Monday, January 20, 2025

 ਕੈਨੇਡਾ ‘ਚ ਗੈਂਗ+ਸਟਰ ਅਮਰਪ੍ਰੀਤ ਸਮਰਾ ਉਰਫ ਚੱਕੀ ਦਾ ਹੋਇਆ ਕ+ਤ+ਲ ਕ+ਤਲ ਕਰਕੇ ਸਾੜੀ ਕਾਰ

Date:

ਗੈਂਗਸਟਰ ਅਮਰਪ੍ਰੀਤ ਸਮਰਾ ਉਰਫ ਚੱਕੀ ਦਾ ਹੋਇਆ ਕਤਲ

• ਕੈਨੇਡਾ ਦੇ ਵੈਨਕੁਵਰ ’ਚ ਕੀਤਾ ਕਤਲ

• ਟੌਪ-11 ਗੈਂਗਸਟਰਾਂ ਦੀ ਲਿਸਟ ’ਚ ਸੀ ਸ਼ਾਮਲ

• ਫਿਲਮੀ ਅੰਦਾਜ਼ ’ਚ ਮਾਰੀਆਂ ਗੋਲੀਆਂ

• ਪਾਰਟੀ ’ਚ ਨੱਚਦਿਆਂ ਹੋਇਆਂ ਮਾਰੀਆਂ ਅੰਨ੍ਹੇਵਾਹ ਗੋਲੀਆਂ

ਵਿਆਹ ਦੀ ਪਾਰਟੀ ’ਚ ਮੌਜੂਦ ਸੀ ਚੱਕੀ

• ਕਈ ਵਾਰ ਮੌਤ ਨੂੰ ਮਾਤ ਦੇ ਚੁੱਕੈ ਚੱਕੀ- ਸੂਤਰ

• ਵਿਰੋਧੀ ਗੈਂਗ ’ਤੇ ਪੁਲਿਸ ਨੂੰ ਸ਼ੱਕ

• ਚੱਕੀ ਦੀ ਕਾਰ ਸੜ੍ਹੀ ਹੋਈ ਹਾਲਤ ’ਚ ਬਰਾਮਦ

• ਪੁਲਿਸ ਕਰ ਰਹੀ ਸਬੂਤ ਇਕੱਠੇ

Gangwar in Canada ਅਮਰਪ੍ਰੀਤ ਆਪਣੇ ਭਰਾ ਰਵਿੰਦਰ ਨਾਲ ਵਿਆਹ ਸਮਾਗਮ ਵਿੱਚ ਆਇਆ ਹੋਇਆ ਸੀ। ਹਮਲਾਵਰਾਂ ਨੇ ਸਬੂਤ ਮਿਟਾਉਣ ਲਈ ਉਸ ਦੀ ਗੱਡੀ ਨੂੰ ਵੀ ਅੱਗ ਲਾ ਦਿੱਤੀ।  ਚਸ਼ਮਦੀਦਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਲੀਆਂ ਦੀ ਆਵਾਜ਼ ਇਸ ਤਰ੍ਹਾਂ ਸੁਣਾਈ ਦਿੱਤੀ ਜਿਵੇਂ ਮਸ਼ੀਨ ਗਨ ਤੋਂ ਗੋਲੀਬਾਰੀ ਕੀਤੀ ਗਈ ਹੋਵੇ।

ਕੈਨੇਡਾ ਦੇ ਟਾਪ-10 ਗੈਂਗਸਟਰਾਂ ਵਿੱਚੋਂ ਇੱਕ ਅਮਰਪ੍ਰੀਤ ਸਮਰਾ ਉਰਫ ਚੱਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਅਮਰਪ੍ਰੀਤ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਵੈਨਕੂਵਰ ਗਿਆ ਸੀ। ਰਾਤ ਨੂੰ ਡਿਨਰ ਅਤੇ ਡਾਂਸ ਤੋਂ ਬਾਅਦ ਜਿਵੇਂ ਹੀ ਫਰੇਜ਼ਰਵਿਊ ਹਾਲ ਤੋਂ ਬਾਹਰ ਆਏ ਤਾਂ ਬ੍ਰਦਰਜ਼ ਕੀਪਰਜ਼ ਗਰੁੱਪ ਦੇ ਗੁਰਗਿਆਂ ਨੇ ਗੋਲੀਆਂ ਚਲਾ ਦਿੱਤੀਆਂ।

