Monday, January 20, 2025

 ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਚੂੜੀਵਾਲਾ ਧੰਨਾ ਵਿਖੇ ਸਾਹੀਵਾਲ ਕਾਫ ਰੈਲੀ ਕੱਢੀ ਗਈ

Date:

ਫਾਜ਼ਿਲਕਾ 19 ਜਨਵਰੀ 

ਪਸ਼ੂ ਪਾਲਣ ਵਿਭਾਗ ਵੱਲੋਂ ਡਾਕਟਰ ਰਾਜੀਵ ਛਾਬੜਾ ਡਿਪਟੀ ਡਾਕਟਰ ਫਾਜ਼ਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਚੂੜੀਵਾਲਾ ਧੰਨਾ ਵਿਖੇ ਕਾਮਧੇਨੂ ਗਊਸ਼ਾਲਾ ਵੈਲਫੇਅਰ ਸੋਸਾਇਟੀ ਚੂਹੜੀ ਵਾਲਾ ਧੰਨਾ ਦੇ ਸਹਿਯੋਗ ਨਾਲ ਸਾਹੀਵਾਲ ਕਾਫ ਰੈਲੀ ਕਰਵਾਈ ਗਈ ਜਿਸ ਵਿੱਚ 53 ਗਾਵਾਂ ਆਈਆਂ ਅਤੇ 95 ਪਸ਼ੂ ਪਾਲਕਾਂ ਨੇ ਭਾਗ ਲਿਆ! 

 ਸੀਨੀਅਰ ਵੈਟਰਨਰੀ ਅਫਸਰ ਫਾਜ਼ਿਲਕਾ ਡਾਕਟਰ ਵਿਜੇ ਕੁਮਾਰ ਅਤੇ ਡਾ. ਮਾਨਵ ਬਿਸ਼ਨੋਈ ਜ਼ਿਲ੍ਹਾ ਪ੍ਰੋਜੈਕਟ ਕੋਆਰਡੀਨੇਟਰ ਸਾਹੀਵਾਲ ਪੀ.ਟੀ ਨੇ ਪਸ਼ੂ ਪਾਲਕਾਂ ਨੂੰ ਗਾਵਾਂ ਦੀ ਸਾਂਭ ਸੰਭਾਲ ਅਤੇ ਸਾਹੀਵਾਲ ਨਸਲ ਦੀਆਂ ਗਾਵਾਂ ਬਾਰੇ ਜਾਣਕਾਰੀ ਦਿੱਤੀ! 

 ਉਹਨਾਂ ਕਿਹਾ ਕਿ ਸਾਹੀਵਾਲ ਗਾਵਾਂ ਦੇ ਨਸਲ ਸੁਧਾਰ ਅਤੇ ਦੁੱਧ ਉਤਪਾਦਨ ਵਧਾਉਣ ਲਈ ਪਸ਼ੂ ਪਾਲਕ ਪਸ਼ੂਆਂ ਦਾ ਗਰਭਦਾਨ ਕਰਾਉਣ ਸਮੇਂ ਡਾਕਟਰਾਂ ਨੂੰ ਚੰਗੀ ਨਸਲ ਦੇ ਸੀਮਨ ਵਰਤੋ ਕਰਨ ਨੂੰ ਕਹਿਣ! ਉਹਨਾਂ ਕਿਹਾ ਕਿ ਵਿਭਾਗ ਵੱਲੋਂ ਵੀ ਚੰਗੀ ਵਧੀਆ ਨਸਲ ਦੇ ਸਾਹੀਵਾਲ ਸੀਮਨ ਨਾਲ ਮਸਨੂਈ ਗਰਭਦਾਨ ਕੀਤਾ ਜਾਂਦਾ ਹੈ। 

 ਉਹਨਾਂ ਅੱਗੇ ਕਿਹਾ ਕਿ ਪਸ਼ੂ ਪਾਲਕਾਂ ਨੂੰ  ਪਸ਼ੂਆਂ ਦੀ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ! ਇਸ ਤੋਂ ਇਲਾਵਾ ਪਸ਼ੂ ਪਾਲਕ ਆਪਣੇ ਪੱਠਿਆਂ ਚ ਖਾਦਾਂ ਦੀ ਵਰਤੋਂ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਕਰਨ ਕਿਉਂਕਿ ਜ਼ਿਆਦਾ ਖਾਦਾਂ ਪੱਠਿਆਂ ਵਿੱਚ ਜ਼ਹਿਰਵਾਦ ਦਾ ਕਾਰਨ ਬਣ ਰਹੀਆਂ ਹਨ!

 ਇਸ ਮੌਕੇ ਵੈਟਰਨਰੀ ਇੰਸਪੈਕਟਰ ਮਨਪ੍ਰੀਤ ਸਿੰਘ ਸਮੇਤ ਕਮਧੇਨੂ ਗਾਊਸ਼ਾਲਾ ਵੈਲਫੇਅਰ ਸੋਸਾਇਟੀ ਚੂੜੀਵਾਲਾ ਧੰਨਾ ਦੇ ਪ੍ਰਧਾਨ ਅਤੇ ਮੈਂਬਰ ਸਮੇਤ ਪਿੰਡ ਦੇ ਪੰਚ ਸਰਪੰਚ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪਟਿਆਲਾ/ਚੰਡੀਗੜ੍ਹ, 19 ਜਨਵਰੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ

ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ...

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ :    ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ...

ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ

ਜਲੰਧਰ: ਸ਼੍ਰੀ ਪੰਚਵਟੀ ਮੰਦਰ ਗਊਸ਼ਾਲਾ ਧਰਮਸ਼ਾਲਾ ਕਮੇਟੀ (ਰਜਿਸਟਰਡ) ਬਸਤੀ...