ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੀਆਂ ਜ਼ਿਲ੍ਹੇ ਅੰਦਰ ਬਦਲੀਆਂ ਦੀ ਪ੍ਰੀਕਿਰਿਆ ਦੌਰਾਨ ਕੁਝ ਅਧਿਆਪਕਾਂ ਦਾ ਡਾਟਾ ਸਹੀ ਤਰੀਕੇ ਨਾਲ ਮੇਲ ਨਾ ਹੋਣ ਕਾਰਨ ਬਦਲੀ ਕਰਵਾਉਣ ਵਿਚ ਅਸਫਲ ਰਹਿਣ ਦੀ ਸੂਚਨਾ ਮਿਲਣ ‘ਤੇ ਅਜਿਹੇ ਅਧਿਆਪਕਾਂ ਨੂੰ ਮੁੜ ਬਦਲੀਆਂ ਕਰਵਾਉਣ ਲਈ ਮੌਕ਼ਾ ਦਿੱਤਾ ਹੈ।

Date:

chance to teacher transfer ਬਹੁਤ ਸਾਰੇ ਅਧਿਆਪਕਾਂ ਨੇ  ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਉਹਨਾਂ ਦਾ ਬਦਲੀ ਅਪਲਾਈ ਕਰਨ ਸਬੰਧੀ ਡਾਟਾ ਸਹੀ ਤਰੀਕੇ ਮੇਲ ਨਹੀਂ ਹੋਇਆ ਜਿਸ ਕਾਰਨ ਉਹ ਬਦਲੀ ਕਰਵਾਉਣ ਤੋਂ ਵਾਂਝੇ ਰਹਿ ਗਏ ਹਨ।

ਇਸੇ ਤਰ੍ਹਾਂ ਹੀ ਪਹਿਲੇ ਰਾਊਂਡ ਦੀਆਂ ਬਦਲੀਆਂ ਦੌਰਾਨ ਖਾਲੀ ਹੋਏ ਸਟੇਸ਼ਨਾਂ ਤੇ ਬਦਲੀ ਕਰਵਾਉਣ ਦੇ ਚਾਹਵਾਨ ਅਧਿਆਪਕਾਂ ਦੀ ਵੀ ਵੱਡੀ ਮੰਗ ਸੀ ਕਿ ਉਹਨਾਂ ਨੂੰ ਜ਼ਿਲੇ ਦੇ ਅੰਦਰ ਹੀ ਬਦਲੀ ਕਰਵਾਉਣ ਦਾ ਇੱਕ ਮੌਕਾ ਹੋਰ ਦਿੱਤਾ ਜਾਵੇ ਤਾਂ ਕਿ ਉਹ ਵੀ ਆਪਣੇ ਰਿਹਾਇਸ਼ ਦੇ ਨੇੜੇ/ਪਸੰਦ ਦੇ ਸਟੇਸ਼ਨ ਤੇ ਬਦਲੀ ਕਰਵਾ ਸਕਣ। chance to teacher transfer

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਦੱਸਿਆ ਕਿ ਅਧਿਆਪਕਾਂ ਦੀ ਇਸ ਮੰਗ ਨੂੰ ਮੁੱਖ ਰੱਖਦੇ ਹੋਏ ਜਿਹੜੇ ਅਧਿਆਪਕ/ਕੰਪਿਊਟਰ ਫੈਕਲਟੀ/ਕਰਮਚਾਰੀਆਂ ਦਾ ਡਾਟਾ ਸਹੀ ਤਰੀਕੇ ਨਾਲ ਮੇਲ ਨਹੀਂ ਹੋਇਆ ਹੈ ਉਹਨਾਂ ਨੂੰ ਡਾਟਾ ਸਹੀ ਕਰਨ ਅਤੇ ਉਸ ਉਪਰੰਤ ਸਬੰਧਤ ਸਕੂਲ ਮੁੱਖੀ/ਡੀ.ਡੀ.ਓ ਨੂੰ ਡਾਟਾ ਵੈਰੀਫਾਈ ਕਰਨ ਲਈ ਮਿਤੀ 22.05.2023 ਨੂੰ ਬਾਦ ਦੁਪਹਿਰ  02.00 ਵਜੇ (ਬਾਦ) ਤੱਕ ਦਾ ਸਮਾਂ ਦਿੱਤਾ ਗਿਆ ਹੈ।  ਉਹ ਈ ਪੰਜਾਬ ਪੋਰਟਲ ਤੇ ਲਾਗ ਇਨ ਕਰਕੇ ਬਦਲੀ ਲਈ ਮਿਤੀ 22.05.2023 ਨੂੰ ਸਮਾਂ 02.00 ਵਜੇ (ਬਾ:ਦੂ) ਤੋਂ ਸ਼ਾਮ 06.00 ਵਜੇ ਤੱਕ ਸਟੇਸ਼ਨ ਦੀ ਚੋਣ ਕਰ ਸਕਦੇ ਹਨ।

ਇਥੇ ਇਹ ਦੱਸਣਯੋਗ ਹੈ ਕਿ ਜ਼ਿਲੇ ਤੋਂ ਜ਼ਿਲੇ ਅੰਦਰ ਹੀ ਬਦਲੀ ਕਰਵਾਉਣ ਵਾਸਤੇ ਸੂਬੇ ਦੇ ਕੁੱਲ 5172 ਅਧਿਆਪਕਾਂ ਨੇ  ਆਨਲਾਈਨ ਵਿਧੀ ਰਾਹੀਂ ਅਪਲਾਈ ਕੀਤਾ ਸੀ, ਜਿੰਨਾਂ ਵਿੱਚੋਂ 2651 ਬਦਲੀਆਂ  ਦੇ ਆਰਡਰ ਜਾਰੀ ਕੀਤੇ ਗਏ ਹਨ। ਇਸੇ ਤਰਾਂ ਸਕੂਲ ਅਮਲੇ ਦੇ 308 ਨਾਨ ਟੀਚਿੰਗ ਸਟਾਫ਼ ਮੈਂਬਰਾਂ ਨੇ ਬਦਲੀ ਵਾਸਤੇ ਅਪਲਾਈ ਕੀਤਾ ਸੀ ਜਿਸ ਵਿੱਚੋਂ 275 ਬਦਲੀਆਂ ਕੀਤੀਆਂ ਗਈਆਂ ਹਨ। chance to teacher transfer

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...