Tuesday, January 21, 2025

ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਵਾਹਗੇ ਵਾਲਾ ਅਤੇ ਬਸਤੀ ਖਲੀਲ ਵਾਲੀ ਵਿਖੇ ਪ੍ਰੋਗਰਾਮ ਕਰਵਾਏ ਗਏ

Date:

ਫਿਰੋਜ਼ਪੁਰ 20 ਜਨਵਰੀ (   )

        ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਫਿਰੋਜ਼ਪੁਰ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਪਿੰਡ ਵਾਹਗੇ ਵਾਲਾ ਵਿੱਚ ਸੈਮੀਨਾਰ ਕਰਵਾਇਆ ਗਿਆ ਅਤੇ  ਨੁੱਕੜ ਨਾਟਕ ਰਾਹੀਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

        ਦਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਿਰੋਜ਼ਪੁਰ ਵੱਲੋਂ ਨਸ਼ਿਆਂ ਦੇ ਵੱਧ ਰਹੇ ਰੁਝਾਨ ਕਾਰਨ ਘਰਾਂ ਦੀ ਹੋ ਰਹੀ ਬਰਬਾਦੀ ਅਤੇ  ਨੌਜਵਾਨਾਂ ਦਾ ਵਿਦੇਸ਼ਾਂ ਨੂੰ ਜਾਣ ਦੇ ਰੁਝਾਨ ਬਾਰੇ ਵਿਚਾਰ ਸਾਂਝੇ ਕੀਤੇ ਗਏ।ਇਸ ਦੌਰਾਨ ਕੁਲਦੀਪ ਸਿੰਘ ਅਧਿਆਪਕ ਸਰਕਾਰੀ ਹਾਈ ਸਕੂਲ ਪਿੰਡ ਵਾਹਗੇ ਵਾਲਾ ਵੱਲੋਂ ਸਟੇਜ ਦੀ ਭੂਮਿਕਾ ਬਾਖੂਬੀ ਨਿਭਾਈ  ਗਈ ਅਤੇ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ, ਪੰਜਾਬ ਰਾਹੀਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਸਬੰਧੀ ਜਾਣਕਾਰੀ ਦਿੱਤੀ। ਵਨਨੈਸ ਆਰਟ, ਮੁਹਾਲੀ ਦੀ ਟੀਮ ਵੱਲੋਂ “ਅਸੀਂ ਬੋਲਾਂਗੇ ਸੱਚ” ਨਸ਼ਿਆਂ ਵਿਰੁੱਧ ਨਾਟਕ ਖੇਡਿਆਂ ਗਿਆ। ਇਸ ਸਮੇਂ ਨਿਸ਼ਾਨ ਸਿੰਘ ਪ੍ਰਧਾਨ ਯੁਵਕ ਸੇਵਾਵਾਂ ਕਲੱਬ, ਵਾਹਗੇ ਵਾਲਾ, ਅਕਾਸ਼ਦੀਪ ਸਿੰਘ ਪ੍ਰਧਾਨ ਦਸ਼ਮੇਸ਼ ਯੁਵਕ ਸੇਵਾਵਾਂ ਕਲੱਬ ਪਿੰਡ ਵਾਹਗੇ ਵਾਲਾ, ਸਰਪੰਚ ਗੁਰਦੇਵ ਸਿੰਘ ਅਤੇ ਲਖਵਿੰਦਰ ਸਿੰਘ ਨੰਬਰਦਾਰ ਤੋਂ ਇਲਾਵਾ ਪਿੰਡ ਦੇ ਨੌਜਵਾਨ ਅਤੇ ਪਤਵੰਤੇ ਸੱਜਣ ਹਾਜ਼ਰ ਸਨ। ਅੰਤ ਵਿੱਚ ਕਲੱਬ  ਪ੍ਰਧਾਨ ਵੱਲੋ ਆਏ ਹੋਏ ਯੁਵਕ ਸੇਵਾਵਾਂ ਵਿਭਾਗ ਦੀ ਟੀਮ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ।

