Sunday, December 22, 2024

‘ਦੂਜੀ ਪਤਨੀ’ ਵਾਲੇ ਬਿਆਨ ‘ਤੇ CM ਮਾਨ ਦਾ ਕਰਾਰਾ ਜਵਾਬ, ਵੀਡੀਓ ‘ਚ ਦੇਖੋ ਕਿਵੇਂ ਘੇਰੇ ਵਿਰੋਧੀ

Date:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਰੜ ਵਿਖੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਕ ਸਾਲ ਅੰਦਰ ਸੂਬੇ ‘ਚ 35ਵਾਂ ਜੱਚਾ-ਬੱਚਾ ਕੇਂਦਰ ਖੋਲ੍ਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 8.59 ਕਰੋੜ ਦੀ ਲਾਗਤ ਨਾਲ 50 ਬੈੱਡਾਂ ਵਾਲਾ ਹਸਪਤਾਲ ਬਣਾਇਆ ਗਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਹਸਪਤਾਲ ਪੂਰੀ ਤਰ੍ਹਾਂ ਨਾਲ ਆਧੁਨਿਕ ਤਕਨੀਕਾਂ ਨਾਲ ਲੈਸ ਹੈ ਅਤੇ ਅਸੀਂ ਲੋਕਾਂ ਨੂੰ ਜੋ ਗਾਰੰਟੀ ਦਿੱਤੀ, ਉਸ ਨੂੰ ਪੂਰਾ ਕਰ ਰਹੇ ਹਾਂ। ਇਸ ਤੋਂ ਇਲਾਵਾ ਅਸੀਂ 75 ਤੋਂ 100 ਹੋਰ ਮੁਹੱਲਾ ਕਲੀਨਿਕ ਖੋਲ੍ਹਣ ਦੀ ਤਿਆਰੀ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਹੁਣ ਤੱਕ ਮੁਹੱਲਾ ਕਲੀਨਿਕਾਂ ‘ਚ 31 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਚੁੱਕੇ ਹਨ। See in the video how anti-encroachment

ਦੂਜੀ ਪਤਨੀ ਨੂੰ ਲੈ ਕੇ ਵਿਰੋਧੀਆਂ ਨੂੰ ਦਿੱਤਾ ਠੋਕਵਾਂ ਜਵਾਬ
ਇਸ ਮੌਕੇ ਆਪਣੇ ਦੂਜੇ ਵਿਆਹ ਨੂੰ ਲੈ ਕੇ ਵਿਰੋਧੀਆਂ ਵੱਲੋਂ ਦਿੱਤੇ ਜਾ ਰਹੇ ਬਿਆਨਾਂ ਦਾ ਮੁੱਖ ਮੰਤਰੀ ਮਾਨ ਨੇ ਠੋਕਵਾਂ ਜਵਾਬ ਦਿੱਤਾ। ਉਨ੍ਹਾਂ ਨੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ‘ਤੇ ਤੰਜ ਕੱਸਦਿਆਂ ਕਿਹਾ ਕਿ ਉਹ ਕਹਿੰਦੇ ਸਨ ਕਿ ਭਗਵੰਤ ਮਾਨ ਦਾ ਬਿਆਨ ਸੀ ਕਿ ਸੱਤਾ ਸੰਭਾਲਣ ਤੋਂ ਬਾਅਦ ਉਹ ਬਦਲਾਅ ਲੈ ਕੇ ਆਉਣਗੇ ਪਰ ਉਨ੍ਹਾਂ ਨੇ ਬਦਲਾਅ ਦੇ ਨਾਂ ‘ਤੇ ਸਿਰਫ ਦੂਜਾ ਵਿਆਹ ਕਰਵਾਇਆ ਹੈ। ਇਸ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਪਿਤਾ ਜੀ ਨੇ ਵੀ ਦੂਜਾ ਵਿਆਹ ਕਰਵਾਇਆ ਸੀ ਅਤੇ ਨਵਜੋਤ ਸਿੱਧੂ ਆਪਣੇ ਪਿਤਾ ਦੀ ਦੂਜੀ ਪਤਨੀ ਦੇ ਹੀ ਬੇਟੇ ਹਨ। ਜੇਕਰ ਉਨ੍ਹਾਂ ਦੇ ਪਿਤਾ ਨੇ ਦੂਜਾ ਵਿਆਹ ਨਾ ਕਰਵਾਇਆ ਹੁੰਦਾ ਹੈ ਤਾਂ ਨਵਜੋਤ ਸਿੱਧੂ ਦਾ ਅੱਜ ਕੋਈ ਵਜੂਦ ਨਹੀਂ ਹੋਣਾ ਸੀ।See in the video how anti-encroachment

ਉਨ੍ਹਾਂ ਨੇ ਵਿਅੰਗ ਕੱਸਦਿਆਂ ਕਿਹਾ ਕਿ ਹੁਣ ਜੇਕਰ ਰਾਹੁਲ ਗਾਂਧੀ ਦਾ ਵਿਆਹ ਨਹੀਂ ਹੋ ਰਿਹਾ ਤਾਂ ਸਾਡਾ ਕੀ ਕਸੂਰ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਵਿਰੋਧੀ ਇਕ ਦਿਨ ਜਲੰਧਰ ‘ਚ ਇਕੱਠੇ ਹੋ ਗਏ, ਜਿਸ ਤਰ੍ਹਾਂ ਸ਼ੇਰ ਨੂੰ ਦੇਖ ਕੇ ਸਾਰੇ ਜਾਨਵਰ ਇੱਕ ਪਾਸੇ ਖੜ੍ਹੇ ਹੋ ਜਾਂਦੇ ਹਨ। ਇਸ ਇਕੱਠ ਦੌਰਾਨ ਉਨ੍ਹਾਂ ਦੇ ਵਿਧਾਇਕਾਂ ਨੂੰ ਮਟੀਰੀਅਲ ਤੱਕ ਕਿਹਾ ਗਿਆ ਪਰ ਸ਼ਾਇਦ ਉਹ ਇਹ ਗੱਲ ਭੁੱਲ ਗਏ ਕਿ ਇਨ੍ਹਾਂ ਨੂੰ ਲੋਕਾਂ ਨੇ ਹੀ ਚੁਣ ਕੇ ਵਿਧਾਨ ਸਭਾ ‘ਚ ਭੇਜਿਆ ਹੈ। ਉਨ੍ਹਾਂ ਨੇ ਕਿਹਾ ਕਿ ਵਿਰੋਧੀਆਂ ਕੋਲ ਕੋਈ ਵੀ ਮੁੱਦਾ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ‘ਚ ਜਦੋਂ ਮੁੱਦੇ ਦੀ ਗੱਲ ਆਉਂਦੀ ਹੈ ਤਾਂ ਕਾਂਗਰਸ ਪਹਿਲਾਂ ਹੀ ਕਹਿ ਦਿੰਦੀ ਹੈ ਕਿ ਜਦੋਂ ਭਗਵੰਤ ਮਾਨ ਆਉਣਗੇ ਤਾਂ ਉਹ ਬਾਹਰ ਚਲੇ ਜਾਣਗੇ ਕਿਉਂਕਿ ਉਨ੍ਹਾਂ ਕੋਲ ਕੋਈ ਮੁੱਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਮੇਰੇ ਨਾਲ ਬੈਠਣ ਅਤੇ ਹਿਸਾਬ ਕਰਨ, ਮੇਰੇ ਕੋਲ ਇਕੱਲੀ-ਇਕੱਲੀ ਗੱਲ ਦਾ ਜਵਾਬ ਹੈ।See in the video how anti-encroachment

Share post:

Subscribe

spot_imgspot_img

Popular

More like this
Related

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...