Wednesday, January 22, 2025

ਜਿਲ੍ਹਾ ਮੈਜਿਸਟਰੇਟ ਵੱਲੋਂ ਮਾਲੇਰਕੋਟਲਾ ਜਿਲ੍ਹੇ ਦੀ ਹਦੂਦ ਅੰਦਰ ਡਰੋਨ ਉਡਾਉਣ ਤੇ ਪਾਬੰਦੀ ਦੇ ਹੁਕਮ

Date:

ਮਾਲੇਰਕੋਟਲਾ 21  ਜਨਵਰੀ-

                                                   ਜਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸਨਰ ਡਾ. ਪੱਲਵੀ ਨੇ ਮਾਲੇਰਕੋਟਲਾ ਜਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸਨਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐਨ.ਐਸ.ਐਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਲੇਰਕੋਟਲਾ ਅੰਦਰ ਕਿਸੇ ਵੀ ਤਰ੍ਹਾਂ ਦਾ ਆਦਮੀ ਰਹਿਤ ਹਵਾਈ ਵਾਹਨ ਜਾਂ ਡਰੋਨ, ਰਿਮੋਟ ਕੰਟਰੋਲ ਚੱਲਤ ਏਅਰ ਕਰਾਫਟ ਅਤੇ ਗਰਮ ਹਵਾਂ ਦੇ ਗੁਬਾਰਿਆਂ ਨੂੰ ਉਡਾਉਣ ਦੀ ਪੂਰਨ ਪਾਬੰਦੀ ਲਗਾਈ ਹੈ।

                                                   ਇਹ ਹੁਕਮ ਸੁਰੱਖਿਆ ਕਾਰਨਾਂ ਕਰਕੇ ਗਣਤੰਤਰ ਦਿਵਸ ਸਮਾਰੋਹ ਦੇ ਮੱਦੇਨਜਰ ਜਾਰੀ ਕੀਤੇ ਗਏ ਹਨ। ਇਹ ਹੁਕਮ 26 ਜਨਵਰੀ 2025 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਭਾਰਤੀ ਨਿਯਾ ਸੰਹਿਤਾ ਕੋਡ ਦੀ ਧਾਰਾ 223 ਤਹਿਤ ਸਜਾ ਯੋਗ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ  ਗ੍ਰਿਫਤਾਰ

ਚੰਡੀਗੜ੍ਹ 21 ਜਨਵਰੀ:  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਚੱਲ...

ਸਰਪੰਚਾਂ ਤੇ ਗ੍ਰਾਮ ਸਕੱਤਰਾਂ ਲਈ ਮੋਗਾ ਵਿਖੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ

ਮੋਗਾ 21 ਜਨਵਰੀ: ਸੂਬਾਈ ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਸੰਸਥਾਨ...