ਜਲੰਧਰ ਜ਼ਿਮਨੀ ਚੋਣ ‘ਚ ਜਿੱਤ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ

ਜਲੰਧਰ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਲੰਧਰ ਜਿੱਤ ਤੋਂ ਇਹ ਸਾਬਿਤ ਹੋ ਗਿਆ ਹੈ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਕੰਮਾਂ ‘ਤੇ ਮੋਹਰ ਲਾਈ ਹੈ। ਸਾਡੀ 14 ਮਹੀਨਿਆਂ ਦੀ ਸਰਕਾਰ ਦੌਰਾਨ ਲਏ ਫ਼ੈਸਲੇ ਲੋਕਾਂ ਨੂੰ ਪਸੰਦ ਆਏ ਹਨ ਤੇ ਉਨ੍ਹਾਂ ਨੇ ਜਲੰਧਰ ਲੋਕ ਸਭਾ ਸੀਟ ‘ਤੇ ਵੀ ਸਾਨੂੰ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ।The first statement of Bhagwant Maan

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਧਰਮਾਂ ਦੇ ਨਾਂ ‘ਤੇ ਵੋਟਾਂ ਨਹੀਂ ਮੰਗੀਆਂ ਸਨ ਸਗੋਂ ਮੁੱਦਿਆਂ ਦੀ ਸਿਆਸਤ ਕੀਤੀ ਹੈ। ਜਲੰਧਰ ਚੋਣ ਪ੍ਰਚਾਰ ਦੌਰਾਨ ਅਸੀਂ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਨਾਲ ਗੱਲਬਾਤ ਕਰਦੇ ਰਹੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਹੱਲ ਕਰਨ ਦਾ ਭਰੋਸਾ ਦਿੱਤਾ ਕਿਉਂਕਿ ਅਸੀਂ ਪਹਿਲਾਂ ਕੀਤੇ ਵਾਅਦਿਆਂ ‘ਤੇ ਖਰੇ ਉੱਤਰੇ ਹਾਂ ਇਸ ਕਰਕੇ ਜਲੰਧਰ ਦੇ ਵੋਟਰਾਂ ਨੇ ਸਾਡੇ ‘ਤੇ ਭਰੋਸਾ ਜਤਾਇਆ ਤੇ ਸਾਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ।The first statement of Bhagwant Maan

ALSO READ :- ਜਿੱਤ ਦੀ ਵਧਾਈ ਦੇਣ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚਣਗੇ CM ਮਾਨ

ਮੁੱਖ ਮੰਤਰੀ ਨੇ ਅੱਗੇ ਬੋਲਦਿਆਂ ਕਿਹਾ ਕਿ ਜਲੰਧਰ ਚੋਣ ਪ੍ਰਚਾਰ ਦੌਰਾਨ ਜਿਨ੍ਹਾਂ ਲੋਕਾਂ ਨੇ ਸਾਨੂੰ ਮਾਣ ਸਨਮਾਨ ਦਿੱਤਾ, ਸਾਡੀ ਇੱਜ਼ਤ ਕੀਤੀ, ਸਾਡੇ ‘ਤੇ ਫੁੱਲਾਂ ਦੀ ਵਰਖਾ ਕੀਤੀ ਅਸੀਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦੇ ਹਾਂ। ਵਿਰੋਧੀਆਂ ਬਾਰੇ ਬੋਲਦਿਆਂ ਮਾਨ ਨੇ ਕਿਹਾ ਕਿ ਜਿਨ੍ਹਾਂ ਨੇ ਸਾਨੂੰ ਗਾਲ੍ਹਾਂ ਕੱਢੀਆਂ, ਗ਼ਲਤ ਟਿੱਪਣੀਆਂ ਕੀਤੀਆਂ, ਉਨ੍ਹਾਂ ਦਾ ਵੀ ਭਲਾ ਹੋਵੇ। ਆਉਣ ਵਾਲੇ ਦਿਨਾਂ ‘ਚ ਸ਼ਾਇਦ ਸਾਡੇ ਸਿਆਸੀ ਵਿਰੋਧੀ ਵੀ ਆਪਣਾ ਏਜੰਡਾ ਬਦਲ ਲੈਣ ਕਿਉਂਕਿ ਲੋਕਾਂ ਨੇ ਨਕਾਰਾਤਮਕ ਸਿਆਸਤ ਨੂੰ ਨਾਕਾਰ ਦਿੱਤਾ ਹੈ। ਹੁਣ ਲੋਕ ਵੱਡੀਆਂ ਵੱਡੀਆਂ ਗੱਲਾਂ ਕਰਨ ਵਾਲਿਆਂ, ਤਾਅਨੇ ਮਿਹਣੇ ਮਾਰਨ ਜਾਂ ਨਿੱਜੀ ਟਿੱਪਣੀਆਂ ਕਰਨ ਵਾਲਿਆਂ ਨੂੰ ਨਹੀਂ ਸਗੋਂ ਵਿਕਾਸ ਦੀ ਰਾਜਨੀਤੀ ਕਰਨ ਵਾਲਿਆਂ ਨੂੰ ਪਸੰਦ ਕਰਨ ਲੱਗੇ ਹਨ। The first statement of Bhagwant Maan

[wpadcenter_ad id='4448' align='none']