ਇਹ ਘਟਨਾ ਕੈਨੇਡਾ ਦੇ ਸਮੇਂ ਮੁਤਾਬਕ ਰਾਤ ਕਰੀਬ ਡੇਢ ਵਜੇ ਵਾਪਰੀ। ਅਮਰਪ੍ਰੀਤ ਆਪਣੇ ਭਰਾ ਰਵਿੰਦਰ ਨਾਲ ਵਿਆਹ ਸਮਾਗਮ ਵਿੱਚ ਆਇਆ ਹੋਇਆ ਸੀ। ਹਮਲਾਵਰਾਂ ਨੇ ਸਬੂਤ ਮਿਟਾਉਣ ਲਈ ਉਸ ਦੀ ਗੱਡੀ ਨੂੰ ਵੀ ਅੱਗ ਲਾ ਦਿੱਤੀ।  ਚਸ਼ਮਦੀਦਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਲੀਆਂ ਦੀ ਆਵਾਜ਼ ਇਸ ਤਰ੍ਹਾਂ ਸੁਣਾਈ ਦਿੱਤੀ ਜਿਵੇਂ ਮਸ਼ੀਨ ਗਨ ਤੋਂ ਗੋਲੀਬਾਰੀ ਕੀਤੀ ਗਈ ਹੋਵੇ।

ਅਮਰਪ੍ਰੀਤ ਸਿੰਘ ਸਮਰਾ ਉਰਫ ਚੱਕੀ ਸੰਯੁਕਤ ਰਾਸ਼ਟਰ (UN) ਦੀ ਟਾਪ-10 ਗੈਂਗਸਟਰਾਂ ਦੀ ਸੂਚੀ ਵਿੱਚ ਸ਼ਾਮਲ ਸੀ। ਉਸ ਦੇ ਵਿਰੋਧੀ ਬ੍ਰਦਰਜ਼ ਕੀਪਰਜ਼ ਗਰੁੱਪ ਵਿਚਕਾਰ ਕਾਰੋਬਾਰ ਨੂੰ ਲੈ ਕੇ ਦੁਸ਼ਮਣੀ ਸੀ। ਵਿਆਹ ਸਮਾਗਮ ਵਿੱਚ ਸ਼ਾਮਲ ਹੋਏ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਸੀ ਕਿ ਹਮਲਾਵਰ ਪਹਿਲਾਂ ਹੀ ਵਿਆਹ ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਘੁੰਮ ਰਹੇ ਸਨ। ਇਸ ਕਤਲ ਨੂੰ ਟਾਰਗੇਟ ਕਿਲਿੰਗ ਮੰਨਿਆ ਜਾ ਰਿਹਾ ਹੈ। Gangwar in Canada

ਇਸ ਦੇ ਨਾਲ ਹੀ ਕੈਨੇਡੀਅਨ ਪੁਲਿਸ ਅਧਿਕਾਰੀ ਤਾਨੀਆ ਵਿਸਟਿਨ ਨੇ ਦੱਸਿਆ ਕਿ ਪੁਲਿਸ ਹੈਲਪਲਾਈਨ ‘ਤੇ 1.30 ਵਜੇ ਕਾਲ ਆਈ ਅਤੇ ਪੁਲਿਸ ਉਸੇ ਸਮੇਂ ਉਥੇ ਪਹੁੰਚ ਗਈ। ਪੁਲਿਸ ਅਧਿਕਾਰੀ ਨੇ ਸੀਪੀਆਰ ਦੇ ਕੇ ਅਮਰਪ੍ਰੀਤ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਦਮ ਤੋੜ ਦਿੱਤਾ। ਪੁਲਿਸ ਨੇ ਨੰਬਰ ਜਾਰੀ ਕਰਕੇ ਹਮਲਾਵਰਾਂ ਬਾਰੇ ਜਾਣਕਾਰੀ ਦੇਣ ਦੀ ਵੀ ਅਪੀਲ ਕੀਤੀ ਹੈ। Gangwar in Canada

Share post:

Subscribe

spot_imgspot_img

Popular

More like this
Related