ਡਰੋਨ ਤੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਵਾਲਿਆਂ ਲਈ ਪੰਜਾਬ ਪੁਲਸ ਦਾ ਵੱਡਾ ਐਲਾਨ

Big announcement of Punjab Police ਪੰਜਾਬ ਦੇ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਪੁਲਸ ਹਮੇਸ਼ਾ ਮੁਸਤੈਦ ਰਹੀ ਹੈ। ਇਸ ਦੇ ਮੱਦੇਨਜ਼ਰ ਡੀ. ਜੀ. ਪੀ. ਗੌਰਵ ਯਾਦਵ ਦੀ ਪਹਿਲ ‘ਤੇ ਬਾਰਡਰ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਸ ਅਤੇ ਬੀ. ਐੱਸ. ਐੱਫ਼. ਅਧਿਕਾਰੀਆਂ ਦੀ ਬੈਠਕ ਕੀਤੀ ਗਈ। ਇਹ ਬੈਠਕ ਅੰਮ੍ਰਿਤਸਰ ਵਿਖੇ ਬੀ. ਐੱਸ. ਐੱਫ. ਹੈੱਡ ਕੁਆਟਰ ਖਾਸਾ ‘ਚ ਸਪੈਸ਼ਲ ਏ. ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਦੀ ਅਗਵਾਈ ‘ਚ ਹੋਈ। ਇਸ ਬੈਠਕ ਦੌਰਾਨ ਸੀ. ਸੀ. ਟੀ. ਵੀ., ਡਰੋਨ ਗਤੀਵਿਧੀਆਂ, ਡਰੱਗ ਮਾਫ਼ੀਆ ਸਬੰਧੀ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ ਗਈ ਹੈ। ਇਸ ਦੌਰਾਨ ਏ. ਡੀ. ਜੀ. ਪੀ. ਨੇ ਦੱਸਿਆ ਕਿ ਡਰੋਨ ਅਤੇ ਨਸ਼ਾ ਤਸਕਰਾਂ ਬਾਰੇ ਸੂਚਨਾ ਦੇਣ ਵਾਲੇ ਨੂੰ ਸਰਕਾਰ ਇਕ ਲੱਖ ਰੁਪਏ ਦਾ ਇਨਾਮ ਦੇਵੇਗੀ। ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਵੀ ਗੁਪਤ ਰੱਖਿਆ ਜਾਵੇਗਾ।Big announcement of Punjab Police

ਏ. ਡੀ. ਜੀ. ਪੀ. ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਭਾਰਤ-ਪਾਕਿ ਸਰਹੱਦ ‘ਤੇ ਸੁਰੱਖਿਆ ਵਧਾਉਣ ਲਈ 20 ਕਰੋੜ ਰੁਪਏ ਦਾ ਪ੍ਰਾਜੈਕਟ ਵੀ ਪਾਸ ਕੀਤਾ ਹੈ। ਇਹ ਪੈਸਾ ਭਾਰਤ-ਪਾਕਿ ਸਰਹੱਦ (ਪੰਜਾਬ ਬਾਰਡਰ) ‘ਤੇ ਨਾਈਟ ਡਿਵੀਜ਼ਨ ਕੈਮਰੇ, ਸੀ. ਸੀ. ਟੀ. ਵੀ. ਕੈਮਰੇ ਅਤੇ ਹੋਰ ਸਾਮਾਨ ‘ਤੇ ਖ਼ਰਚ ਕੀਤਾ ਜਾਵੇਗਾ। ਅਰਪਿਤ ਸ਼ੁਕਲਾ ਨੇ ਕਿਹਾ ਕਿ ਪਾਕਿਸਤਾਨ ਤੋਂ ਡਰੋਨ ਆਉਣਾ ਚਿੰਤਾ ਦਾ ਵਿਸ਼ਾ ਹੈ। ਪਿਛਲੇ ਕੁਝ ਸਾਲਾਂ ਵਿੱਚ ਬੀ. ਐੱਸ. ਐੱਫ਼ ਦੇ ਜਵਾਨਾਂ ਨੇ ਕਈ ਡਰੋਨਾਂ ਨੂੰ ਸੁੱਟ ਕੇ ਹੈਰੋਇਨ ਅਤੇ ਹਥਿਆਰ ਵੀ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਬੀ.ਐੱਸ.ਐੱਫ. ਦੇ ਜਵਾਨ ਅਤੇ ਪੰਜਾਬ ਪੁਲਸ ਅਲਰਟ ‘ਤੇ ਹੈ। ਬੀ. ਐੱਸ. ਐੱਫ਼. ਅਤੇ ਪੰਜਾਬ ਪੁਲਸ ਸਾਂਝੇ ਆਪਰੇਸ਼ਨ ਚਲਾਏਗੀ। ਅੱਗੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਐੱਨ. ਆਈ. ਏ. ਨੇ ਸੂਬੇ ‘ਚ ਗੈਂਗਸਟਰਾਂ ਅਤੇ ਅੱਤਵਾਦੀ ਮਾਡਿਊਲ ਦੇ ਨੈੱਟਵਰਕ ‘ਤੇ 50 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਪੁਲਸ ਨੇ ਗੈਂਗਸਟਰਾਂ ਦੇ ਸਾਥੀਆਂ ਦੇ ਦੇਸ਼ ਵਿੱਚ 145 ਥਾਂਵਾਂ ‘ਤੇ ਛਾਪੇਮਾਰੀ ਕੀਤੀ। Big announcement of Punjab Police

[wpadcenter_ad id='4448' align='none']