Wednesday, January 8, 2025

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਵਾਪਰੀ ਘਟਨਾ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਤਿੱਖਾ ਪ੍ਰਤੀਕਰਮ

Date:

ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਵਾਪਰੀ ਘਟਨਾ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਸੋਝੀ ਸਮਝੀ ਸਾਜ਼ਿਸ਼ ਨਾਲ ਗੁਰੂ ਘਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਦਕਿ ਸਰਕਾਰ ਮੂਕ ਦਰਸ਼ਕ ਬਣ ਕੇ ਵੇਖ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਅੰਦਰ ਇਕ ਕੁੜੀ ਵੱਲੋਂ ਸ਼ਰਾਬ ਪੀਣ ਦੀ ਘਿਨੌਣੀ ਹਰਕਤ ਸਾਜ਼ਿਸ਼ੀ ਹੈ, ਇਹ ਸਹਿਵਨ ਵਾਪਰਿਆ ਵਰਤਾਰਾ ਨਹੀਂ ਹੋ ਸਕਦਾ।Shiromani Committee president’s sharp reaction

ਉਨ੍ਹਾਂ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿਚ ਲੈਂਦਿਆਂ ਕਿਹਾ ਕਿ ਕਦੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਧਮਾਕਿਆਂ ਅਤੇ ਸ਼ਰਧਾਲੂਆਂ ਦੀ ਮਾਰ ਕੁਟਾਈ ਦੀਆਂ ਘਟਨਾਵਾਂ ਅਤੇ ਕਦੇ ਵੱਖ-ਵੱਖ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਹ ਸਿੱਖ ਵਿਰੋਧੀ ਵਰਤਾਰਾ ਸਰਕਾਰ ਦੀ ਨਾਕਾਮੀ ਦਾ ਨਤੀਜਾ ਹੀ ਹੈ ਕਿਉਂਕਿ ਜੇਕਰ ਦੋਸ਼ੀਆਂ ਖ਼ਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇ ਤਾਂ ਕਿਸੇ ਦਾ ਅਜਿਹਾ ਕਰਨ ਦਾ ਹੀਆ ਨਾ ਪਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸੰਜੀਦਾ ਹੋ ਕੇ ਬਣਦੀ ਜ਼ਿੰਮੇਵਾਰੀ ਨਿਭਾਵੇ ਤਾਂ ਅਜਿਹੀਆਂ ਸਾਜ਼ਿਸ਼ੀ ਘਟਨਾਵਾਂ ਨਾ ਵਾਪਰਣ।Shiromani Committee president’s sharp reaction

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਬੀਤੇ ਕੱਲ੍ਹ ਇਕ ਕੁੜੀ ਵੱਲੋਂ ਸ਼ਰਾਬ ਪੀਣ ਦੀ ਘਟਨਾ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਸਿੱਖ ਵਿਰੋਧੀ ਸ਼ਕਤੀਆਂ ਆਪਣੇ ਮਨਸੂਬਿਆਂ ਵਿਚ ਸਫ਼ਲ ਹੋ ਰਹੀਆਂ ਹਨ, ਜਿਸ ਨਾਲ ਕੌਮ ਅੰਦਰ ਭਾਰੀ ਰੋਸ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਨੂੰ ਲੜੀਵਾਰ ਨਿਸ਼ਾਨੇ ’ਤੇ ਲਿਆ ਜਾਣਾ ਸਿੱਖਾਂ ਖ਼ਿਲਾਫ਼ ਗਹਿਰੀ ਸਾਜ਼ਿਸ਼ ਦਾ ਹਿੱਸਾ ਪ੍ਰਤੀਤ ਹੋ ਰਿਹਾ ਹੈ। ਇਨ੍ਹਾਂ ਬਣੇ ਹਾਲਾਤ ਕਰਕੇ ਹੀ ਸਿੱਖ ਸ਼ਰਧਾਲੂਆਂ ਅਤੇ ਸੰਗਤਾਂ ਦੇ ਜਜ਼ਬਾਤ ਭੜਕ ਰਹੇ ਹਨ ਅਤੇ ਲੋਕ ਖ਼ੁਦ-ਬਖ਼ੁਦ ਕਾਰਵਾਈ ਕਰਨ ਨੂੰ ਮਜ਼ਬੂਰ ਹਨ।Shiromani Committee president’s sharp reaction

ALSO READ :- ਗਰਮੀਆਂ ‘ਚ ਰੋਜ਼ਾਨਾ ਖਾਓ ਪੁਦੀਨੇ ਦੀ ਚਟਨੀ

ਉਨ੍ਹਾਂ ਕਿਹਾ ਕਿ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਕੁੜੀ ਵੱਲੋਂ ਸ਼ਰਾਬ ਪੀਣ ਦੀ ਘਟਨਾ ਦੀ ਸਰਕਾਰ ਉੱਚ ਪੱਧਰੀ ਜਾਂਚ ਕਰੇ ਅਤੇ ਇਹ ਪਤਾ ਲਗਾਵੇ ਕਿ ਕਿਹੜੀਆਂ ਸ਼ਕਤੀਆਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਅਤੇ ਮਾਣ-ਮਰਯਾਦਾ ਨੂੰ ਢਾਹ ਲਗਾਉਣ ਦੀਆਂ ਹਰਕਤਾਂ ਕਰ ਰਹੀਆਂ ਹਨ। ਇਹ ਸੰਜੀਦਾ ਭਾਵਨਾਵਾਂ ਨਾਲ ਕੀਤੀ ਜਾਣ ਵਾਲੀ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਤੌਰ ’ਤੇ ਵੀ ਇਸ ਨੂੰ ਗੰਭੀਰਤਾ ਨਾਲ ਲੈ ਰਹੀ ਹੈ।

Share post:

Subscribe

spot_imgspot_img

Popular

More like this
Related

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 7 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ...

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 07 ਜਨਵਰੀ,2025   ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ  ਆਪਣੇ ਗ੍ਰਹਿ...

ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 7 ਜਨਵਰੀ (   )  ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ...