ਸੁਆਦ ਤੇ ਸਿਹਤ ਨਾਲ ਭਰਪੂਰ ਅਮਰੂਦ ਖਾਣ ’ਚ ਬਹੁਤ ਸੁਆਦ ਅਤੇ ਫ਼ਾਇਦੇਮੰਦ ਹੁੰਦਾ ਹੈ। ਅਮਰੂਦ ਦੇ ਨਾਲ-ਨਾਲ ਇਸ ਦੇ ਪੱਤੇ ਵੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਖ਼ਾਲੀ ਢਿੱਡ ਅਮਰੂਦ ਦੇ ਪੱਤਿਆਂ ਦਾ ਸੇਵਨ ਕਰਨ ਨਾਲ ਢਿੱਡ ਸਬੰਧੀ ਕਈ ਪਰੇਸ਼ਾਨੀ ਦੂਰ ਹੁੰਦੀਆਂ ਹਨ। ਇਹ ਸ਼ੂਗਰ ਦੇ ਮਰੀਜ਼ਾਂ ਲਈ ਵੀ ਕਾਫ਼ੀ ਫ਼ਾਇਦੇਮੰਦ ਹੈ। ਅਮਰੂਦ ਦੇ ਪੱਤਿਆਂ ’ਚ ਐਂਟੀ-ਬੈਕਟੀਰੀਅਲ, ਐਂਟੀਆਕਸੀਡੈਂਟ ਤੇ ਐਂਟੀ-ਇੰਫਲਾਮੇਟਰੀ ਗੁਣ ਹੁੰਦੇ ਹਨ, ਜੋ ਕਈ ਬੀਮਾਰੀਆਂ ਨੂੰ ਦੂਰ ਕਰਨ ’ਚ ਸਹਾਇਕ ਹੋ ਸਕਦੇ ਹਨ। ਸ਼ੂਗਰ ਰੋਗੀਆਂ ਨੂੰ ਅਮਰੂਦ ਦੇ ਪੱਤਿਆਂ ਨਾਲ ਤਿਆਰ ਕਾੜ੍ਹਾ ਪੀਣਾ ਚਾਹੀਦਾ ਹੈ, ਇਹ ਉਨ੍ਹਾਂ ਲਈ ਕਾਫ਼ੀ ਜ਼ਿਆਦਾ ਫ਼ਾਇਦੇਮੰਦ ਹੋ ਸਕਦਾ ਹੈ। ਪੱਤਿਆਂ ਦਾ ਕਾੜ੍ਹਾ ਪੀਣ ਨਾਲ ਹੋਰ ਕਿਹੜੇ ਫ਼ਾਇਦੇ ਹੁੰਦੇ ਹਨ, ਦੇ ਬਾਰੇ ਆਓ ਜਾਣਦੇ ਹਾਂ..Use a decoction of guava leaves
ਅਮਰੂਦ ਦੇ ਪੱਤਿਆਂ ਦਾ ਕਾੜ੍ਹਾ ਬਣਾਉਣ ਲਈ ਇਕ ਭਾਂਡੇ ’ਚ 2 ਗਲਾਸ ਪਾਣੀ ਲਵੋ। ਇਸ ’ਚ 4-5 ਪੱਤੇ ਅਮਰੂਦ ਦੇ ਪੱਤੇ ਪਾਓ। ਹੁਣ ਇਸ ਨੂੰ ਗੈਸ ’ਤੇ ਚੰਗੀ ਤਰ੍ਹਾਂ ਉਬਾਲੋ। ਜਦੋਂ ਪਾਣੀ ਅੱਧਾ ਰਹਿ ਜਾਵੇ ਤਾਂ ਗੈਸ ਨੂੰ ਬੰਦ ਕਰ ਦਿਉ। ਠੰਢਾ ਹੋਣ ਤੋਂ ਬਾਅਦ ਇਸ ਪਾਣੀ ਨੂੰ ਛਾਣ ਲਓ ਅਤੇ ਫਿਰ ਇਸ ਦੀ ਵਰਤੋਂ ਕਰੋ।
