ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 66ਕੇਵੀ ਸਬ ਸਟੇਸ਼ਨ ਕਲਿਆਣਪੁਰ ਦੇ ਖਪਤਕਾਰਾਂ ਨੂੰ ਸਮਰਪਿਤ ਕੀਤਾ

ਸੂਬੇ ਭਰ ਵਿੱਚ 20 ਐਮਵੀਏ ਪਾਵਰ ਟਰਾਂਸਫਾਰਮਰਾਂ ਵਾਲੇ 40 ਨਵੇਂ 66 ਕੇਵੀ ਸਬ ਸਟੇਸ਼ਨ ਸਥਾਪਿਤ ਕੀਤੇ ਜਾ ਰਹੇ: ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ / ਹੁਸ਼ਿਆਰਪੁਰ, 26 ਮਈ:

ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਸ਼ੁੱਕਰਵਾਰ ਨੂੰ ਇੱਥੇ ਸਬ-ਡਿਵੀਜ਼ਨ ਟਾਂਡਾ ਅਤੇ ਭੋਗਪੁਰ ਦੇ ਖਪਤਕਾਰਾਂ ਨੂੰ 66 ਕੇ.ਵੀ ਸਬ ਸਟੇਸ਼ਨ ਪਿੰਡ ਕਲਿਆਣਪੁਰ ਸਮਰਪਿਤ ਕੀਤਾ।

66KV substation Kalyanpur ਸ. ਹਰਭਜਨ ਸਿੰਘ ਈ.ਟੀ.ਓ ਦੇ ਨਾਲ ਵਿਧਾਇਕ ਉੜਮਾਰ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਚੀਫ ਇੰਜੀਨੀਅਰ ਡਿਸਟ੍ਰੀਬਿਊਸ਼ਨ ਨਾਰਥ ਜਲੰਧਰ (ਪੀ.ਐਸ.ਪੀ.ਸੀ.ਐਲ.), ਇੰਜ ਰਮੇਸ਼ ਸਾਰੰਗਲ ਅਤੇ ਚੀਫ ਇੰਜੀਨੀਅਰ ਟਰਾਂਸਮਿਸ਼ਨ ਲਾਈਨ ਇੰਜ  ਇੰਦਰਜੀਤ ਸਿੰਘ ਮੋਜੂਦ ਸਨ।

ਇਸ ਮੌਕੇ ਕੈਬਨਿਟ ਮੰਤਰੀ ਨੇ ਖੁਲਾਸਾ ਕੀਤਾ ਕਿ ਇਸ 66 ਕੇਵੀ ਸਬ ਸਟੇਸ਼ਨ ਕਲਿਆਣਪੁਰ ਵਿਖੇ ਇੱਕ ਨਵਾਂ 12.5 ਐਮਵੀਏ ਪਾਵਰ ਟਰਾਂਸਫਾਰਮਰ ਸਥਾਪਿਤ ਕੀਤਾ ਗਿਆ ਹੈ ਅਤੇ ਇਸਨੂੰ 132 ਕੇਵੀ ਸਬ ਸਟੇਸ਼ਨ ਟਾਂਡਾ ਦੇ ਚਾਰ 11 ਕੇਵੀ ਫੀਡਰਾਂ (ਕਲਿਆਣਪੁਰ, ਗਿੱਦੜਪਿੰਡੀ, ਜਹੂਰਾ ਅਤੇ ਸੱਲਣ) ਅਤੇ ਦੋ 11 ਕੇਵੀ ਫੀਡਰਾਂ (ਮੁੱਕਲਾਂ ਅਤੇ ਚੱਕ ਸ਼ਕੂਰ) 132 ਕੇਵੀ ਸਬਸਟੇਸ਼ਨ ਭੋਗਪੁਰ ਦੇ 6.83 ਐੱਮਵੀਏ ਲੋਡ ਨੂੰ ਇਸ ਨਵੇਂ 66KV ਸਬਸਟੇਸ਼ਨ ਕਲਿਆਣਪੁਰ ਵਿੱਚ ਸ਼ਿਫਟ ਕਰਨ ਲਈ ਜੋੜਿਆ ਜਾ ਰਿਹਾ ਹੈ। ਇਸ ਪ੍ਰੋਜੈਕਟ ਦੀ ਕੁੱਲ ਲਾਗਤ 422.12 ਲੱਖ ਰੁਪਏ ਰਹੀ।

