Recruitment was done 2 years ago
ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਦਾ ਰਹਿਣ ਵਾਲਾ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਿਆ। 24 ਸਾਲਾਂ ਲਵਪ੍ਰੀਤ ਸਿੰਘ ਦੋ ਸਾਲ ਪਹਿਲਾਂ ਅਗਨੀਵੀਰ ਸਕੀਮ ਤਹਿਤ ਫ਼ੌਜ ਵਿਚ ਭਰਤੀ ਹੋਇਆ ਸੀ। ਇਹ ਨੌਜਵਾਨ ਜੰਮੂ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਵਿੱਚ ਤੈਨਾਤ ਸੀ।Recruitment was done 2 years ago
ਮਿਲੀ ਜਾਣਕਾਰੀ ਅਨੁਸਾਰ ਜਵਾਨ ਨੂੰ ਡਿਊਟੀ ਦੌਰਾਨ ਦਹਿਸ਼ਤਗਰਦਾਂ ਵੱਲੋਂ ਗੋਲੀ ਮਾਰ ਦਿੱਤੀ ਗਈ। ਗੋਲੀ ਲੱਗਣ ਨਾਲ ਜਵਾਨ ਮੌਕੇ ‘ਤੇ ਹੀ ਸ਼ਹੀਦ ਹੋ ਗਿਆ ਇਸ ਅਗਨੀਵੀਰ ਦੇ ਸ਼ਹੀਦ ਹੋਣ ਦੀ ਖ਼ਬਰ ਪਹੁੰਚਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।
ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਦਾ 24 ਸਾਲਾ ਲਵਪ੍ਰੀਤ ਸਿੰਘ ਦੋ ਸਾਲ ਪਹਿਲਾਂ ਅਗਨੀਵੀਰ ਸਕੀਮ ਤਹਿਤ ਫੌਜ ਵਿੱਚ ਭਰਤੀ ਹੋਇਆ ਸੀ। ਨੌਜਵਾਨ ਜੰਮੂ ਕਸ਼ਮੀਰ ਦੇ ਕੁੱਪਵਾੜਾ ਵਿੱਚ ਤਾਇਨਾਤ ਸੀ। ਇਹ ਨੌਜਵਾਨ 99 ਮੀਡੀਅਮ ਰਜਿਸਟਰ ਆਰਟੀ ਯੂਨਿਟ ਵਿੱਚ ਸੇਵਾਵਾਂ ਨਿਭਾਅ ਰਿਹਾ ਸੀ। ਡਿਊਟੀ ਦੌਰਾਨ ਦਹਿਸ਼ਤਗਰਦਾਂ ਵੱਲੋਂ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਗਈ। ਗੋਲੀ ਲੱਗਣ ਨਾਲ ਇਹ ਨੌਜਵਾਨ ਮੌਕੇ ‘ਤੇ ਹੀ ਸ਼ਹੀਦ ਹੋ ਗਿਆ । ਇਸ ਅਗਨੀਵੀਰ ਦੇ ਸ਼ਹੀਦ ਹੋਣ ਦੀ ਖਬਰ ਪਹੁੰਚਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਨੌਜਵਾਨ ਆਪਣੇ ਪਿੱਛੇ ਇਕ ਭਰਾ ਤੇ ਮਾਤਾ-ਪਿਤਾ ਨੂੰ ਛੱਡ ਗਿਆ।