MLA Gurpreet Gogi Death
ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਬੀਤੇ ਦਿਨੀਂ ਭੇਦਭਰੇ ਹਾਲਾਤਾਂ ‘ਚ ਮੌਤ ਦੀ ਖਬਰ ਹੈ। ਗੁਰਪ੍ਰੀਤ ਗੋਗੀ ਲੁਧਿਆਣਾ ਪੱਛਮੀ ਤੋਂ ਵਿਧਾਇਕ ਸਨ। ਜਾਣਕਾਰੀ ਮੁਤਾਬਕ ਘਰ ਵਿਚ ਹੀ ਗੋਲੀ ਲੱਗਣ ਕਰਕੇ ਉਨ੍ਹਾਂ ਦੀ ਮੌਤ ਹੋਈ ਹੈ। DMC ਹਸਪਤਾਲ ‘ਚ ਡਾਕਟਰਾਂ ਨੇ MLA ਗੋਗੀ ਨੂੰ ਮ੍ਰਿਤਕ ਐਲਾਨਿਆ ਹੈ। ਰਿਪੋਰਟ ਮੁਤਾਬਕ MLA ਗੋਗੀ ਦੇ ਸਿਰ ਵਿਚ ਗੋਲੀ ਲੱਗੀ ਹੈ।
ਵਿਧਾਇਕ ਗੁਰਪ੍ਰੀਤ ਗੋਗੀ ਦੀ ਅਚਾਨਕ ਹੋਈ ਮੌਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ MLA ਗੋਗੀ ਦੀ ਅਚਾਨਕ ਹੋਈ ਮੌਤ ਬਾਰੇ ਸੁਣ ਕੇ ਬਹੁਤ ਦੁੱਖ ਲੱਗਾ। ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਦੁਖਦਾਈ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖਸ਼ਣ
ਵਾਹਿਗੁਰੂ ਵਾਹਿਗੁਰੂ
ਦੱਸ ਦੇਈਏ ਕਿ ਗੁਰਪ੍ਰੀਤ ਗੋਗੀ 2022 ‘ਚ ‘ਆਪ’ ਵਿਧਾਇਕ ਚੁਣੇ ਗਏ ਸਨ। ਉਹ ‘ਆਪ’ ਦੇ ਤੇਜ਼ ਤਰਾਰ MLA ਸਨ। ਇਲੈਕਸ਼ਨ ਕਮਿਸ਼ਨ ਨੂੰ ਦਿੱਤੇ ਹਲਫਨਾਮੇ ਮੁਤਾਬਿਕ ਗੁਰਪ੍ਰੀਤ ਗੋਗੀ ਕੋਲ ਕੁੱਲ 12,99,118 ਨਗਦੀ ਸੀ ਤੇ ਇਸ ਤੋਂ ਇਲਾਵਾ ਬੈਂਕਾਂ,ਵਿੱਤੀ ਸੰਸਥਾਵਾਂ ਤੇ ਗੈਰ ਬੈਂਕਿੰਗ ਵਿੱਤੀ ਕੰਪਨੀਆਂ ‘ਚ ਜਮ੍ਹਾਂ ਰਾਸ਼ੀ 17,27,930 ਰੁਪਏ ਸੀ। ਨਿੱਜੀ ਲੋਨ ਅਤੇ ਅਡਵਾਂਸ 11,30,000 ਰੁਪਏ ਸਨ। ਕੁੱਲ ਮਿਲਾ ਕੇ ਗੁਰਪ੍ਰੀਤ ਗੋਗੀ 5,77,88,624 ਸੰਪਤੀ ਦੇ ਮਾਲਕ ਸਨ।
Read Also : ਹੁਣ ਕਿਸਾਨ ਕਮਾ ਸਕਣਗੇ ਲੱਖਾਂ ਰੁਪਏ ! ਮੰਤਰੀ ਰਵਨੀਤ ਬਿੱਟੂ ਨੇ ਦੱਸਿਆ ਫਾਰਮੂਲਾ
MLA Gurpreet Gogi Death