ਜਲੰਧਰ ‘ਚ ‘ਆਪ’ ਦੀ ਜਿੱਤ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਉਤੇ ਮੋਹਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਨ ਲਈ ਵਚਨਬੱਧ ਹੈ।

‘ਸਰਕਾਰ ਤੁਹਾਡੇ ਦੁਆਰ’ ਨਾਂ ਦੇ ਸਰਕਾਰ ਦੇ ਮੁੱਖ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਕੋਲ ਜਾਦੂ ਦੀ ਕੋਈ ਛੜੀ ਨਹੀਂ ਹੈ ਪਰ ਫਿਰ ਵੀ ਉਹ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਠੋਸ ਉਪਰਾਲੇ ਕਰ ਰਹੇ ਹਨ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਰੰਗਲਾ ਪੰਜਾਬ ਬਣਾਉਣ ਲਈ ਪਹਿਲਾਂ ਹੀ ਵਿਆਪਕ ਯੋਜਨਾ ਉਲੀਕੀ ਹੋਈ ਹੈ।Stamp on pro-people policies

ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਕਿਹਾ ਕਿ ਉਨ੍ਹਾਂ ਤੋਂ ਪਹਿਲੇ ਆਗੂ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਆਪਣੇ ਆਲੀਸ਼ਾਨ ਮਹਿਲਾਂ ਤੋਂ ਬਾਹਰ ਨਹੀਂ ਆਏ ਪਰ ਉਹ ਅਮਨ, ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਸੂਬੇ ਦੇ ਹਰ ਕੋਨੇ-ਕੋਨੇ ਵਿੱਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਗਤੀ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਤਾਂ ਜੋ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਨੇਕ ਕਾਰਜ ਨੂੰ ਨੇਪਰੇ ਨਹੀਂ ਚਾੜ੍ਹਿਆ ਜਾ ਸਕਦਾ।

‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਮਹੱਤਤਾ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਉਨ੍ਹਾਂ ਦੀ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਦੇਸ਼ ਭਰ ਵਿੱਚ ਕੋਈ ਮਿਸਾਲ ਨਹੀਂ ਹੈ ਕਿਉਂਕਿ ਕੋਈ ਵੀ ਹੋਰ ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ ‘ਤੇ ਹੱਲ ਕਰਨ ਲਈ ਇੰਨਾ ਸਮਾਂ ਦੇਣ ਦੀ ਖੇਚਲ ਨਹੀਂ ਕਰਦੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਇਕ ਪਾਸੇ ਜਨਤਕ ਸਮੱਸਿਆਵਾਂ ਦਾ ਜਲਦੀ ਹੱਲ ਕਰੇਗਾ, ਦੂਜੇ ਪਾਸੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਕਾਰਗੁਜ਼ਾਰੀ ਨੂੰ ਪਰਖਣ ਵਿੱਚ ਵੀ ਮਦਦਗਾਰ ਹੋਵੇਗਾ।Stamp on pro-people policies

also read :- ਪੰਜਾਬ ਸਰਕਾਰ ਵੱਲੋਂ ਐਡਹਾਕ, ਠੇਕਾ ਆਧਾਰਿਤ, ਦਿਹਾੜੀਦਾਰ ਅਤੇ ਅਸਥਾਈ ਕਰਮਚਾਰੀਆਂ ਦੀ ਭਲਾਈ ਲਈ ਨੀਤੀ ਨੋਟੀਫਾਈ

ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਪੱਖੀ ਪਹਿਲਕਦਮੀ ਇਹ ਯਕੀਨੀ ਬਣਾਉਂਦੀ ਹੈ ਕਿ ਅਧਿਕਾਰੀ ਖਾਸ ਕਰਕੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਧ ਤੋਂ ਵੱਧ ਆਪਣੇ ਫੀਲਡ ਦੌਰੇ ਖਾਸ ਕਰਕੇ ਪਿੰਡਾਂ ਵਿੱਚ ਕਰਨ ਅਤੇ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮ ਆਸਾਨੀ ਨਾਲ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਪਹਿਲਾਂ ਲੁਧਿਆਣਾ ਵਿਖੇ ਵੀ ਮੰਤਰੀ ਮੰਡਲ ਦੀ ਮੀਟਿੰਗ ਹੋਈ ਸੀ ਅਤੇ ਅੱਜ ਜਲੰਧਰ ਵਿਖੇ ਵਜ਼ਾਰਤ ਦੀ ਮੀਟਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਦੇ ਘਰ-ਘਰ ਤੱਕ ਪਹੁੰਚ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਣ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ।Stamp on pro-people policies

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਵੱਡੇ ਕਾਰਜ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਅਤੇ ਯੋਗਤਾ ਇਸ ਪੂਰੀ ਭਰਤੀ ਮੁਹਿੰਮ ਦੇ ਦੋ ਮੁੱਖ ਥੰਮ੍ਹ ਹਨ। ਭਗਵੰਤ ਮਾਨ ਨੇ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇਕ ਪੁਖ਼ਤਾ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਹੁਣ ਤੱਕ 29 ਹਜ਼ਾਰ ਤੋਂ ਵੱਧ ਨਿਯੁਕਤੀਆਂ ਵਿੱਚੋਂ ਇਕ ਵੀ ਨਿਯੁਕਤੀ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਰਤੀ ਦੀ ਸਮੁੱਚੀ ਪ੍ਰਕਿਰਿਆ ਨੂੰ ਹਾਂ-ਪੱਖੀ ਹੁੰਗਾਰਾ ਮਿਲਿਆ ਹੈ ਕਿਉਂਕਿ ਨੌਜਵਾਨਾਂ ਨੂੰ ਆਪਣੀ ਕਾਬਲੀਅਤ ਨਾਲ ਅੱਗੇ ਵਧਣ ਦੇ ਮੌਕੇ ਮਿਲੇ ਹਨ। ਇਕ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼ੁਰੂ ਵਿੱਚ ਇਕ ਨੌਜਵਾਨ ਨੂੰ ਕਲਰਕ ਵਜੋਂ ਭਰਤੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਆਪਣੀ ਮਿਹਨਤ ਨਾਲ ਸਹਾਇਕ ਲਾਈਨਮੈਨ ਅਤੇ ਬਾਅਦ ਵਿੱਚ ਉਪ ਮੰਡਲ ਅਫ਼ਸਰ (ਐਸ.ਡੀ.ਓ) ਵਜੋਂ ਭਰਤੀ ਹੋਇਆ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਨੌਜਵਾਨਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਇਹ ਗਤੀ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ।

[wpadcenter_ad id='4448' align='none']