ਉਨ੍ਹਾਂ ਦੱਸਿਆ ਕਿ ਟਰਾਂਸਫਾਰਮਰ ‘ਤੇ ਓਵਰਲੋਡ ਹੋਣ ਕਾਰਨ, ਖਾਸ ਕਰਕੇ ਝੋਨੇ ਦੀ ਬਿਜਾਈ ਦੇ ਸੀਜ਼ਨ/ਗਰਮੀਆਂ ਵਿੱਚ, ਬਿਜਲੀ ਸਪਲਾਈ ਪ੍ਰਭਾਵਿਤ ਹੋ ਰਹੀ ਸੀ।  ਹੁਣ, ਇਹ ਨਵਾਂ ਸਬ ਸਟੇਸ਼ਨ ਦੂਜੇ ਸਬ ਸਟੇਸ਼ਨਾਂ ‘ਤੇ ਬੋਝ ਨੂੰ ਘਟਾਏਗਾ ਅਤੇ ਆਦਮਪੁਰ ਹਲਕੇ ਦੇ 6 ਪਿੰਡਾਂ ਅਤੇ ਉੜਮਾਰ ਹਲਕੇ ਦੇ 8 ਪਿੰਡਾਂ ਸਮੇਤ 14 ਪਿੰਡਾਂ ਦੇ ਖਪਤਕਾਰਾਂ ਨੂੰ ਬਿਜਲੀ ਸਪਲਾਈ ਵਧਾਏਗਾ।

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।  ਇਸ ਲਈ ਮੌਜੂਦਾ ਸਬ ਸਟੇਸ਼ਨਾਂ ਦਾ ਲੋਡ ਘਟਾਉਣ ਲਈ ਸੂਬੇ ਭਰ ਵਿੱਚ ਨਵੇਂ ਸਬ ਸਟੇਸ਼ਨਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ ਤਾਂ ਜੋ ਖਪਤਕਾਰਾਂ ਨੂੰ ਸਹੀ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾ ਸਕੇ।66KV substation Kalyanpur

ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 20 ਐਮਵੀਏ ਪਾਵਰ ਟਰਾਂਸਫਾਰਮਰਾਂ ਵਾਲੇ 40 ਨਵੇਂ 66 ਕੇਵੀ ਸਬ ਸਟੇਸ਼ਨ ਸਥਾਪਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਦੱਖਣੀ ਜ਼ੋਨ ਵਿੱਚ 13, ਕੇਂਦਰੀ ਜ਼ੋਨ ਵਿੱਚ 12, ਪੱਛਮੀ ਜ਼ੋਨ ਵਿੱਚ 6, ਬਾਰਡਰ ਜ਼ੋਨ ਵਿੱਚ 5 ਅਤੇ ਉੱਤਰੀ ਜ਼ੋਨ ਵਿੱਚ 4 ਹਨ।  ਇਸ ਤੋਂ ਇਲਾਵਾ, ਪੰਜਾਬ ਦੇ 35 ਨੰਬਰ 66 ਕੇਵੀ ਸਬ ਸਟੇਸ਼ਨਾਂ ‘ਤੇ 20 ਐਮਵੀਏ ਵਾਧੂ ਪਾਵਰ ਟਰਾਂਸਫਾਰਮਰ ਲਗਾਏ ਜਾ ਰਹੇ ਹਨ।

ਇਸੇ ਤਰ੍ਹਾਂ, ਕੁੱਲ 82 ਪਾਵਰ ਟਰਾਂਸਫਾਰਮਰਾਂ ਨੂੰ 16/20 ਐਮਵੀਏ ਤੋਂ 25/31.5 ਐੱਮਵੀਏ ਤੱਕ ਅਤੇ 23 ਹੋਰ ਪਾਵਰ ਟ੍ਰਾਂਸਫਾਰਮਰਾਂ ਨੂੰ 10/12.5 ਐੱਮਵੀਏ ਤੋਂ 16/20 ਐੱਮਵੀਏ ਤੱਕ ਵਧਾਇਆ ਜਾ ਰਿਹਾ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਝੋਨੇ ਦੀ ਬਿਜਾਈ ਦੇ ਇਸ ਸੀਜ਼ਨ ਦੌਰਾਨ ਸਰਕਾਰ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਏਗੀ।66KV substation Kalyanpur

ਉਨ੍ਹਾਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸਾਰੇ ਟਰਾਂਸਫਾਰਮਰਾਂ ਅਤੇ ਟਰਾਂਸਮਿਸ਼ਨ ਲਾਈਨਾਂ ਦੀ ਜਾਂਚ ਕਰਨ ਅਤੇ ਜੇਕਰ ਕੋਈ ਨੁਕਸ ਹੈ ਤਾਂ ਤੁਰੰਤ ਦੂਰ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਦੱਸਿਆ ਕਿ 20 ਮਈ ਤੋਂ 31 ਮਈ ਤੱਕ ਝੋਨੇ ਦੀ ਸਿੱਧੀ ਬਿਜਾਈ ਲਈ ਹਰੇਕ ਖੇਤੀਬਾੜੀ ਫੀਡਰ ਨੂੰ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।

[wpadcenter_ad id='4448' align='none']