ਪੰਜਾਬ ’ਚ ਮਈ ਮਹੀਨੇ ਮੀਂਹ ਨੇ 11 ਸਾਲਾਂ ਦਾ ਰਿਕਾਰਡ ਤੋੜਿਆ !

ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਵੀਰਵਾਰ ਨੂੰ ਉੱਤਰ-ਪੱਛਮੀ ਭਾਰਤ ਵਿੱਚ ਗਰਜ ਨਾਲ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਲਈ ਪੰਜਾਬ, ਦਿੱਲੀ ਅਤੇ ਬੈਂਗਲੁਰੂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਆਈਐਮਡੀ ਦੇ ਅਨੁਸਾਰ ਕਰਨਾਟਕ ਵਿੱਚ 4 ਜੂਨ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਬੈਂਗਲੁਰੂ ਸਮੇਤ ਅੱਠ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।The rain broke the 11-year-old

ਪੰਜਾਬ ਤੇ ਹਰਿਆਣਾ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਤਾਪਮਾਨ ਵਿੱਚ ਕਮੀ ਆਈ ਹੈ। ਇਸ ਵਾਰ ਮਈ ਮਹੀਨੇ ਪਏ ਮੀਂਹ ਨੇ ਪਿਛਲੇ 11 ਸਾਲਾਂ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸ ਵਾਰ ਪਿਛਲੇ 11 ਸਾਲਾਂ ਦੇ ਮੁਕਾਬਲੇ 161 ਫ਼ੀਸਦੀ ਵੱਧ ਮੀਂਹ ਪਿਆ ਹੈ, ਜਿਸ ਕਰ ਕੇ ਜੇਠ ਮਹੀਨੇ ਵਿਚ ਤਾਪਮਾਨ ਆਮ ਨਾਲੋਂ ਵੀ ਹੇਠਾਂ ਰਿਹਾ ਹੈ। ਮੌਸਮ ਵਿਭਾਗ ਨੇ ਸੂਬੇ ’ਚ ਅਗਲੇ 24 ਘੰਟੇ ਵੀ ਮੀਂਹ ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।The rain broke the 11-year-old

ਮੌਸਮ ਵਿਭਾਗ ਅਨੁਸਾਰ ਇਸ ਸਾਲ ਸੂਬੇ ਵਿਚ 1 ਤੋਂ 31 ਮਈ ਤੱਕ ਔਸਤਨ 45.2 ਐੱਮਐੱਮ ਮੀਂਹ ਪਿਆ ਹੈ। ਮੌਸਮ ਵਿਗਿਆਨੀਆਂ ਨੇ ਕਿਹਾ ਕਿ ਇਸ ਸਾਲ ਵੱਧ ਮੀਂਹ ਪੈਣ ਦਾ ਕਾਰਨ ਵਾਤਾਵਰਨ ’ਚ ਪੱਛਮੀ ਵਿਗਾੜ ਹੈ। ਮੀਂਹ ਨਾਲ ਸੂਬੇ ਦਾ ਤਾਪਮਾਨ ਆਮ ਨਾਲੋਂ 13 ਤੋਂ 15 ਡਿਗਰੀ ਸੈਲਸੀਅਸ ਤੱਕ ਹੇਠਾਂ ਡਿੱਗ ਗਿਆ ਹੈ।

also read :- ਭਗਵੰਤ ਮਾਨ ਵੱਲੋਂ ਕੇਂਦਰ ਦੀ Z+ ਸੁਰੱਖਿਆ ਲੈਣ ਤੋਂ ਨਾਂਹ

ਮੌਸਮ ਏਜੰਸੀ ਨੇ ਇਹ ਵੀ ਕਿਹਾ ਕਿ ਇੱਕ ਹੋਰ ਪੱਛਮੀ ਗੜਬੜੀ ਕਾਰਨ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਸਮੇਤ ਭਾਰਤ ਦੇ ਉੱਤਰੀ ਮੈਦਾਨੀ ਇਲਾਕਿਆਂ ਵਿੱਚ ਤੂਫ਼ਾਨ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਰਾਜਧਾਨੀ ਦਿੱਲੀ ਵਿਚ ਪਿਛਲੇ 36 ਸਾਲਾਂ ਵਿਚ ਮਈ ਦਾ ਮਹੀਨਾ ਸਭ ਤੋਂ ਠੰਢਾ ਰਿਹਾ। ਆਈਐਮਡੀ ਨੇ ਬੁੱਧਵਾਰ ਨੂੰ ਕਿਹਾ ਕਿ ਮਈ ਵਿੱਚ ਸਭ ਤੋਂ ਵੱਧ ਮੀਂਹ ਪੈਣ ਕਾਰਨ ਔਸਤ ਵੱਧ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਈਐਮਡੀ ਦੇ ਖੇਤਰੀ ਪੂਰਵ ਅਨੁਮਾਨ ਕੇਂਦਰ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਨੇ ਕਿਹਾ ਕਿ ਮਈ 1987 ਵਿੱਚ ਦਿੱਲੀ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।The rain broke the 11-year-old

[wpadcenter_ad id='4448' align='none']