Thursday, December 26, 2024

ਬੇਅਦਬੀ ਮਾਮਲੇ ਵਿੱਚ ਅਦਲਾਤ ਨੇ ਬਲਾਤਕਾਰੀ ਰਾਮ ਰਹੀਮ ਦੀ ਅਰਜੀ ਕੀਤੀ ਰੱਦ

Date:

 ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਪੰਜਾਬ ਦੇ ਫਰੀਦਕੋਟ ਵਿੱਚ ਬੇਅਦਬੀ ਮਾਮਲੇ ਵਿੱਚ ਡੇਰਾ ਮੁਖੀ ਰਾਮ ਰਹੀਮ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਰਾਮ ਰਹੀਮ ਨੇ ਇਸ ਮਾਮਲੇ ‘ਚ ਅਦਾਲਤ ਤੋਂ ਸੀਬੀਆਈ ਦੀ ਕਲੋਜ਼ਰ ਰਿਪੋਰਟ ਸਮੇਤ ਕੁਝ ਹੋਰ ਦਸਤਾਵੇਜ਼ਾਂ ਦੀ ਮੰਗ ਕੀਤੀ ਸੀ। ਪਰ ਇਸ ਮੰਗ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ।Ram Rahim’s application rejected

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਸਾਲ 2015 ‘ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹੋਰਨਾਂ ਖਿਲਾਫ ਚੱਲ ਰਹੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੀ ਸੁਣਵਾਈ ਫਰੀਦਕੋਟ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤੀ ਸੀ। ਪਟੀਸ਼ਨਕਰਤਾਵਾਂ ਨੇ ਸੁਪਰੀਮ ਕੋਰਟ ਵਿੱਚ ਦਲੀਲ ਦਿੱਤੀ ਸੀ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਇਸ ਤੋਂ ਬਾਅਦ ਕੇਸ ਨੂੰ ਸੁਣਵਾਈ ਲਈ ਪੰਜਾਬ ਤੋਂ ਬਾਹਰ ਚੰਡੀਗੜ੍ਹ ਤਬਦੀਲ ਕਰ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਬੇਅਦਬੀ ਕਾਂਡ ਦੇ ਦੋਸ਼ੀ ਪ੍ਰਦੀਪ ਸਿੰਘ ਦੀ ਨਵੰਬਰ 2022 ਵਿੱਚ ਕੋਟਕਪੂਰਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਡੇਰਾ ਪੈਰੋਕਾਰਾਂ ਸੁਖਜਿੰਦਰ ਸਿੰਘ, ਸ਼ਕਤੀ ਸਿੰਘ, ਰਣਜੀਤ ਸਿੰਘ, ਨਿਸ਼ਾਨ ਸਿੰਘ, ਬਲਜੀਤ ਸਿੰਘ, ਰਣਦੀਪ ਸਿੰਘ ਅਤੇ ਨਰਿੰਦਰ ਕੁਮਾਰ ਸ਼ਰਮਾ ਵੱਲੋਂ ਸੁਪਰੀਮ ਕੋਰਟ ਵਿੱਚ ਤਬਾਦਲਾ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿੱਚ ਦੋਸ਼ੀਆਂ ਨੇ ਬੇਅਦਬੀ ਦੇ ਤਿੰਨ ਮਾਮਲਿਆਂ ਦੇ ਕੇਸ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਮੰਗ ਕੀਤੀ ਸੀ।Ram Rahim’s application rejected

also read :- ਜੱਸਾ ਸਿੰਘ ਰਾਮਗੜੀਆਂ ਦਾ 300ਵਾਂ ਜਨਮ ਦਿਨ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 2017 ‘ਚ ਪੰਚਕੂਲਾ ਦੀ ਸੀਬੀਆਈ ਅਦਾਲਤ ਨੇ ਸਾਧਵੀਆਂ ਨਾਲ ਬਲਾਤਕਾਰ ਮਾਮਲੇ ਵਿੱਚ 20 ਸਾਲ ਸਜ਼ਾ ਸੁਣਾਈ ਸੀ। ਉਸ ਸਮੇਂ ਤੋਂ ਹੀ ਉਹ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਸੀਬੀਆਈ ਦੀ ਪੰਚਕੂਲਾ ਅਦਾਲਤ ਨੇ ਡੇਰਾ ਮੁਖੀ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਨੇ ਕਤਲ ਮਾਮਲੇ ਵਿੱਚ ਵੀ ਦੋਸ਼ੀ ਠਹਿਰਾਇਆ ਸੀ। ਇਸ ਮਾਮਲੇ ’ਚ ਵੀ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। Ram Rahim’s application rejected

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...