ਅਮਰੂਦ ਦੇ ਪੱਤਿਆਂ ਦੇ ਸੇਵਨ ਨਾਲ ਚਮੜੀ ਨਾਲ ਸਬੰਧਿਤ ਸਾਰੀ ਪਰੇਸ਼ਾਨੀ ਦੂਰ ਹੋ ਸਕਦੀ ਹੈ। ਕਿੱਲ-ਮੁਹਾਂਸਿਆਂ ਤੋਂ ਰਾਹਤ ਪਾਉਣ ਲਈ ਤੁਸੀਂ ਅਮਰੂਦ ਦੇ ਪੱਤਿਆਂ ਦੀ ਵਰਤੋਂ ਕਰੋ। ਇਸ ਨੂੰ ਚੰਗੀ ਤਰ੍ਹਾਂ ਪੀਸ ਕੇ ਚਮੜੀ ’ਤੇ ਲਗਾਓ। ਕੁਝ ਦਿਨਾਂ ਤਕ ਇਸ ਦੀ ਵਰਤੋਂ ਕਰਨ ’ਤੇ ਤੁਸੀਂ ਕਿੱਲ-ਮੁਹਾਂਸਿਆਂ ਦੀ ਪਰੇਸ਼ਾਨੀ ਤੋਂ ਮੁਕਤੀ ਪਾ ਸਕਦੇ ਹੋ। ਇੰਨਾ ਹੀ ਨਹੀਂ ਇਹ ਤੁਹਾਡੇ ਬਲੈਕਹੈੱਡ ਨੂੰ ਵੀ ਦੂਰ ਕਰ ਸਕਦਾ ਹੈ।Use a decoction of guava leaves
ALSO READ :- ਚੱਕਰਵਾਤ ‘ਬਿਪਰਜੋਏ’: ਪਾਕਿਸਤਾਨ ‘ਚ ਹਜ਼ਾਰਾਂ ਲੋਕਾਂ ਨੇ ਛੱਡਿਆ ਆਪਣਾ ਘਰ
ਹਾਈ ਬਲੱਡ ਪ੍ਰੈਸ਼ਰ ਦੇ ਰੋਗੀਆਂ ਲਈ ਅਮਰੂਦ ਦੇ ਪੱਤੇ ਕਾਫ਼ੀ ਫ਼ਾਇਦੇਮੰਦ ਹੋ ਸਕਦੇ ਹਨ। ਇਸ ਲਈ ਖ਼ਾਲੀ ਢਿੱਡ ਅਮਰੂਦ ਦਾ ਕਾੜ੍ਹਾ ਪੀਓ। ਇਸ ਦੇ ਸੇਵਨ ਨਾਲ ਹਾਈ ਬਲੱਡ ਪ੍ਰੈਸ਼ਰ ਕਾਫ਼ੀ ਹੱਦ ਤਕ ਕੰਟਰੋਲ ’ਚ ਰਹੇਗਾ।
ਅਮਰੂਦ ਦੇ ਪੱਤਿਆਂ ਨਾਲ ਬਣਿਆ ਕਾੜ੍ਹਾ ਪੀਣ ਨਾਲ ਸ਼ੂਗਰ ਕੰਟੋਰਲ ’ਚ ਰਹੇਗੀ। ਦਰਅਸਲ ਅਮਰੂਦ ਦੇ ਪੱਤੇ ਇਸੁਲਿਨ ਭਰਪੂਰ ਹੁੰਦੇ ਹਨ, ਜੋ ਤੁਹਾਡੇ ਸਰੀਰ ’ਚ ਗਲੂਕੋਜ਼ ਨੂੰ ਕੰਟਰੋਲ ਕਰਦਾ ਹੈ।
ਅਮਰੂਦ ਦੇ ਕਾੜ੍ਹੇ ਨਾਲ ਕੁਰਲੀ ਕਰਨ ਨਾਲ ਮੂੰਹ ਦੇ ਛਾਲਿਆਂ ਤੋਂ ਨਿਜਾਤ ਮਿਲੇਗੀ। ਜੇ ਤੁਸੀਂ ਕਾੜ੍ਹਾ ਨਹੀਂ ਪੀਣਾ ਚਾਹੁੰਦੇ ਤਾਂ ਇਸ ਦੇ ਪੱਤੇ ਚਬਾ ਕੇ ਖਾਓ। ਇਸ ਨਾਲ ਵੀ ਤੁਹਾਨੂੰ ਕਾਫ਼ੀ ਰਾਹਤ ਮਿਲੇਗੀ।Use a decoction of guava leaves