      ਇਸੇ ਤਰ੍ਹਾ ਹੀ ਬਸਤੀ ਖਲੀਲ ਵਾਲੀ ਵਿਖੇ ਸੈਮੀਨਾਰ ਅਤੇ  ਨੁੱਕੜ ਨਾਟਕ ਰਾਹੀਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਿਰੋਜ਼ਪੁਰ ਵੱਲੋਂ ਨਸ਼ਿਆਂ ਦੇ ਵੱਧ ਰਹੇ ਰੁਝਾਨ ਬਾਰੇ ਵਿਚਾਰ ਸਾਂਝੇ ਕੀਤੇ ਗਏ ਅਤੇ ਪਿੰਡ ਵਾਸੀਆਂ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਇਸ ਬਾਰੇ ਜਾਗਰੂਕਤਾ ਫੈਲਾਉਣ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਬਲਕਾਰ ਸਿੰਘ ਵੱਲੋਂ ਸਟੇਜ ਦੀ ਭੂਮਿਕਾ ਬਾਖੂਬੀ ਨਿਭਾਈ  ਗਈ ਅਤੇ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ ਰਾਹੀਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ  ਨਸ਼ਿਆਂ ਵਿਰੁੱਧ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਸਬੰਧੀ ਜਾਣਕਾਰੀ ਦਿੱਤੀ। ਵਨਨੈਸ ਆਰਟ ਮੁਹਾਲੀ ਦੀ ਟੀਮ ਵੱਲੋਂ “ਅਸੀਂ ਬੋਲਾਂਗੇ ਸੱਚ” ਨਸ਼ਿਆਂ ਵਿਰੁੱਧ ਨਾਟਕ ਖੇਡਿਆਂ ਗਿਆ।ਇਸ ਸਮੇਂ ਰਮਨਦੀਪ ਸਿੰਘ ਪ੍ਰਧਾਨ ਬਾਬਾ ਜੀਵਨ ਸਿੰਘ ਯੁਵਕ ਸੇਵਾਵਾਂ ਕਲੱਬ ਬਸਤੀ ਖਲੀਲੀ ਵਾਲੀ, ਨਰਿੰਦਰ ਸਿੰਘ, ਤਜਿੰਦਰ ਸਿੰਘ ਨੰਬਰਦਾਰ, ਰਤਨ ਸਿੰਘ ਬਾਬਾ, ਸੁਰਜੀਤ ਸਿੰਘ ਫੌਜੀ, ਸੁਖਜੀਤ ਕੌਰ, ਮੋਹਨ ਸਿੰਘ, ਬਲਦੇਵ ਸਿੰਘ ਬੀ.ਐਲ.ਓ. ਹਾਜ਼ਰ ਸਨ।ਅੰਤ ਵਿੱਚ ਕਲੱਬ ਪ੍ਰਧਾਨ ਵੱਲੋ ਆਏ ਹੋਏ ਯੁਵਕ ਸੇਵਾਵਾਂ ਵਿਭਾਗ ਦੀ ਟੀਮ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ

ਨਵਾਂਸ਼ਹਿਰ, 21 ਜਨਵਰੀ :        ਪੰਜਾਬ ਸਰਕਾਰ...

ਸ਼ਹੀਦ ਸ.ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮ ਮੌਕੇ ਭਾਸ਼ਾ ਵਿਭਾਗ ਦੀ ਪੁਸਤਕ ਪ੍ਰਦਰਸ਼ਨੀ ਰਹੀ ਖਿੱਚ ਦਾ ਕੇਂਦਰ

