Announcement for Punjab Police ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਮਿਊਂਸੀਪਲ ਭਵਨ ਵਿਖੇ ਪੰਜਾਬ ਪੁਲਸ ਦੇ ਬਿਊਰੋ ਆਫ ਇਨਵੈਸਟੀਗੇਸ਼ਨ (ਆਈ. ਬੀ.) ‘ਚ 144 ਨਵੇਂ ਨਿਯੁਕਤ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਇਨ੍ਹਾਂ ਨਵੇਂ-ਨਿਯੁਕਤ ਨੌਜਵਾਨ ਮੁੰਡੇ-ਕੁੜੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋ ਰਿਹਾ ਕਿ ਪੁਲਸ ‘ਚ ਸਿਵਲ ਭਰਤੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਮਾਨ ਨੇ ਇਸ ਮੌਕੇ ਪੰਜਾਬ ਪੁਲਸ ਲਈ ਵੀ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਦਾ ਅਪਡੇਟ ਰਹਿਣਾ ਅੱਜ ਦੇ ਜ਼ਮਾਨੇ ਦੀ ਮੰਗ ਹੈ ਕਿਉਂਕਿ ਜੇਕਰ ਇਹ ਅਪਡੇਟ ਨਹੀਂ ਹੋਵੇਗੀ ਤਾਂ ਸ਼ਰਾਰਤੀ ਅਨਸਰਾਂ ਨਾਲ ਮੁਕਾਬਲਾ ਕਿਵੇਂ ਕਰੇਗੀ। ਪੰਜਾਬ ਪੁਲਸ ਦੇ ਜੇਕਰ ਜਾਂਚ ਦੇ ਤਰੀਕੇ ਪੁਰਾਣੇ ਰਹੇ ਤਾਂ ਅਸੀਂ ਕਾਫੀ ਪਿੱਛੜ ਜਾਵਾਂਗੇ। ਪੰਜਾਬ ਪੁਲਸ ਦੇਸ਼ ਦੇ ਨੰਬਰ ਵਨ ਪੁਲਸ ਦੇ ਸਥਾਨ ‘ਤੇ ਆਉਂਦੀ ਹੈ। ਇਹ ਤਾਂ ਹੀ ਸੰਭਵ ਹੋ ਸਕੇਗਾ, ਜੇਕਰ ਪੁਲਸ ਨੂੰ ਪੂਰੀ ਸੂਚਨਾ, ਸਹੀ ਦਿਸ਼ਾ-ਨਿਰਦੇਸ਼ ਅਤੇ ਨਵੀਂ ਤਕਨਾਲੋਜੀ ਮਿਲੇ।Announcement for Punjab Police
also read :- ਮਹਿਲਾ ਕਿਸਾਨ ਨੂੰ ਥੱਪੜ ਮਾਰਨ ਵਾਲਾ ਪੁਲਿਸ ਮੁਲਾਜ਼ਮ ਲਾਈਨ ਹਾਜ਼ਰ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਪੁਲਸ ਨੇ ਬਹੁਤ ਸਾਰੇ ਆਪਰੇਸ਼ਨ ਕਾਮਯਾਬ ਤਰੀਕੇ ਨਾਲ ਕੀਤੇ ਹਨ। ਅਸੀਂ ਇਹੀ ਚਾਹੁੰਦੇ ਹਾਂ ਕਿ ਜੋ ਲੋਕ ਸਮਾਜ ‘ਚ ਕੋਈ ਵਿਗਾੜ ਪਾਉਣਾ ਚਾਹੁੰਦੇ ਹਨ ਜਾਂ ਅਸਥਿਰਤਾ ਫੈਲਾਉਣਾ ਚਾਹੁੰਦੇ ਹਨ, ਸਿਰਫ ਉਨ੍ਹਾਂ ਨੂੰ ਹੀ ਪੁਲਸ ਗ੍ਰਿਫ਼ਤਾਰ ਕਰੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਫਾਰੈਂਸਿਕ ਲੈਬ ‘ਚ ਬਹੁਤ ਸਾਰੀਆਂ ਨਵੀਆਂ ਤਕਨੀਕਾਂ ਆ ਗਈਆਂ ਹਨ, ਜਿਸ ਨਾਲ ਦੋਸ਼ੀਆਂ ਨੂੰ ਫੜ੍ਹਿਆ ਜਾ ਸਕਦਾ ਹੈ। ਜੇਕਰ ਫਾਰੈਂਸਿਕ ਅਫ਼ਸਰ ਅਪਡੇਟਿਡ ਹੋਣਗੇ ਤਾਂ ਇਸ ਨਾਲ ਪੰਜਾਬ ਪੁਲਸ ਨੂੰ ਵੀ ਸਹਿਯੋਗ ਮਿਲ ਸਕੇਗਾ ਅਤੇ ਪੰਜਾਬ ਪੁਲਸ ਦੇ ਕੰਮ ‘ਚ ਹੋਰ ਵੀ ਨਿਖ਼ਾਰ ਆਵੇਗਾ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਪੰਜਾਬ ਪੁਲਸ ਵੱਲੋਂ ਬਿਨਾਂ ਕਿਸੇ ਖ਼ੂਨ-ਖ਼ਰਾਬੇ ਦੇ ਵੱਡੇ ਆਪਰੇਸ਼ਨ ਕੀਤੇ ਗਏ ਹਨ ਅਤੇ ਇਸ ਦੇ ਪਿੱਛੇ ਇਕ ਵੱਡੀ ਟੀਮ ਸੀ, ਇਸ ਲਈ ਸਭ ਨੂੰ ਟੀਮ ਦੇ ਨਾਲ ਹੀ ਕੰਮ ਕਰਨਾ ਪਵੇਗਾ ਕਿਉਂਕਿ ਹਮੇਸ਼ਾ ਟੀਮ ਹੀ ਜਿੱਤਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੈ ਅਤੇ ਜੇਕਰ ਪੰਜਾਬ ਦਾ ਨੌਜਵਾਨ ਖੁਸ਼ ਹੈ ਤਾਂ ਪੂਰਾ ਦੇਸ਼ ਖੁਸ਼ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਸਾਡੀ ਸਰਕਾਰ ਵੱਲੋਂ 29273 ਨਿਯੁਕਤੀ ਪੱਤਰ ਵੰਡੇ ਜਾ ਚੁੱਕੇ ਹਨ। Announcement for Punjab Police