Monday, January 20, 2025

ਦੁਬਈ ਤੋਂ ਆਏ ਵਫ਼ਦ ਨੇ ਬਾਗਬਾਨੀ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਕੀਤੀ ਸ਼ਲਾਘਾ

Date:

ਪੰਜਾਬ ਤੋਂ ਬਾਗਬਾਨੀ ਫਸਲਾਂ ਦੀ ਬਰਾਮਦ ਨੂੰ ਉਤਸ਼ਾਹਿਤ ਕਰਨ ਲਈ ਜੌੜਾਮਾਜਰਾ ਵੱਲੋਂ ਮੀਟਿੰਗ ਦੀ ਪ੍ਰਧਾਨਗੀ

• ਪੰਜਾਬ ਆਗਾਮੀ ਸਮੇਂ ਵਿੱਚ ਬਾਗਬਾਨੀ ਉਤਪਾਦਾਂ ਦੀ ਸਿੱਧੀ ਬਰਾਮਦ ਕਰੇਗਾ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 5 ਮਈ:

Delegation from Dubai Praised ਪੰਜਾਬ ਦੇ ਕਿਸਾਨਾਂ ਦੇ ਆਰਥਿਕ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਹੋਰ ਵਿਸ਼ੇਸ਼ ਕਦਮ ਚੁੱਕਦਿਆਂ ਬਾਗਬਾਨੀ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਬਾਗਬਾਨੀ ਫ਼ਸਲਾਂ ਖਾਸ ਕਰਕੇ ਆਲੂ, ਕਿੰਨੂ, ਮਿਰਚ ਅਤੇ ਲੀਚੀ ਦੀ ਬਰਾਮਦ ਨੂੰ ਉਤਸ਼ਾਹਿਤ ਕਰਨ ਦੀਆਂ ਸੰਭਾਵਨਾਵਾਂ ਅਤੇ ਹੋਰ ਬਾਗਬਾਨੀ ਫਸਲਾਂ ਦੇ ਮਿਆਰੀ ਉਤਪਾਦਨ, ਮੰਡੀਕਰਨ ਅਤੇ ਪ੍ਰੋਸੈਸਿੰਗ ਬਾਰੇ ਵਿਚਾਰ-ਵਟਾਂਦਰਾ ਕਰਨ ਸਬੰਧੀ ਮੀਟਿੰਗ ਕੀਤੀ।

ਮੰਤਰੀ ਵੱਲੋਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਦੇ ਨਾਲ-ਨਾਲ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਅਗਾਂਹਵਧੂ ਕਿਸਾਨਾਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਮੌਕੇ ’ਤੇ ਹਾਜ਼ਰ ਅਧਿਕਾਰੀਆਂ ਅਤੇ ਕਿਸਾਨਾਂ ਨੇ ਇਨ੍ਹਾਂ ਬਾਗਬਾਨੀ ਫਸਲਾਂ ਦੀ ਬਰਾਮਦ ਸਬੰਧੀ ਸੰਭਾਵਨਾਵਾਂ ਅਤੇ ਭਵਿੱਖੀ ਮੁਸ਼ਕਿਲਾਂ ਦੇ ਹੱਲ ਸਬੰਧੀ ਸੁਝਾਅ ਵੀ ਦਿੱਤੇ। ਇਸ ਮੀਟਿੰਗ ਵਿੱਚ ਅਗਾਂਹਵਧੂ ਕਿਸਾਨ ਪਰਦੀਪ ਕੁਮਾਰ, ਬਲਵਿੰਦਰ ਸਿੰਘ, ਹਰਦੀਪ ਸਿੰਘ ਘੱਗਾ, ਪਵਨ ਜੋਤ ਸਿੰਘ ਅਤੇ ਹੋਰ ਅਗਾਂਹਵਧੂ ਕਿਸਾਨ ਵੀ ਹਾਜ਼ਰ ਸਨ।

ਜੌੜਾਮਾਜਰਾ ਨੇ ਬਰਾਮਦ ਲਈ ਵੱਖ-ਵੱਖ ਬਾਗਬਾਨੀ ਫਸਲਾਂ ਦੀ ਮਹੱਤਤਾ ਅਤੇ ਵਿਭਾਗ ਵੱਲੋਂ ਅਪਣਾਈ ਜਾ ਰਹੀ ਕਲੱਸਟਰ ਪਹੁੰਚ ਦੇ ਲਾਭਾਂ ਬਾਰੇ ਦੱਸਿਆ। ਉਨ੍ਹਾਂ ‘ਫੇਜ਼’ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਸਥਾਪਤ ਕੀਤੇ ਗਏ ਮਿਰਚ ਕਲੱਸਟਰ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। ਪੰਜਾਬ ਵੱਲੋਂ ਆਲੂ, ਮਿਰਚ, ਕਿੰਨੂ ਅਤੇ ਲੀਚੀ ਦੀ ਬਰਾਮਦ ਦੀ ਸੰਭਾਵਨਾ ਦੱਸਦਿਆਂ ਉਨ੍ਹਾਂ ਨੇ ਆਗਾਮੀ ਸਮੇਂ ਵਿੱਚ ਪੰਜਾਬ ਦੀਆਂ ਹੋਰ ਪ੍ਰਮੁੱਖ ਫ਼ਸਲਾਂ ਨੂੰ ਕਲੱਸਟਰ ਪਹੁੰਚ ਅਧੀਨ ਲਿਆਉਣ ਦਾ ਵਿਚਾਰ ਪੇਸ਼ ਕੀਤਾ। Delegation from Dubai Praised

ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਕਿਸਾਨਾਂ ਨੇ ਆਪੋ-ਆਪਣੇ ਖੇਤਰ ਵਿੱਚ ਬੀਜੀਆਂ ਫ਼ਸਲਾਂ ਦੇ ਮੰਡੀਕਰਨ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਦੱਸਦਿਆਂ ਮੰਤਰੀ ਨੂੰ ਇਨ੍ਹਾਂ ਮਸਲਿਆਂ ਦੇ ਹੱਲ ਲਈ ਬੇਨਤੀ ਕੀਤੀ। ਕਿਸਾਨਾਂ ਨੇ ਬਾਗਬਾਨੀ ਉਤਪਾਦਾਂ ਦੀ ਬਰਾਮਦ ਵਿੱਚ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਵੀ ਦੱਸਿਆ, ਜਿਸ ਵਿੱਚ ਮਿਰਚ ਅਤੇ ਆਲੂ ਦੀਆਂ ਢੁੱਕਵੀਆਂ ਕਿਸਮਾਂ, ਮਿਰਚਾਂ ਲਈ ਕੋਲਡ ਸਟੋਰੇਜ ਅਤੇ ਸੁਕਾਉਣ ਦੀਆਂ ਸਹੂਲਤਾਂ, ਅਮਰੂਦ ਅਤੇ ਮਿਰਚ ਲਈ ਪ੍ਰੋਸੈਸਿੰਗ ਬੁਨਿਆਦੀ ਢਾਂਚਾ ਵਰਗੀਆਂ ਸਮੱਸਿਆਵਾਂ ਸ਼ਾਮਲ ਸਨ। ਉਨ੍ਹਾਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਬਰਾਮਦ ਸਹੂਲਤਾਂ ਵਧਾਉਣ ਦਾ ਮੁੱਦਾ ਵੀ ਉਠਾਇਆ।

