ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਬੈਠਕਾਂ ਦੇ ਬੁਲੇਟਿਨ ਸਬੰਧੀ ਕਿਤਾਬ ਜਾਰੀ

Date:

ਚੰਡੀਗੜ੍ਹ, 30 ਮਈ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਿਧਾਨ ਸਭਾ ਦੀਆਂ ਕਾਰਵਾਈਆਂ ਸਬੰਧੀ ਕਿਤਾਬ “ਪੰਜਾਬ ਵਿਧਾਨ ਸਭਾ ਦੀਆਂ ਬੈਠਕਾਂ ਦੇ ਬੁਲੇਟਿਨ (1960-2021)” ਆਪਣੇ ਦਫ਼ਤਰ ਵਿਖੇ ਜਾਰੀ ਕੀਤੀ। ਸ. ਕੁਲਤਾਰ ਸਿੰਘ ਸੰਧਵਾਂ ਨਾਲ ਇਸ ਮੌਕੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਸਕੱਤਰ ਸ੍ਰੀ ਸੁਰਿੰਦਰ ਪਾਲ ਮੌਜੂਦ ਸਨ।

ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਤਿੰਨ ਭਾਗਾਂ ਵਿੱਚ ਪ੍ਰਕਾਸ਼ਿਤ ਕਰਵਾਈ ਗਈ ਇਸ ਕਿਤਾਬ ਨੂੰ ਇਤਿਹਾਸਿਕ ਦਸਤਾਵੇਜ਼ ਕਰਾਰ ਦਿੰਦਿਆਂ ਸਪੀਕਰ ਸ. ਸੰਧਵਾਂ ਨੇ ਕਿਤਾਬ ਛਪਵਾਉਣ ਵਾਲੀ ਰਿਪੋਰਟਰ ਸ਼ਾਖਾ ਨੂੰ ਇਸ ਕਾਰਜ ਲਈ ਵਧਾਈ ਦਿੱਤੀ।Bulletin book released

ਸਪੀਕਰ ਨੇ ਦੱਸਿਆ ਕਿ ਇਹ ਕਿਤਾਬ ਦੇਸ਼ ਦੀਆਂ ਸਮੂਹ ਰਾਜ ਵਿਧਾਨ ਸਭਾਵਾਂ ਅਤੇ ਪਾਰਲੀਮੈਂਟ ਦੇ ਇਤਿਹਾਸ ਵਿੱਚ ਅਜਿਹੀ ਪਹਿਲੀ ਕਿਤਾਬ ਹੈ ਜਿਸ ਵਿੱਚੋਂ ਸਾਲ 1960 ਤੋਂ ਲੈ ਕੇ ਹੁਣ ਤੱਕ ਦੀ ਕੋਈ ਵੀ ਸੂਚਨਾ ਸਾਰ-ਅੰਸ਼ ਦੇ ਰੂਪ ਵਿੱਚ ਸਹਿਜੇ ਹੀ ਪ੍ਰਾਪਤ ਕੀਤੀ ਜਾ ਸਕੇਗੀ।Bulletin book released

ਉਨ੍ਹਾਂ ਦੱਸਿਆ ਕਿ ਇਸ ਕਿਤਾਬ ਵਿੱਚ ਸਾਲ 1960 ਤੋਂ 2021 ਦੇ ਸਾਰੇ ਬੁਲੇਟਿਨ ਨੂੰ ਇੱਕ ਥਾਂ ਇਕੱਤਰ ਕੀਤਾ ਗਿਆ ਹੈ ਅਤੇ ਪਾਠਕਾਂ ਦੀ ਜਾਣਕਾਰੀ ਲਈ ਪੰਜਾਬ ਦੇ ਹੁਣ ਤੱਕ ਦੇ ਰਾਜਪਾਲਾਂ, ਮੁੱਖ ਮੰਤਰੀਆਂ, ਸਪੀਕਰਾਂ, ਡਿਪਟੀ ਸਪੀਕਰਾਂ, ਵਿਧਾਨ ਸਭਾ ਸਕੱਤਰਾਂ ਦੇ ਨਾਂ ਤੇ ਉਨ੍ਹਾਂ ਦੇ ਕਾਰਜਕਾਲ ਦਾ ਸਮਾਂ, ਵਿਧਾਨ ਸਭਾ ਦੀ ਪਹਿਲੀ ਅਸੈਂਬਲੀ ਤੋਂ ਲੈ ਕੇ 16ਵੀਂ ਅਸੈਂਬਲੀ ਤੱਕ ਦੇ ਸਾਰੇ ਕਾਰਜਕਾਲ ਅਤੇ ਸਮੇਂ-ਸਮੇਂ ‘ਤੇ ਰਹੇ ਰਾਸ਼ਟਰਪਤੀ ਰਾਜ ਦਾ ਸਮਾਂ ਵੀ ਦਰਸਾਇਆ ਗਿਆ ਹੈ।Bulletin book released

ਦੱਸ ਦੇਈਏ ਕਿ ਵਿਧਾਨ ਸਭਾ ਵੱਲੋਂ ਇਸ ਤੋਂ ਪਹਿਲਾਂ ਤਿੰਨ ਕਿਤਾਬਾਂ “ਚੇਅਰ ਵੱਲੋਂ ਲਏ ਫ਼ੈਸਲੇ”, “ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਮਤੇ” ਅਤੇ “ਪੰਜਾਬ ਵਿਧਾਨ ਸਭਾ ਦੇ ਮੈਂਬਰ ਸਾਹਿਬਾਨ ਦੇ ਵੇਰਵਿਆਂ ਦਾ ਸੰਗ੍ਰਹਿ” ਪ੍ਰਕਾਸ਼ਿਤ ਕੀਤੀਆਂ ਜਾ ਚੁੱਕੀਆਂ ਹਨ

Share post:

Subscribe

spot_imgspot_img

Popular

More like this
Related

10 ਜ਼ਿਲ੍ਹਿਆਂ ‘ਚ ਪਵੇਗੀ ਸੰਘਣੀ ਧੁੰਦ , ਪੰਜਾਬ-ਚੰਡੀਗੜ੍ਹ ‘ਚ ਇੰਨੇ ਦਿਨਾਂ ਲਈ ਸੀਤ ਲਹਿਰ ਦਾ ਅਲਰਟ

Punjab Weather Update ਪੰਜਾਬ-ਚੰਡੀਗੜ੍ਹ ਦੇ ਲੋਕਾਂ ਨੂੰ ਸੀਤ ਲਹਿਰ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 20 ਦਸੰਬਰ 2024

Hukamnama Sri Harmandir Sahib Ji ਧਨਾਸਰੀ ਭਗਤ ਰਵਿਦਾਸ ਜੀ ਕੀ ੴ...

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...