Sunday, January 19, 2025

ਜਲੰਧਰ ਲੋਕ ਸਭਾ ਉਪ ਚੋਣ: ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਸਥਾਨਕ ਛੁੱਟੀ ਦਾ ਐਲਾਨ

Date:

ਚੰਡੀਗੜ੍ਹ, 08 ਮਈ

 HOLIDAY ON MAY 10 ਪੰਜਾਬ ਸਰਕਾਰ ਨੇ ਜਲੰਧਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਇਸ ਹਲਕੇ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 10 ਮਈ 2023 ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਤਹਿਤ ਵੀ ਇਹ ਛੁੱਟੀ ਐਲਾਨੀ ਗਈ ਹੈ।

ਪੰਜਾਬ ਸਰਾਕਰ ਵਲੋਂ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਜਲੰਧਰ ਲੋਕ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 10 ਮਈ, 2023 (ਬੁੱਧਵਾਰ) ਦੀ ਵਿਸੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। HOLIDAY ON MAY 10

ਇਸ ਦੇ ਨਾਲ ਹੀ ਜਲੰਧਰ ਲੋਕ ਸਭਾ ਹਲਕੇ ਵਿਚ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ 1 ਦੀ ਪ੍ਰੋਵੀਜਨ ਅਨੁਸਾਰ (ਕਿਸੇ ਕਾਰੋਬਾਰ, ਵਪਾਰ, ਉਦਯੋਗਿਕ ਇਕਾਈ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਮਿਤੀ 10 ਮਈ, 2023 (ਬੁੱਧਵਾਰ) ਦੀ ਤਨਖਾਹ ਸਮੇਤ (ਪੇਡ) ਛੁੱਟੀ ਘੋਸ਼ਿਤ ਕੀਤੀ ਗਈ ਹੈ। HOLIDAY ON MAY 10

———–

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...