ਮੀਟਿੰਗ ਵਿੱਚ ਦੁਬਈ ਦੇ ਵਪਾਰੀਆਂ ਅਤੇ ਨਿਰਯਾਤਕਾਂ ਦਾ ਇੱਕ ਵਫ਼ਦ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੇ ਸਿੱਧੇ ਮੰਡੀਕਰਨ ਵਿੱਚ ਸਹਾਇਤਾ ਦੇਣ ਲਈ ਅੱਗੇ ਆਇਆ। ਜੌੜਾਮਾਜਰਾ ਨੇ ਕਿਸਾਨਾਂ ਨੂੰ ਵਫ਼ਦ ਨਾਲ ਸਿੱਧਾ ਵਿਚਾਰ-ਵਟਾਂਦਰਾ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਦੁਬਈ ਦੇ ਰਸਤੇ ਤੋਂ ਸਿੱਧਾ ਅੰਤਰਰਾਸ਼ਟਰੀ ਮੰਡੀ ਵਿੱਚ ਬਰਾਮਦ ਕਰ ਸਕਣ। ਵਫ਼ਦ ਦੇ ਮੈਂਬਰ ਬਾਗਬਾਨੀ ਖੇਤਰ ਵਿੱਚ ਪੰਜਾਬ ਸਰਕਾਰ ਦੇ ਯਤਨਾਂ ਤੋਂ ਬਹੁਤ ਪ੍ਰਭਾਵਿਤ ਹੋਏ। ਇਸ ਮੌਕੇ ਅਧਿਕਾਰੀਆਂ ਅਤੇ ਉੱਦਮੀਆਂ ਨੇ ਨਿਰਯਾਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਸੁਝਾਅ ਵੀ ਦਿੱਤੇ।

ਮੀਟਿੰਗ ਵਿੱਚ ਮੰਤਰੀ ਨੇ ਮਿਰਚਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਵਿਭਾਗ ਵੱਲੋਂ ਚਲਾਈ ਜਾ ਰਹੀ ਕਲੱਸਟਰ ਪਹੁੰਚ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਲੱਸਟਰ ਪਹੁੰਚ ਨੂੰ ਲਾਗੂ ਕਰਨ ਨਾਲ ਕਿਸਾਨ ਆਪਣੀਆਂ ਫ਼ਸਲਾਂ ਦੀ ਪੈਦਾਵਾਰ ਵਿੱਚ ਵਾਧਾ ਕਰ ਸਕਦੇ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਵਧੀਆ ਕੀਮਤ ਵੀ ਮਿਲੇਗੀ ਅਤੇ ਉਹ ਦੂਰ-ਦੁਰਾਡੇ ਦੇ ਬਾਜ਼ਾਰਾਂ ਵਿੱਚ ਆਪਣੀ ਉਪਜ ਵੇਚਣ ਦੇ ਯੋਗ ਹੋ ਜਾਣਗੇ।

ਬਾਗਬਾਨੀ ਵਿਭਾਗ ਦੇ ਡਾਇਰੈਕਟਰ ਸ਼ੈਲੇਂਦਰ ਕੌਰ ਨੇ ਮੌਜੂਦਾ ਉਤਪਾਦਨ ਅਤੇ ਉਤਪਾਦਨ ਵਧਾਉਣ ਦੀਆਂ ਸੰਭਾਵਨਾਵਾਂ ਬਾਰੇ ਵਿਸਥਾਰ ਨਾਲ ਦੱਸਿਆ। ਇਸ ਤੋਂ ਇਲਾਵਾ ਉਨ੍ਹਾਂ ਵਿਭਾਗ ਵੱਲੋਂ ਇਸ ਮੰਤਵ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਦੱਸਿਆ। Delegation from Dubai Praised

Share post:

Subscribe

spot_imgspot_img

Popular

More like this
Related

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪਟਿਆਲਾ/ਚੰਡੀਗੜ੍ਹ, 19 ਜਨਵਰੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ

ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ...

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ :    ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ...

ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ

ਜਲੰਧਰ: ਸ਼੍ਰੀ ਪੰਚਵਟੀ ਮੰਦਰ ਗਊਸ਼ਾਲਾ ਧਰਮਸ਼ਾਲਾ ਕਮੇਟੀ (ਰਜਿਸਟਰਡ) ਬਸਤੀ...