Wednesday, January 22, 2025

ਗਣਤੰਤਰ ਦਿਵਸ: ਬਰਨਾਲਾ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਲਹਿਰਾਉਣਗੇ ਕੌਮੀ ਝੰਡਾ

Date:

ਬਰਨਾਲਾ, 21 ਜਨਵਰੀ
    ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ।
          ਇਸ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸਤਵੰਤ ਸਿੰਘ ਅਤੇ ਐੱਸ ਡੀ ਐਮ ਬਰਨਾਲਾ ਗੁਰਬੀਰ ਸਿੰਘ ਕੋਹਲੀ ਨੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ।
  ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਇਸ ਮੌਕੇ ਉਨ੍ਹਾਂ ਸਟੇਡੀਅਮ ਵਿਚ ਸਫ਼ਾਈ ਪ੍ਰਬੰਧਾਂ, ਸਟੇਜ ਦੀ ਸਜਾਵਟ, ਚੌਂਕਾਂ ਦੀ ਸਜਾਵਟ, ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ, ਹਾਜ਼ਰੀਨ ਦੇ ਬੈਠਣ ਦੇ ਪ੍ਰਬੰਧ ਸਮੇਤ ਹੋਰ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਵੱਖ ਵੱਖ ਵਿਭਾਗਾਂ ਦੀਆਂ ਝਾਕੀਆਂ ਵੀ ਹੋਣਗੀਆਂ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਕਰਨ ਲਈ ਕਿਹਾ ਤਾਂ ਜੋ ਸਮਾਗਮ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।
 ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਗੁਰਜਿੰਦਰ ਸਿੰਘ, ਸਿਵਲ ਸਰਜਨ ਡਾ. ਬਲਦੇਵ ਸਿੰਘ ਸੰਧੂ, ਡਿਪਟੀ ਸੀ ਈ ਓ ਜ਼ਿਲ੍ਹਾ ਪ੍ਰੀਸ਼ਦ ਜਗਤਾਰ ਸਿੰਘ, ਪੁਲੀਸ ਅਤੇ ਹੋਰ ਵੱਖ ਵੱਖ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਸੱਚਖੰਡ ਸ਼੍ਰੀ ਹਰਮਿੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

Hukamnama Sri Harmandir Sahib Ji ਸਲੋਕ ॥ ਰਾਜ ਕਪਟੰ ਰੂਪ ਕਪਟੰ...

ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ  ਗ੍ਰਿਫਤਾਰ

ਚੰਡੀਗੜ੍ਹ 21 ਜਨਵਰੀ:  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਚੱਲ...