ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਬਹੁਤੀਆਂ ਦਾ ਮੌਕੇ ਤੇ ਕੀਤਾ ਨਿਪਟਾਰਾ :ਡਾ.ਬਲਜੀਤ ਕੌਰ

Date:

ਚੰਡੀਗੜ੍ਹ, ਜੂਨ 7

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ  “ਸਰਕਾਰ ਤੁਹਾਡੇ ਦੁਆਰ” ਪ੍ਰੋਗਰਾਮ’ ਤਹਿਤ ਮਲੋਟ ਸ਼ਹਿਰ ਦੇ ਵਾਰਡ ਨੰ.2 ਦੇ  ਲੋਕਾਂ ਦੀਆਂ ਸਮੱਸਿਆਵਾਂ ਦਾ ਜਾਇਜਾ ਲਿਆ। ਇਸ ਮੌਕੇ ਮਲੋਟ ਦੇ ਵਸਨੀਕਾਂ ਨੇ ਅਪਣੀਆਂ ਵੱਖ ਵੱਖ ਮੁਸਕਲਾਂ ਬਾਰੇ ਮੰਤਰੀ ਨੂੰ ਜਾਣੂੰ ਕਰਵਾਇਆ। ਮੰਤਰੀ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਬਹੁਤੀਆਂ ਸਮੱਸਿਆਵਾਂ ਨੂੰ ਮੌਕੇ ਤੇ ਹੀ ਹੱਲ ਕਰ ਦਿੱਤਾ। ਇਸ ਤੋਂ ਇਲਾਵਾ ਰਹਿੰਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਜਲਦੀ ਕਾਰਵਾਈ ਕਰਨ ਲਈ ਕਿਹਾ।Settlement done on the spot

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਮਲੋਟ ਸ਼ਹਿਰ ਦਾ ਵਿਕਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤੇਜ਼ੀ ਨਾਲ ਯਤਨ ਕੀਤੇ ਜਾ ਰਹੇ ਹਨ ।  ਜਿਸ ਤਹਿਤ ਲੋਕਾਂ ਨੂੰ ਸਾਫ ਪੀਣ ਵਾਲਾ ਪਾਣੀ ਅਤੇ ਸੀਵਰੇਜ਼ ਸਿਸਟਮ ਅਤੇ ਸਾਫ-ਸੁਥਰੇ ਵਾਤਾਵਰਨ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਮਲੋਟ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਮਲੋਟ ਸ਼ਹਿਰ ਦੇ ਬਰਸਾਤੀ ਪਾਣੀ ਦੇ ਨਿਕਾਸ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਜਿਸ ਨਾਲ ਬਰਸਾਤ ਦੇ ਮੌਸਮ ਵਿਚ ਲੋਕਾਂ ਦੇ ਘਰਾਂ ਵਿੱਚ ਪਾਣੀ ਨਹੀਂ ਜਾਵੇਗਾ।Settlement done on the spot

ਮੰਤਰੀ ਨੇ ਸ਼ਹਿਰ ਵਿੱਚ ਪਾਣੀ ਦੀ ਕਿੱਲਤ ਸਬੰਧੀ ਬੋਲਦਿਆਂ ਕਿਹਾ ਕਿ ਮਲੋਟ ਸਹਿਰ ਦੇ ਵਾਰਡ ਨੰ. 2 ‘ਚ ਪਾਣੀ ਅਤੇ ਸੀਵਰੇਜ਼ ਦੀ ਬਹੁਤ ਵੱਡੀ ਮੁਸ਼ਕਿਲ ਹੈ ਜੋ ਪਿਛਲੇ ਕੁਝ ਸਮੇਂ ਤੋਂ ਸ਼ਹਿਰ ਵਾਸੀਆਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ ਅਤੇ ਇੰਨ੍ਹਾਂ ਸਮੱਸਿਆਵਾਂ ਨੂੰ ਤਰਜੀਹੀ ਅਧਾਰ ਉਤੇ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਮਲੋਟ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਸਮੇਂ ਸਿਰ ਹੱਲ ਕਰਨ ਦਾ ਭਰੋਸਾ ਦਿੱਤਾ।Settlement done on the spot

Share post:

Subscribe

spot_imgspot_img

Popular

More like this
Related

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 21 ਦਸੰਬਰ 2024

Hukamnama Sri Harmandir Sahib Ji ਰਾਗੁ ਬਿਲਾਵਲੁ ਮਹਲਾ ੫ ਚਉਪਦੇ...

ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਫਰੀਦਕੋਟ, 20 ਦਸੰਬਰ 2024 ( ) ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ...

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ...

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...