ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਨੂੰ ਗ਼ੈਰ -ਕਾਨੂੰਨੀ ਕਰਾਰ ਦਿੱਤਾ ਹੈ ਤੇ ਉਨ੍ਹਾਂ ਦੀ ਰਿਹਾਈ ਦੇ ਹੁਕਮ ਦਿੱਤੇ ਹਨ।
ਅਦਾਲਤ ਨੇ ਇਮਰਾਨ ਖ਼ਾਨ ਨੂੰ ਹਾਈ ਕੋਰਟ ਜਾਣ ਲਈ ਕਿਹਾ ਹੈ ਤੇ ਕਿਹਾ ਹੈ ਕਿ ਅਦਾਲਤ ਵੱਲੋਂ ਸੁਣਾਏ ਗਏ ਫੈਸਲੇ ਨੂੰ ਮੰਨਿਆ ਜਾਵੇ।Relief to Imran Khan
ਸ਼ੁੱਕਰਵਾਰ ਸਵੇਰੇ ਉਨ੍ਹਾਂ ਨੂੰ ਹਾਈ ਕੋਰਟ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਮਰਾਨ ਖ਼ਾਨ 10 ਲੋਕਾਂ ਸਣੇ ਆਪਣੇ ਪਰਿਵਾਰ ਨੂੰ ਮਿਲ ਸਕਦੇ ਹਨ।
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਚੇਅਰਮੈਨ ਇਮਰਾਨ ਖਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੁਲਕ ਵਿੱਚ ਮਾਹੌਲ ਤਣਾਅ ਵਾਲਾ ਰਿਹਾ ਹੈ।
ਇਮਰਾਨ ਖਾਨ ਨੂੰ ਅਲ-ਕਾਦਰ ਟਰੱਸਟ ਮਾਮਲੇ ਵਿੱਚ ਨੈਸ਼ਨਲ ਅਕਾਊਂਟੇਬਿਲਟੀ ਬਿਊਰੋ ਨੇ ਇਸਲਾਮਾਬਾਦ ਅਦਾਲਤੀ ਕੰਪਲੈਕਸ ਵਿੱਚੋਂ ਗ੍ਰਿਫ਼ਤਾਰ ਕਰ ਲਿਆ ਸੀ।Relief to Imran Khan
also read :- ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖਿਲਾਫ ਮਾਮਲਾ ਦਰਜ
ਇਮਰਾਨ ਖਾਨ ਕਿਸੇ ਹੋਰ ਕੇਸ ਦੇ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਹੋਏ ਸਨ, ਜਿਸ ਵੇਲੇ ਉਹ ਅਦਾਲਤੀ ਕੰਪਲੈਕਸ ਵਿੱਚ ਬਾਇਓਮੀਟ੍ਰਿਕ ਕਰਵਾ ਰਹੇ ਹਨ, ਉਦੋਂ ਪਾਕਿਸਤਾਨ ਰੇਂਜਰਜ਼ ਨੇ ਮੰਗਲਵਾਰ ਬਾਅਦ ਦੁਪਹਿਰ ਉਨ੍ਹਾਂ ਨੂੰ ਇਸ ਦਫ਼ਤਰ ਦੇ ਸ਼ੀਸ਼ੇ ਅਤੇ ਦਰਵਾਜੇ ਭੰਨ ਕੇ ਚੁੱਕ ਲਿਆ।
ਇਸ ਗ੍ਰਿਫ਼ਤਾਰੀ ਤੋਂ ਬਾਅਦ ਪੂਰੇ ਮੁਲਕ, ਖਾਸਕਰ ਲਾਹੌਰ ਵਿੱਚ ਹਿੰਸਕ ਮੁਜ਼ਾਹਰੇ ਹੋ ਰਹੇ ਹਨ। ਹੁਣ ਤੱਕ ਇਨ੍ਹਾਂ ਮੁਜ਼ਾਹਰਿਆਂ ਵਿੱਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਸ ਵਿੱਚ 2 ਪੰਜਾਬ ਅਤੇ ਇੱਕ ਬਲੋਚਿਸਤਾਨ ਤੋਂ ਹੈ।Relief to Imran Khan