 ਬਰਨਾਲਾ, 21 ਜਨਵਰੀ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ.ਜਸਵੰਤ ਸਿੰਘ ਜ਼ਫ਼ਰ ਦੀਆਂ ਹਦਾਇਤਾਂ ਅਨੁਸਾਰ ਪੁਸਤਕ ਸਭਿਆਚਾਰ ਦੀ ਪ੍ਰਫੁਲਿਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਪਾਠਕਾਂ ਨੂੰ ਮੁੱਲਵਾਨ ਪੁਸਤਕਾਂ ਸਸਤੀਆਂ ਦਰਾਂ 'ਤੇ ਉਪਲਬਧ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਪੁਸਤਕ ਵਿੱਕਰੀ ਕੇਂਦਰ ਸਥਾਪਿਤ ਕਰਨ ਦੇ ਨਾਲ ਨਾਲ ਪੁਸਤਕ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਂਦੀਆਂ ਹਨ।                ਬਿੰਦਰ ਸਿੰਘ ਖੁੱਡੀ ਕਲਾਂ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵੱਲੋਂ ਜ਼ਿਲ੍ਹਾ ਪੱਧਰੀ ਪੁਸਤਕ ਵਿੱਕਰੀ ਕੇਂਦਰ ਵਿਖੇ ਵਿਭਾਗੀ ਪੁਸਤਕਾਂ ਮੁਹਈਆ ਕਰਵਾਉਣ ਦੇ ਨਾਲ ਨਾਲ ਲੋਕਾਂ ਦੀ ਇਕੱਤਰਤਾ ਵਾਲੇ ਸਥਾਨਾਂ 'ਤੇ ਮੁੱਲਵਾਨ ਵਿਭਾਗੀ ਪੁਸਤਕਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਂਦੀਆਂ ਹਨ। ਭਾਸ਼ਾ ਅਧਿਕਾਰੀ ਨੇ ਦੱਸਿਆ ਕਿ ਪਰਜਾ ਮੰਡਲ ਲਹਿਰ ਦੇ ਸ਼ਹੀਦ ਸ.ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮਾਂ ਮੌਕੇ ਪਿੰਡ ਠੀਕਰੀਵਾਲਾ ਵਿਖੇ ਲਗਾਈ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੀ। ਪੁਸਤਕ ਵਿੱਕਰੀ ਕੇਂਦਰ ਦੇ ਇੰਚਾਰਜ ਅਤੇ ਪ੍ਰਦਰਸ਼ਨੀ ਦੇ ਸੰਚਾਲਕ ਮੈਡਮ ਸੰਦੀਪ ਕੌਰ ਨੇ ਦੱਸਿਆ ਕਿ ਵਿਭਾਗੀ ਪੁਸਤਕਾਂ ਦੀ ਪ੍ਰਦਰਸ਼ਨੀ ਪ੍ਰਤੀ ਪਾਠਕਾਂ ਵੱਲੋਂ ਭਾਰੀ ਉਤਸ਼ਾਹ ਵਿਖਾਇਆ ਗਿਆ। ਪਾਠਕਾਂ ਵੱਲੋਂ ਪੁਸਤਕਾਂ ਦੀ ਖੂਬ ਖਰੀਦਦਾਰੀ ਕੀਤੀ ਗਈ। ਵਿਭਾਗ ਦੀਆਂ ਪੁਸਤਕਾਂ ਗੁਲਸਿਤਾਂ ਬੋਸਤਾਂ, ਸ਼ਹੀਦਾਨਿ ਵਫ਼ਾ,ਗੁਰੂ ਨਾਨਕ ਕਥਾ, ਗੁਰੂ ਤੇਗ ਬਹਾਦਰ ਦਰਸ਼ਨ,ਪੰਥ ਪ੍ਰਕਾਸ਼, ਮੇਰੇ ਚੋਣਵੇਂ ਗੀਤ, ਇੱਕ ਕੋਸ਼ਿਸ਼ ਧਰਤੀ ਦੇ ਸਿਰੇ 'ਤੇ, ਤੇਰੇ ਲਈ ਸਮੇਤ ਤਮਾਮ ਹੋਰ ਪੁਸਤਕਾਂ ਪਾਠਕਾਂ ਵੱਲੋਂ ਬਹੁਤ ਪਸੰਦ ਕੀਤੀਆਂ ਗਈਆਂ। ਲੋਕਾਂ ਵੱਲੋਂ ਵਿਭਾਗ ਦੇ ਪੁਸਤਕ ਸਭਿਆਚਾਰ ਦੀ ਪ੍ਰਫੁਲਿਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਲਾਘਾ ਵੀ ਕੀਤੀ ਗਈ। ਜ਼ਿਲ੍ਹਾ ਖਜ਼ਾਨਾ ਅਫ਼ਸਰ ਸ.ਬਲਵੰਤ ਸਿੰਘ ਭੁੱਲਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਪੁਸਤਕਾਂ ਨਾਲ ਜੋੜਨਾ ਸਮੇਂ ਦੀ ਮੁੱਖ ਮੰਗ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਭਾਸ਼ਾ ਦਫਤਰ ਇਸ ਪਾਸੇ ਸਲਾਘਾਯੋਗ ਉਪਰਾਲੇ ਕਰ ਰਿਹਾ ਹੈ। ਮੁਲਾਜ਼ਮ ਆਗੂ ਤਰਸੇਮ ਭੱਠਲ ਨੇ ਕਿਹਾ ਕਿ ਪੁਸਤਕਾਂ ਇਨਸਾਨ ਦਾ ਸਭ ਤੋਂ ਵਫਾਦਾਰ ਮਿੱਤਰ ਹੁੰਦੀਆਂ ਹਨ। ਉਹਨਾਂ ਕਿਹਾ ਕਿ ਭਾਸ਼ਾ ਵਿਭਾਗ ਦੀਆਂ ਉਸਾਰੂ ਪੁਸਤਕਾਂ ਸਭ ਪਾਠਕਾਂ ਨੂੰ ਪੜਨੀਆਂ ਚਾਹੀਦੀਆਂ ਹਨ। ਪ੍ਰਦਰਸ਼ਨੀ ਦੇ ਸੰਚਾਲਨ 'ਚ ਜ਼ਿਲ੍ਹਾ ਭਾਸ਼ਾ ਦਫਤਰ ਦੇ ਕਰਮਚਾਰੀਆਂ ਗੋਬਿੰਦ ਸਿੰਘ ਅਤੇ ਗੁਰਪ੍ਰੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਾਲ 2025 ਵਿੱਚ ਲੱਗਣ ਵਾਲੀਆ ਨੈਸ਼ਨਲ ਲੋਕ ਅਦਾਲਤਾਂ ਦਾ ਸਡਿਊਲਡ ਕੀਤਾ ਜਾਰੀ

ਸ਼੍ਰੀ ਮੁਕਤਸਰ ਸਾਹਿਬ  21  ਜਨਵਰੀ                                                                ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾ...