੈਂਡਰ ਲਗਾ ਕੇ ਜਲਦੀ ਹੀ ਇਸ ਸੜਕ ਨੂੰ 12 ਫੁੱਟ ਤੋਂ 18 ਫੁੱਟ ਚੌੜੀ ਕਰਕੇ ਨਵੀਂ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਕਾਦੀਆਂ ਦੀ ਇਹ ਪ੍ਰਮੁੱਖ ਸੰਪਰਕ ਸੜਕ ਚੌੜੀ ਹੋਣ ਨਾਲ ਹਲਕੇ ਦੇ ਵਸਨੀਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਸਾਲ ਵਿੱਚ ਹੋਰ ਵੀ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

CM ਭਗਵੰਤ ਮਾਨ ਦਾ PM ਮੋਦੀ ਨੂੰ ਵੱਡਾ ਝਟਕਾ! ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀ ਨੀਤੀ ਖਰੜਾ ਰੱਦ

Agriculture Marketing Policy Draft ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਮੁੱਖ...

ਸ਼੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10 ਜਨਵਰੀ 2025

Hukamnama Sri Harmandir Sahib Ji ਧਨਾਸਰੀ ਮਹਲਾ ੪ ॥ ਮੇਰੇ ਸਾਹਾ...

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।