ਪਟਿਆਲਾ ਸ਼ਹਿਰ ਨੂੰ ਜੋੜਦੀਆਂ ਸੜਕਾਂ ਬਣਗੀਆਂ ਖ਼ੂਬਸੂਰਤ

Date:

ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਨਾਲ ਮੀਟਿੰਗ, ਏ.ਡੀ.ਸੀ. ਗੌਤਮ ਜੈਨ ਦੀ ਅਗਵਾਈ ‘ਚ ਕਮੇਟੀ ਗਠਿਤ

ਪਟਿਆਲਾ, 7 ਮਈ(ਮਾਲਕ ਸਿੰਘ ਘੁੰਮਣ )

Roads connecting Patiala city ਪਟਿਆਲਾ ਸ਼ਹਿਰ ਨੂੰ ਜੋੜਣ ਵਾਲੀਆਂ ਸਾਰੀਆਂ ਪ੍ਰਮੁੱਖ ਸੜਕਾਂ ਨੂੰ ਖ਼ੂਬਸੂਰਤ ਬਣਾਉਣ ਲਈ ਤਜਵੀਜ਼ ਬਣਾਉਣ ਵਾਸਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ ਦੀ ਅਗਵਾਈ ‘ਚ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਬਾਰੇ ਲੋਕ ਨਿਰਮਾਣ ਵਿਭਾਗ ਦੇ ਸਬੰਧਤ ਵਿੰਗਾਂ, ਨੈਸ਼ਨਲ ਹਾਈਵੇਅ, ਪੰਚਾਇਤੀ ਰਾਜ, ਮੰਡੀ ਬੋਰਡ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ ਅਤੇ ਇਸ ਦੌਰਾਨ ਇਹ ਕਮੇਟੀ ਗਠਿਤ ਕੀਤੀ ਗਈ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਵਿਸ਼ੇਸ਼ ਨਿਰਦੇਸ਼ਾਂ ਤਹਿਤ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਦੀ ਦੇਖ-ਰੇਖ ਹੇਠ ਸ਼ਹਿਰ ਨੂੰ ਜੋੜਨ ਵਾਲੀਆਂ ਪ੍ਰਮੁੱਖ ਸੜਕਾਂ ਤੇ ਚੌਂਕਾਂ ਨੂੰ ਸੰਵਾਰਨ ਦੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਰਾਜਿੰਦਰਾ ਹਸਪਤਾਲ ਨੇੜੇ ਅਤੇ ਮਾਰਕਫੈਡ ਵੱਲੋਂ ਅਪਣਾਇਆ ਵੱਡੀ ਨਦੀ ‘ਤੇ ਪੁਲ ਤੇ ਟਰੱਕ ਯੂਨੀਅਨ ਨੇੜਲਾ ਚੌਂਕ ਆਦਿ ਨੂੰ ਸੰਵਾਰਿਆ ਜਾਵੇਗਾ। Roads connecting Patiala city

also read : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਪੁਲਸ ਨੇ ਸੂਬੇ ਭਰ ‘ਚ ਵਧਾਈ ਸੁਰੱਖਿਆ

ਡਿਪਟੀ ਕਮਿਸ਼ਨਰ ਨੇ ਹਦਾਇਤ ਦਿੱਤੀ ਕਿ ਰਾਜਪੁਰਾ ਰੋਡ, ਸਰਹਿੰਦ ਰੋਡ, ਸੰਗਰੂਰ ਰੋਡ ਸਮੇਤ ਨਾਭਾ, ਭਾਦਸੋਂ ਤੇ ਸਨੌਰ, ਡਕਾਲਾ ਰੋਡ ਆਦਿ ਜਿਹੜੀਆਂ ਵੀ ਸੜਕਾਂ ਤੋਂ ਪਟਿਆਲਾ ਸ਼ਹਿਰ ‘ਚ ਦਾਖਲ ਹੋਇਆ ਜਾਂਦਾ ਹੈ, ਇਨ੍ਹਾਂ ਸੜਕਾਂ ਨੂੰ ਖ਼ੂਬਸੂਰਤ ਬਣਾਉਣ ਲਈ ਬੈਂਕਾਂ ਅਤੇ ਨਿਜੀ ਅਦਾਰਿਆਂ ਦਾ ਸਹਿਯੋਗ ਲੈਣ ਦੀਆਂ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕੋਈ ਬੈਂਕ ਜਾਂ ਨਿਜੀ ਵਪਾਰਕ ਅਦਾਰਾ ਇਨ੍ਹਾਂ ਸੜਕਾਂ ਨੂੰ ਗੋਦ ਵੀ ਲੈ ਸਕਦਾ ਹੈ, ਇਸ ਬਾਰੇ ਏ.ਡੀ.ਸੀ. ਗੌਤਮ ਜੈਨ ਦੀ ਅਗਵਾਈ ਹੇਠਲੀ ਕਮੇਟੀ ਆਪਣੀ ਤਜਵੀਜ਼ ਬਣਾ ਕੇ ਪੇਸ਼ ਕਰੇਗੀ।

ਮੀਟਿੰਗ ‘ਚ ਏ.ਡੀ.ਸੀ. ਗੌਤਮ ਜੈਨ ਤੋਂ ਇਲਾਵਾ ਲੋਕ ਨਿਰਮਾਣ ਸਮੇਤ ਹੋਰ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰ ਮਨਪ੍ਰੀਤ ਸਿੰਘ ਦੂਆ, ਵਿਨੀਤ ਸਿੰਗਲਾ, ਗੁਰਪ੍ਰੀਤ ਵਾਲੀਆ ਤੇ ਐਸ.ਡੀ.ਓਜ ਪੰਕਜ ਕੁਮਾਰ ਤੇ ਅਮਨਦੀਪ ਕੌਰ, ਰੋਡ ਸੇਫਟੀ ਇੰਜੀਨੀਅਰ ਸ਼ਵਿੰਦਰਜੀਤ ਬਰਾੜ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। Roads connecting Patiala city

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...