Sunday, January 19, 2025

ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਫ਼ਰੀਦਕੋਟ ਸ਼ਹਿਰ ਵਿੱਚ ਕੀਟਨਾਸ਼ਕ ਅਤੇ  ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ

Date:

ਫਰੀਦਕੋਟ: 18 ਜਨਵਰੀ 2025 : ਕਿਸਾਨਾਂ ਨੂੰ ਚਾਲੂ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਅਤੇ ਨਦੀਨਨਾਸ਼ਕ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ  ਵੱਲੋ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਫ਼ਰੀਦਕੋਟ ਸ਼ਹਿਰ ਵਿੱਚ ਖਾਦ ਵਿਕਰੇਤਾਵਾਂ  ਦੇ ਕਾਰੋਬਾਰੀ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੀ ਅਗਵਾਈ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਕੀਤੀ । 

ਟੀਮ ਵਿਚ  ਡਾ.ਰਮਨਦੀਪ  ਸਿੰਘ ਬਲਾਕ  ਖੇਤੀਬਾੜੀ ਅਫਸਰ ,ਸ਼ਮਿੰਦਰ ਸਿੰਘ ਬਲਾਕ ਤਕਨਾਲੋਜੀ ਪ੍ਰਬੰਧਕ ,ਪ੍ਰੀਤ ਸਿੰਘ  ਸਹਾਇਕ ਤਕਨਾਲੋਜੀ ਪ੍ਰਬੰਧਕ ਸ਼ਾਮਿਲ ਸਨ। ਟੀਮ ਵੱਲੋਂ ਵੱਖ ਵੱਖ ਦੁਕਾਨਾਂ ਤੋਂ ਖਾਦਾਂ ਦੇ ਨਮੂਨੇ ਭਰ ਕੇ ਪਰਖ ਲਈ ਪ੍ਰਯੋਗਸ਼ਾਲਾ ਵਿਚ ਭੇਜ ਦਿੱਤੇ ਗਏ।

         ਗੱਲਬਾਤ ਕਰਦਿਆਂ ਡਾ. ਅਮਰੀਕ  ਸਿੰਘ  ਨੇ ਦੱਸਿਆ ਕਿ ਜ਼ਿਲਾ ਫਰੀਦਕੋਟ  ਵਿੱਚ ਕਣਕ ਦੀ ਫ਼ਸਲ ਵਿਚ ਛੋਟੇ ਖੁਰਾਕੀ ਤੱਤਾਂ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਖਾਦਾਂ ਖਾਸ ਕਰਕੇ ਛੋਟੇ ਖੁਰਾਕੀ ਤੱਤਾਂ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੁਰਾਕੀ ਤੱਤਾਂ  ਦੀ ਭਾਵੇਂ ਫ਼ਸਲ ਨੂੰ ਬਹੁਤ ਘੱਟ ਮਾਤਰਾ ਵਿਚ ਜ਼ਰੂਰਤ ਹੁੰਦੀ ਹੈ ਪਰ ਇਹ ਖੁਰਾਕੀ ਤੱਤ ਫ਼ਸਲ ਲਈ ਬਹੁਤ ਜ਼ਰੂਰੀ ਹੁੰਦੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਖੁਰਾਕੀ ਤੱਤਾਂ ਦਾ ਛਿੜਕਾਅ ਜ਼ਰੂਰਤ ਅਨੁਸਾਰ ਹੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੂਰੀਆ ਖਾਦ ਦੀ ਵਰਤੋਂ ਸਿਫਾਰਸ਼ਾਂ ਅਨੁਸਾਰ ਹੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਯੂਰੀਆ ਕਾਲਾਬਜ਼ਾਰੀ ਅਤੇ ਜਮਾਂ ਖੋਰੀ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਯੂਰੀਆ ਖਾਦ ਜ਼ਰੂਰਤ ਅਨੁਸਾਰ ਮਿਲਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ।

ਉਨ੍ਹਾਂ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਰੋਜ਼ਾਨਾ ਦੁਕਾਨ ਤੇ ਯੂਰੀਆ ਖਾਦ ਦਾ ਸਟਾਕ ਬੋਰਡ ਵਿਚ ਸਟਾਕ ਵਿਚ ਮੌਜੂਦ ਖਾਦ ਦੀ ਮਾਤਰਾ ਅਤੇ ਕੀਮਤ ਲਿਖੀ ਹੋਣੀ ਚਾਹੀਦੀ ਹੈ । ਉਨ੍ਹਾਂ ਸਮੂਹ ਡੀਲਰਾਂ  ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਖਾਦ ਦੀ ਹੋਈ ਵਿਕਰੀ ਦਾ ਸਟਾਕ ਪੋਸ ਮਸ਼ੀਨਾਂ ਵਿਚੋਂ ਰੋਜਾਨਾ ਕਢਿਆ ਜਾਵੇ ਤਾਂ ਜੋ ਖਾਦ ਦੀ ਸਪਲਾਈ ਵਿਚ ਕੋਈ ਵਿਘਨ ਨਾ ਪਵੇ । ਉਨ੍ਹਾਂ ਕਿਹਾ ਕਿ ਡੀਲਰਾਂ /ਸਹਿਕਾਰੀ ਸਭਾਵਾਂ  ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ , ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ ।

ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985  ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਡਾ. ਰਮਨਦੀਪ ਸਿੰਘ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪਟਿਆਲਾ/ਚੰਡੀਗੜ੍ਹ, 19 ਜਨਵਰੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ

ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ...

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ :    ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ...

ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ

ਜਲੰਧਰ: ਸ਼੍ਰੀ ਪੰਚਵਟੀ ਮੰਦਰ ਗਊਸ਼ਾਲਾ ਧਰਮਸ਼ਾਲਾ ਕਮੇਟੀ (ਰਜਿਸਟਰਡ) ਬਸਤੀ...