Saturday, January 18, 2025

ਅਕਾਲੀ ਦਲ ‘ਚ ਨਵੇਂ ਮੈਂਬਰਾਂ ਦੀ ਭਰਤੀ ਲਈ ਤਿਆਰੀਆਂ ਸ਼ੁਰੂ, ਇਸ ਤਾਰੀਕ ਤੋਂ ਹੋਵੇਗੀ ਸ਼ੁਰੂਆਤ

Date:

Shiromani Akali Dal

ਸ਼੍ਰੋਮਣੀ ਅਕਾਲੀ ਦਲ (SAD) ਨੇ 20 ਜਨਵਰੀ ਤੋਂ ਜੱਥੇਬੰਦਕ ਚੋਣਾਂ ਲਈ ਮੈਂਬਰਸ਼ਿਪ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਪਾਰਟੀ ਨੇ 25 ਲੱਖ ਮੈਂਬਰ ਭਰਤੀ ਕਰਨ ਦਾ ਟੀਚਾ ਰੱਖਿਆ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ 20 ਜਨਵਰੀ ਤੋਂ ਮੈਂਬਰਸ਼ਿਪ ਭਰਤੀ ਸ਼ੁਰੂ ਕਰਨ ਲਈ ਸਾਰੀਆਂ ਯੋਜਨਾਵਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।

ਦੱਸ ਦਈਏ ਕਿ ਪਾਰਟੀ ਕੇਡਰ ਲਈ ਕਾਪੀਆਂ ਪ੍ਰਿੰਟ ਕਰਵਾਈਆਂ ਜਾ ਰਹੀਆਂ ਹਨ ਤੇ ਸੰਵਿਧਾਨਕ ਨਿਯਮਾਂ ਮੁਤਾਬਕ ਦਿਸ਼ਾ-ਨਿਰਦੇਸ਼ ਤੈਅ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਇਸ ਗੱਲ ਲਈ ਦ੍ਰਿੜ੍ਹ ਸੰਕਲਪ ਹੈ ਕਿ ਸਹੀ ਤਰੀਕੇ ਨਾਲ ਅਸਲ ਮੈਂਬਰਸ਼ਿਪ ਮੁਹਿੰਮ ਚਲਾਈ ਜਾਵੇ ਤੇ ਮੁੱਖ ਚੋਣ ਅਫ਼ਸਰ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਪਾਰਟੀ ਦੇ ਆਬਜ਼ਰਵਰ ਇਸ ਦੀ ਨਿਗਰਾਨੀ ਕਰਨਗੇ।

Read Also : ਪੀਐਮ ਮੋਦੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ਮਾਮਲੇ ‘ਚ ਕਿਸਾਨਾਂ ਤੇ ਸਖ਼ਤ ਐਕਸ਼ਨ ! ਗ੍ਰਿਫਤਾਰੀ ਵਰੰਟ ਹੋਏ ਜਾਰੀ

ਤੈਅ ਕੀਤੇ ਗਏ ਆਬਜ਼ਰਵਰਾਂ ਲਈ ਇਕ ਸਿਖਲਾਈ ਸੈਸ਼ਨ ਰੱਖਿਆ ਜਾਵੇਗਾ। ਉਨ੍ਹਾਂ ਨੇ ਨਵੀਂ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਬਾਰੇ ਖਰੜੇ ’ਤੇ ਚਰਚਾ ਲਈ ਤੁਰੰਤ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦੇ ਜਾਣ ਦੀ ਮੰਗ ਕੀਤੀ ਹੈ।

Shiromani Akali Dal

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ...

ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼...