ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀ ਜਮਾਤ ਦੇ ਨਤੀਜੇ ਐਲਾਨੇ

ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ

ਸਰਦੂਲਗੜ੍ਹ ਦੀ ਸੁਜਾਨ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ

ਸਾਇੰਸ ਦੀ 98.68 ਫ਼ੀਸਦੀ, ਕਾਮਰਸ ਦੀ 98.30 ਫ਼ੀਸਦੀ, ਰਹੀ ਪਾਸ ਪ੍ਰਤੀਸ਼ਤ

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਮਈ :

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12 ਵੀ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।  ਐਲਾਨੇ ਗਏ ਨਤੀਜਿਆਂ ਅਨੁਸਾਰ ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਹਨ।

ਹਿਊਮੈਨਟੀਜ ਗਰੁੱਪ ਵਿਚ ਪਹਿਲਾਂ ਸਥਾਨ  ਦਸ਼ਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੀ ਸੁਜਾਨ ਕੌਰ ਨੇ ਹਾਸਲ ਕੀਤਾ ਹੈ ਉਸਨੇ 500 ਵਿਚੋਂ 500 ਨੰਬਰ ਹਾਸਲ ਕੀਤੇ ਹਨ। ਇਸੇ ਤਰ੍ਹਾਂ ਐਮ.ਐਸ.ਡੀ.ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਦੀ ਸ਼ਰੇਆ ਸਿੰਗਲਾ ਨੇ 498 ਨੰਬਰ ਹਾਸਲ ਕਰ ਕੇ ਦੂਸਰਾ ਸਥਾਨ ਹਾਸਲ ਕੀਤਾ ਹੈ। Girls clinch top 3 slots in Punjab

ਲੁਧਿਆਣਾ ਦੇ ਬੀ.ਸੀ.ਐਮ. ਸੀਨੀਅਰ ਸੈਕੰਡਰੀ ਸਕੂਲ ਐਚ.ਐਮ 150 ਜਮਾਲਪੁਰ ਕਲੋਨੀ ਫੋਕਲ ਪੁਆਇੰਟ ਲੁਧਿਆਣਾ ਨੇ 497 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਬੋਰਡ ਵੱਲੋਂ ਅੱਜ ਐਲਾਨੇ ਗਏ ਨਤੀਜਿਆਂ ਅਨੁਸਾਰ ਸਾਇੰਸ  98.68 , ਕਾਮਰਸ 98.30 ਫੀਸਦ, ਹਿਊਮੈਨਿਟੀ 90.62 ਅਤੇ ਵੋਕੇਸ਼ਨਲ ਦਾ  ਦਾ ਨਤੀਜਾ 84.66 ਫੀਸਦੀ  ਰਿਹਾ। ਇਸ ਸਾਲ 6.25 ਫੀਸਦੀ ਕੰਪਾਰਟਮੈਂਟ ਆਈਆਂ ਹਨ। Girls clinch top 3 slots in Punjab

ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਵਾਰ  296709  ਵਿਦਿਆਰਥੀ ਪੇਪਰਾਂ ਵਿੱਚ ਬੈਠੇ ਸਨ , ਜਿਨਾਂ ਵਿਚੋਂ 274378 ਵਿਦਿਆਰਥੀ ਪਾਸ ਹੋਏ ਹਨ ਜਦਕਿ 3637 ਵਿਦਿਆਰਥੀ ਫੇਲ ਹੋਏ ਹਨ। ਇਸ ਤੋਂ ਇਲਾਵਾ 18569 ਵਿਦਿਆਰਥੀਆਂ ਦੀ ਕੰਪਾਰਟਮੈਂਟ ਆਈ ਹੈ ਅਤੇ 125 ਵਿਦਿਅਰਥੀਆਂ ਦਾ ਨਤੀਜਾ ਰੋਕਿਆ ਗਿਆ ਹੈ। Girls clinch top 3 slots in Punjab

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਲੜਕੀਆਂ ਦੀ ਪਾਸ ਫੀਸਦ 95.14 ਫੀਸਦੀ ਰਹੀ ਅਤੇ ਲੜਕਿਆਂ ਦੀ ਪਾਸ ਫੀਸਦ 90.25 ਰਹੀ ਹੈ। ਸ਼ਹਿਰੀ ਖੇਤਰਾਂ ਵਿ ਚ ਪਾਸ ਫੀਸਦ  92.90 , ਪੇਂਡੂ ਖੇਤਰਾਂ ਵਿਚ 92.17 , ਸਰਕਾਰੀ ਸਕੂਲਾਂ ਵਿੱਚ 91.86 , ਨਿੱਜੀ ਸਕੂਲਾਂ ਦੀ ਪਾਸ ਫੀਸਦ 94.77 ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੀ ਪਾਸ ਫੀਸਦ 91.03 ਫੀਸਦੀ ਰਹੀ।

Also Read :
CM ਮਾਨ ਵੱਲੋਂ ਦਰਿਆਈ ਪਾਣੀ ਰਾਜਸਥਾਨ ਨੂੰ ਦੇਣ ਖਿਲਾਫ਼ ਅਕਾਲੀ ਦਲ ਭਲਕੇ ਅਬੋਹਰ ‘ਚ ਦੇਵੇਗਾ ਰੋਸ ਧਰਨਾ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ,ਅਧਿਆਪਕਾਂ ਅਤੇ ਉਨਾਂ ਦੇ ਮਾਪਿਆਂ ਨੂੰ ਵਧੀਆਂ ਨਤੀਜਿਆਂ ਲਈ ਵਧਾਈ ਦਿੱਤੀ ਹੈ।

[wpadcenter_ad id='4448' align='none']