Sunday, January 19, 2025

ਕੈਂਪ ਦੌਰਾਨ 200 ਤੋਂ ਵੱਧ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਲੋੜਵੰਦਾਂ ਨੂੰ ਦਿੱਤੀਆਂ ਮੁਫ਼ਤ ਐਨਕਾਂ ਅਤੇ ਦਵਾਈਆਂ

Date:

ਮਾਲੇਰਕੋਟਲਾ 18 ਜਨਵਰੀ :

            ਪਾਵਰ ਗਰਿੱਡ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (ਪਾਵਰ ਗਰਿੱਡ)ਮਾਲੇਰਕੋਟਲਾ ਵੱਲੋਂ ਸਥਾਨਕ ਆਪਟੀਕਲ ਸੈਂਟਰ ਦੇ ਸਹਿਯੋਗ ਨਾਲ ਪਾਵਰ ਗਰਿੱਡ ਦੇ ਕਰਮਚਾਰੀਆਂ, ਕੰਟਰੈਕਟ ਵਰਕਰਾਂ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਲਈ ਪਾਵਰ ਗਰਿੱਡ ਸਬ ਸਟੇਸ਼ਨ ਲੁਧਿਆਣਾ ਰੋਡ ਮਾਲੇਰਕੋਟਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 200 ਤੋਂ ਵੱਧ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਅਤੇ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਗੱਲ ਦੀ ਜਾਣਕਾਰੀ ਡਿਪਟੀ ਜਨਰਲ ਮੈਨੇਜਰ ਇੰਜ. ਮਨਵਿੰਦਰ ਪਾਲ ਸਿੰਘ ਨੇ ਦਿੱਤੀ । 

                  ਉਨ੍ਹਾਂ ਕਿਹਾ ਇੱਕ ਜ਼ਿੰਮੇਵਾਰ ਕਾਰਪੋਰੇਟ ਹੋਣ ਦੇ ਨਾਤੇ, ਪਾਵਰ ਗਰਿੱਡ ਪਿਛਲੇ ਕਈ ਸਾਲਾਂ ਤੋਂ ਪੰਜਾਬ ਵਿੱਚ ਆਮ ਲੋਕਾਂ ਦੀ ਭਲਾਈ ਲਈ ਢੁਕਵਾਂ ਮੈਡੀਕਲ ਬੁਨਿਆਦੀ ਢਾਂਚਾ ਸਾਫ਼ ਸੁਥਰਾ ਵਾਤਾਵਰਨ, ਸਿੱਖਿਆ ਅਤੇ ਸੈਨੀਟੇਸ਼ਨ ਆਦਿ ਦੇ ਖੇਤਰ ਵਿੱਚ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਲੋਕ ਭਲਾਈ ਦੇ ਕੰਮਾਂ ਵਿੱਚ ਆਪਣੀ ਹਿੱਸੇਦਾਰੀ ਲਗਾਤਾਰ ਪਾਉਂਦਾ ਆ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੇ ਹੋਰ ਉਦਯੋਗਿਕ ਅਦਾਰਿਆਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਦੀ ਭਲਾਈ ਲਈ ਅੱਗੇ ਆਉਣ।   ਇਸ ਮੌਕੇ ਮੈਨੇਜਰ ਇੰਜ. ਗਗਨਦੀਪ ਸਿੰਘ, ਅਸਿਸਟੈਂਟ ਮੈਨੇਜਰ ਜੋਯਦੀਪ ਘੋਸ਼, ਸਾਗਰ ਤੋਂ ਇਲਾਵਾ ਹੋਰ ਅਧਿਕਾਰੀ/ ਕਰਮਚਾਰੀਆਂ ਅਤੇ ਪਤਵੰਤੇ ਮੌਜੂਦ ਸਨ

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...