Court sentences Treasury Officer ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਅਧੀਨ ਅੱਜ ਮਾਨਸਾ ਦੀ ਵਿਸ਼ੇਸ਼ ਅਦਾਲਤ ਨੇ ਸਹਾਇਕ ਖਜਾਨਾ ਅਫਸਰ ਮਾਨਸਾ ਗੁਰਪ੍ਰੀਤ ਸਿੰਘ ਤੇ ਉਸ ਦੇ ਇੱਕ ਸਾਥੀ ਆਤਮਾ ਸਿੰਘ ਵਾਸੀ ਕੋਟੜਾ ਜਿਲਾ ਮਾਨਸਾ ਨੂੰ ਰਿਸ਼ਵਤਖੋਰੀ ਦੇ ਕੇਸ ਵਿੱਚ ਸੱਤ-ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਜੀਤ ਕੌਰ ਵਾਸੀ ਮਾਨਸਾ ਕੈਚੀਆਂ, ਜ਼ਿਲ੍ਹਾ ਮਾਨਸਾ ਨੇ ਵਿਜੀਲੈਂਸ ਕੋਲ ਸ਼ਿਕਾਇਤ ਕਰਕੇ ਦੱਸਿਆ ਸੀ ਕਿ ਉਸ ਦੇ ਪਤੀ ਹਰਿੰਦਰ ਸਿੰਘ ਪਟਵਾਰੀ ਦੀ ਮੌਤ ਹੋ ਜਾਣ ਉਪਰੰਤ ਉਸ ਦੇ ਤਨਖਾਹ ਸਬੰਧੀ ਬਕਾਏ ਦਾ ਸੱਤ ਲੱਖ ਰੁਪਏ ਦਾ ਬਿੱਲ ਪਾਸ ਕਰਨ ਬਦਲੇ ਉਪਰੋਕਤ ਸਹਾਇਕ ਖਜ਼ਾਨਾ ਖਜਾਨਾ ਅਫਸਰ ਨੇ ਆਤਮਾ ਸਿੰਘ ਵਾਸੀ ਕੋਟੜਾ ਜ਼ਿਲ੍ਹਾ ਮਾਨਸਾ ਨਾਲ ਮਿਲੀਭੁਗਤ ਕਰਕੇ 50 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। Court sentences Treasury Officer
ਇਸ ਸ਼ਿਕਾਇਤ ਉੱਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਸਹਾਇਕ ਖਜਾਨਾ ਅਫਸਰ ਤੇ ਉਸਦੇ ਸਹਿਯੋਗੀ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ 27-07-2015 ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਸੀ। ਉਕਤ ਦੋਹਾਂ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਬਠਿੰਡਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਸੀ।
ਇਸ ਰਿਸ਼ਵਤਖੋਰੀ ਮੁਕੱਦਮੇ ਦੀ ਪੂਰੀ ਤਨਦੇਹੀ ਨਾਲ ਪੈਰਵੀ ਕਰਦਿਆਂ ਵਿਜੀਲੈਂਸ ਬਿਊਰੋ ਨੇ ਮੁਕੱਦਮੇ ਦਾ ਚਲਾਣ ਪੇਸ਼ ਕਰਨ ਉਪਰੰਤ ਗਵਾਹੀਆਂ ਮੁਕੰਮਲ ਕਰਵਾਈਆਂ ਗਈਆਂ ਜਿਸ ਦੇ ਅਧਾਰ ਤੇ ਅੱਜ ਵਿਸ਼ੇਸ਼ ਅਦਾਲਤ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਮਨਦੀਪ ਸਿੰਘ ਢਿੱਲੋਂ ਨੇ ਉਕਤ ਦੋਹਾਂ ਦੋਸ਼ੀਆਂ ਨੂੰ ਇਸ ਕੇਸ ਵਿੱਚ ਸੱਤ -ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ। ਉਪਰੰਤ ਵਿਜੀਲੈਂਸ ਬਿਓਰੋ ਯੁਨਿਟ ਮਾਨਸਾ ਦੀ ਟੀਮ ਵੱਲੋਂ ਦੋਹਾਂ ਦੋਸ਼ੀਆਂ ਨੂੰ ਜ਼ਿਲ੍ਹਾ ਜੇਲ੍ਹ ਮਾਨਸਾ ਵਿੱਚ ਬੰਦ ਕਰਵਾਇਆ ਗਿਆ। Court sentences Treasury Officer
Also Read: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ ਜੇ.ਈਜ਼ ਨੂੰ ਨਿਯੁਕਤੀ ਪੱਤਰਾਂ ਦੀ ਵੰਡ 21 ਫਰਵਰੀ ਨੂੰ- ਜਿੰਪਾ