ਤਰਨ ਤਾਰਨ 16 ਜਨਵਰੀ
ਹਲਕੇ ਦੇ ਵਿਕਾਸ ਕਾਰਜਾਂ ਵਿਚ ਵੱਧ ਚੱੜ ਕੇ ਯੋਗਦਾਨ ਪਾਉਣ ਕਾਰਨ ਪੰਜਾਬ ਸਰਕਾਰ ਵਲੋਂ ਲਗਾਤਾਰ ਤੀਜੀ ਵਾਰ ਗੁਰਵਿੰਦਰ ਸਿੰਘ ਬਹਿੜਵਾਲ ਨੂੰ ਜਿਲਾ ਯੋਜਨਾ ਕਮੇਟੀ ਤਰਨ ਤਾਰਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸ਼੍ਰੀ ਗੁਰਵਿੰਦਰ ਸਿੰਘ ਬਹਿੜਵਾਲ ਨੇ ਦੱਸਿਆ ਕਿ ਜਿਲ੍ਹਾ ਤਰਨ ਤਾਰਨ ਦੇ ਵਿਕਾਸ ਕਾਰਜਾਂ ਵਿਚ ਹੋਰ ਤੇਜੀ ਲਿਆਂਦੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਸਾਲ 2022-23 ਦੌਰਾਨ ਪਲਾਨ ਸਕੀਮ PM-03 ਬੰਧਨ ਮੁਕਤ ਫੰਡ ਆਫ ਤਹਿਤ 24 ਕੰਮਾਂ ਲਈ 187.50 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਸਾਲ 2023-24 ਦੌਰਾਨ ਪਲਾਨ ਸਕੀਮ PM-05 ਬੰਧਨ ਮੁਕਤ ਫੰਡ ਆਫ ਜਿਲ੍ਹਾ ਯੋਜਨਾ ਕਮੇਟੀ ਤਹਿਤ 17 ਕੰਮਾਂ ਲਈ 66.95 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਸਾਲ 2023-24 ਦੌਰਾਨ ਪਲਾਨ ਸਕੀਮ PM-03 ਬੰਧਨ ਮੁਕਤ ਫੰਡ ਆਫ ਤਹਿਤ ਜਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਹਲਕਿਆਂ ਵਿਚ 11 ਲਾਇਬ੍ਰੇਰੀਆਂ ਲਈ 139.77 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।