Mercury 40 degrees in Punjabਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਧਣ ਦੀ ਭਵਿੱਖਬਾਣੀ ਤੋਂ ਬਾਅਦ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਹੀਟ ਵੇਵ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ। ਤਾਂ ਜੋ ਲੋਕ ਅੱਤ ਦੀ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚ ਸਕਣ। ਮੌਸਮ ਵਿਭਾਗ ਅਨੁਸਾਰ ਜੇਕਰ ਮੈਦਾਨੀ ਇਲਾਕਿਆਂ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ, ਤੱਟਵਰਤੀ ਖੇਤਰਾਂ ਲਈ 37 ਡਿਗਰੀ ਜਾਂ ਇਸ ਤੋਂ ਵੱਧ ਅਤੇ ਪਹਾੜੀ ਖੇਤਰਾਂ ਲਈ 30 ਡਿਗਰੀ ਜਾਂ ਇਸ ਤੋਂ ਵੱਧ ਪਹੁੰਚ ਜਾਵੇ ਤਾਂ ਇਸ ਸਥਿਤੀ ਨੂੰ ‘ਲੂ’ ਕਿਹਾ ਜਾਂਦਾ ਹੈ। ਇਹ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ।Mercury 40 degrees in Punjab
also read :- ਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੇ 5 ਜੱਜਾਂ ਨੂੰ ਸਹੁੰ ਚੁਕਾਈ
ਲੋਕਾਂ ਨੂੰ ਐਡਵਾਇਜਰੀ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਹੈ ਕਿ ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਹੀਟ ਸਟ੍ਰੋਕ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ ਅਤੇ ਇਸ ਸਮੇਂ ਦੌਰਾਨ ਖਾਸ ਤੌਰ ‘ਤੇ ਖ਼ਤਰੇ ਦੀ ਸ਼੍ਰੇਣੀ ਵਿਚ ਆਉਣ ਵਾਲੇ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ | ਰਹਿਣ ਦੀ ਲੋੜ ਹੈ। ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਟੀ.ਵੀ., ਰੇਡੀਓ, ਅਖਬਾਰਾਂ ਆਦਿ ਰਾਹੀਂ ਸਥਾਨਕ ਮੌਸਮ ਦੀਆਂ ਖਬਰਾਂ ਵੱਲ ਧਿਆਨ ਦਿੱਤਾ ਜਾਵੇ। ਇਸ ਤੋਂ ਇਲਾਵਾ ਮੌਸਮ ਵਿਭਾਗ ਦੀ ਵੈੱਬਸਾਈਟ ਤੋਂ ਵੀ ਤਾਜ਼ਾ ਮੌਸਮ ਦੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਲੋਕ ਪੂਰਵ-ਅਨੁਮਾਨ ਦੇ ਅਨੁਸਾਰ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਦੀ ਯੋਜਨਾ ਬਣਾ ਸਕਦੇ ਹਨ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ: ਆਦਰਸ਼ਪਾਲ ਕੌਰ ਨੇ ਦੱਸਿਆ ਕਿ ਸੂਬੇ ਦੇ ਸਮੂਹ ਸਿਵਲ ਸਰਜਨਾਂ ਨੂੰ ਇਸ ਸਬੰਧੀ ਵਿਸਥਾਰਤ ਹਦਾਇਤਾਂ ਜਾਰੀ ਕਰਨ ਦੇ ਨਾਲ-ਨਾਲ ਹੀਟ ਸਟ੍ਰੋਕ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਦੇਖਭਾਲ ਲਈ ਹਸਪਤਾਲਾਂ ਵਿੱਚ ਮੁਕੰਮਲ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।Mercury 40 degrees in Punjab