Wednesday, January 22, 2025

ਆਈ.ਜੀ. (ਇੰਟੈਲੀਜੈਂਸ) ਬਾਬੂ ਲਾਲ ਮੀਨਾ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

Date:

ਹੁਸ਼ਿਆਰਪੁਰ, 21 ਜਨਵਰੀ: ਪੰਜਾਬ ਦੇ ਆਈ.ਜੀ (ਇੰਟੈਲੀਜੈਂਸ) ਬਾਬੂ ਲਾਲ ਮੀਨਾ ਨੇ ਅੱਜ ਇਥੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਅਧਿਕਾਰੀਆਂ ਨੂੰ ਡਿਊਟੀ ਦੌਰਾਨ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪੁਲਿਸ ਨਾਕਿਆਂ ’ਤੇ ਚੈਕਿੰਗ ਤੇਜ਼ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਸਰਗਰਮੀ ਪਾਏ ਜਾਣ ’ਤੇ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।

        ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਵੱਖ-ਵੱਖ ਜ਼ਿਲ੍ਹਿਆਂ ਵਿਚ ਏ.ਡੀ.ਜੀ.ਪੀ. ਅਤੇ ਆਈ.ਜੀ. ਰੈਂਕ ਦੇ  ਅਧਿਕਾਰੀਆਂ ਵਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਜਿਸ ਤਹਿਤ ਆਈ.ਜੀ. ਬਾਬੂ ਲਾਲ ਮੀਨਾ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸਮੀਖਿਆ ਕਰ ਰਹੇ ਹਨ।

        ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਐਸ.ਪੀ ਸੁਰੇਂਦਰ ਲਾਂਬਾ ਸਮੇਤ ਪੁਲਿਸ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਕਰਦਿਆਂ ਆਈ.ਜੀ ਬਾਬੂ ਲਾਲ ਮੀਨਾ ਨੇ ਕਿਹਾ ਕਿ ਸ਼ਹਿਰਾਂ ਅਤੇ ਕਸਬਿਆਂ ਵਿਚ ਭੀੜ ਵਾਲੇ ਇਲਾਕਿਆਂ ਵਿਚ ਗਸ਼ਤ ਤੇਜ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਸੁਰੱਖਿਆ ਦੇ ਨਾਲ-ਨਾਲ ਸੁਚਾਰੂ ਟ੍ਰੈਫਿਕ ਵਿਵਸਥਾ ਨੂੰ ਵੀ ਯਕੀਨੀ ਬਣਾਇਆ ਜਾਵੇ। ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਆਈ.ਜੀ ਬਾਬੂ ਲਾਲ ਮੀਨਾ ਨੇ ਪੁਲਿਸ ਲਾਈਨ ਗਰਾਊਂਡ, ਬੱਸ ਸਟੈਂਡ, ਥਾਣਾ ਸਦਰ ਆਦਿ ਥਾਵਾਂ ’ਤੇ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

        ਆਈ.ਜੀ ਮੀਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜਾਮ ਕਰਦਿਆਂ 11 ਅੰਤਰਰਾਜੀ ਅਤੇ 11 ਅੰਤਰ ਜ਼ਿਲ੍ਹਾ ਨਾਕੇ ਲਾਏ ਗਏ ਹਨ ਅਤੇ ਪੈਟਰੋਲਿੰਗ ਪਾਰਟੀਆਂ ਵਲੋਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਨਾਈਟ ਡੋਮੀਨੇਸ਼ਨ ਵਧਾਈ ਗਈ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ’ਤੇ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਚੈਕਿੰਗ ਟੀਮਾਂ ਨੂੰ ਖਾਸ ਹਦਾਇਤ ਕੀਤੀ ਗਈ ਹੈ ਕਿ ਦੋ ਪਹੀਆ ਵ੍ਹੀਕਲਾਂ ਦੀ ਚੈਕਿੰਗ ’ਤੇ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਤਹਿਤ ਜ਼ਿਲ੍ਹੇ ਵਿਚ 1200 ਦੇ ਕਰੀਬ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ। ਇਸ ਮੌਕੇ ਐਸ.ਪੀ (ਹੈਡਕੁਆਰਟਰ) ਮਨੋਜ ਠਾਕੁਰ, ਐਸ.ਪੀ (ਡੀ) ਸਰਬਜੀਤ ਸਿੰਘ, ਐਸ.ਪੀ (ਪੀ.ਬੀ.ਆਈ) ਮੇਜਰ ਸਿੰਘ, ਐਸ.ਪੀ (ਓਪਰੇਸ਼ਨ) ਨਵਨੀਤ ਕੌਰ ਗਿੱਲ ਅਤੇ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ  ਗ੍ਰਿਫਤਾਰ

ਚੰਡੀਗੜ੍ਹ 21 ਜਨਵਰੀ:  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਚੱਲ...

ਸਰਪੰਚਾਂ ਤੇ ਗ੍ਰਾਮ ਸਕੱਤਰਾਂ ਲਈ ਮੋਗਾ ਵਿਖੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ

ਮੋਗਾ 21 ਜਨਵਰੀ: ਸੂਬਾਈ ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਸੰਸਥਾਨ...