SGPC President’s Press Conferenceਸਥਾਨਿਕ ਸ਼ਹਿਰ ‘ਚ ਅੱਧੀ ਰਾਤ ਨੂੰ ਸ੍ਰੀ ਦਰਬਾਰ ਸਾਹਿਬ ਨੇੜੇ ਜ਼ਬਰਦਸਤ ਧਮਾਕਾ ਹੋਇਆ, ਜਿਸ ਦੇ ਮੁਲਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਦੇ ਸੁਰੱਖਿਆ ਦਸਤੇ ਨੇ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਧਮਾਕੇ ਦੀ ਘਟਨਾ ਬਹੁਤ ਨਿੰਦਣਯੋਗ ਹੈ। ਇਹ ਘਟਨਾ ਪਿਛਲੇ 2 ਦਿਨ ਤੋਂ ਵਾਪਰ ਰਹੀ ਹੈ, ਜਿਸ ਦੀ ਪੁਲਸ ਨੂੰ ਜਾਂਚ ਕਰਨੀ ਚਾਹੀਦੀ ਹੈ। SGPC President’s Press Conference
ALSO READ :- ਸ੍ਰੀ ਦਰਬਾਰ ਸਾਹਿਬ ਨੇੜੇ ਧਮਾਕੇ ਤੋਂ ਬਾਅਦ ਮੌਕੇ ‘ਤੇ ਪਹੁੰਚੇ ਪੁਲਸ ਕਮਿਸ਼ਨਰ
ਧਾਮੀ ਨੇ ਕਿਹਾ ਕਿ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਸਰਕਾਰ ਦੀ ਨਾਕਾਮੀ ਦਾ ਨਤੀਜਾ ਹਨ। ਇਹ ਇੱਕ ਗਹਿਰੀ ਸਾਜ਼ਿਸ਼ ਹੈ। ਸਰਕਾਰ ਨੇ ਪਹਿਲਾਂ ਹੋਏ ਧਮਾਕਿਆਂ ਨੂੰ ਸੀਰੀਅਸ ਨਹੀਂ ਲਿਆ, ਜਿਸ ਕਾਰਨ ਮੁੜ ਤੀਜਾ ਧਮਾਕਾ ਹੋਇਆ ਹੈ। ਧਾਮੀ ਨੇ ਕਿਹਾ ਕਿ ਇਹ ਧਮਾਕਾ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਪਿਛਲੇ ਪਾਸੇ ਗਲਿਆਰੇ ਵਿੱਚ ਹੋਇਆ ਹੈ। ਧਮਾਕੇ ਕਾਰਨ ਕਿਸੇ ਕਿਸਮ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਸਥਾਨ ‘ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਅਸਥਾਨ ਹੈ, ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਆਉਂਦੀਆਂ ਹਨ। SGPC President’s Press Conference