ਖਟਕੜ ਕਲਾਂ ਦੇ ਵਿਆਪਕ ਵਿਕਾਸ ਲਈ ਯੋਜਨਾ ਉਲੀਕੀ

ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਉਣ ਦੇ ਮੰਤਵ ਨਾਲ ਲਿਆ ਫੈਸਲਾ

23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ, ਸਗੋਂ ਹਰ ਤਰ੍ਹਾਂ ਦੇ ਅਨਿਆਂ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਤਾਂ ਜੋ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਇਆ ਜਾ ਸਕੇ।

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਸਬੰਧੀ ਮਤਾ ਪਾਸ ਕਰਨ ਲਈ ਪੰਜਾਬ ਵਿਧਾਨ ਸਭਾ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 850 ਮੀਟਰ ਲੰਬੀ ਵਿਰਾਸਤੀ ਗਲੀ ਅਜਾਇਬ ਘਰ ਤੋਂ ਲੈ ਕੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਤੱਕ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸੜਕ ਜਿੱਥੇ ਸੂਬੇ ਦੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪਾਏ ਬੇਮਿਸਾਲ ਯੋਗਦਾਨ ਨੂੰ ਦਰਸਾਏਗੀ, ਉੱਥੇ ਨੌਜਵਾਨਾਂ ਨੂੰ ਦੇਸ਼ ਦੇ ਹਿੱਤ ਲਈ ਕੰਮ ਕਰਨ ਵਾਸਤੇ ਪ੍ਰੇਰਿਤ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਨੂੰ ਇਸ ਪ੍ਰਾਜੈਕਟ ਲਈ ਤਿਆਰੀਆਂ ਸ਼ੁਰੂ ਕਰਨ ਲਈ ਕਹਿ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਉਣ ਵੇਲੇ ਦੇ ਦ੍ਰਿਸ਼ ਨੂੰ ਦਰਸਾਉਂਦਾ ਵੀਡੀਓ ਬਣਾਉਣ ਦਾ ਵੀ ਵਿਚਾਰ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ ਹੈ, ਸਗੋਂ ਅਸਲ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਤਹੱਈਆ ਕਰੇ।

Also Read : ਚਮਕੀਲਾ ਦੀ ਬਾਇਓਪਿਕ ‘ਤੇ ਦਿਲਜੀਤ ਦੋਸਾਂਝ, ਇਮਤਿਆਜ਼ ਅਲੀ, ਪਰਿਣੀਤੀ ਚੋਪੜਾ ਦਾ ਕੋਰਟ ਨੇ ਨੋਟਿਸ

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਠੋਸ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਲੋੜ ਹੈ, ਜਿਸ ਲਈ ਹਰੇਕ ਵਿਅਕਤੀ ਨੂੰ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਕ ਵਿਅਕਤੀ ਹੀ ਨਹੀਂ, ਬਲਕਿ ਆਪਣੇ ਆਪ ਵਿੱਚ ਇਕ ਸੰਸਥਾ ਸਨ ਅਤੇ ਦੇਸ਼ ਦੀ ਤਰੱਕੀ ਲਈ ਸਾਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ `ਤੇ ਚੱਲਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਮੁਕਤ ਕਰਵਾਉਣ ਦੇ ਨਾਲ-ਨਾਲ ਗਰੀਬੀ ਅਤੇ ਭ੍ਰਿਸ਼ਟਾਚਾਰ ਮੁਕਤ ਭਾਰਤ ਦੀ ਕਲਪਨਾ ਵੀ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਅਜੇ ਵੀ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਨ੍ਹਾਂ ਦੀ ਸਰਕਾਰ ਇਨ੍ਹਾਂ ਸਾਰੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਲਈ ਕੰਮ ਕਰਨ ਵਾਲੀ ਸਰਕਾਰ ਨੂੰ ਚੁਣਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਵੋਟ ਦਾ ਅਧਿਕਾਰ ਮਿਲਣਾ ਯਕੀਨੀ ਬਣਾਉਣ ਲਈ ਮਹਾਨ ਕੌਮੀ ਆਗੂਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਭਗਵੰਤ ਮਾਨ ਨੇ ਕਿਹਾ ਕਿ ਜਮਹੂਰੀਅਤ ਵਿੱਚ ਬਿਨਾਂ ਕਿਸੇ ਡਰ ਭੈਅ ਦੇ ਹਿੱਸਾ ਲੈਣਾ ਹੀ ਦੇਸ਼ ਦੇ ਇਨ੍ਹਾਂ ਮਹਾਨ ਆਗੂਆਂ ਨੂੰ ਸੱਚੀ ਸ਼ਰਧਾਂਜਲੀ ਹੈ।

Thursday, December 26, 2024

ਪਾਕਿਸਤਾਨ ਦੇ ਸਿੰਧ ਸੂਬੇ ‘ਚ ਸੁਰੱਖਿਅਤ ਥਾਵਾਂ ‘ਤੇ ਪਹੁੰਚਾਏ ਗਏ 62,000 ਲੋਕ 

Date:

People transported to safe placesਪਾਕਿਸਤਾਨ ਦੇ ਤੱਟਵਰਤੀ ਖੇਤਰਾਂ ਵਿੱਚ ਵੀਰਵਾਰ ਨੂੰ ਚੱਕਰਵਾਤ ਬਿਪਰਜੋਏ ਦੇ ਟਕਰਾਉਣ ਤੋਂ ਪਹਿਲਾਂ ਦੇਸ਼ ਦੇ ਦੱਖਣੀ ਸਿੰਧ ਸੂਬੇ ਵਿੱਚ ਲਗਭਗ 62,000 ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਵਰਤਮਾਨ ਵਿੱਚ ਬਿਪਰਜੋਏ, ਜੋ ਇੱਕ “ਬਹੁਤ ਗੰਭੀਰ ਚੱਕਰਵਾਤੀ ਤੂਫਾਨ” ਵਿੱਚ ਬਦਲ ਗਿਆ ਹੈ, ਭਾਰਤ ਅਤੇ ਪਾਕਿਸਤਾਨ ਨੇੜੇ ਪਹੁੰਚ ਚੁੱਕਾ ਹੈ, ਜਿਸ ਨਾਲ ਅਧਿਕਾਰੀਆਂ ਜਾਨ-ਮਾਲ ਦੇ ਸੰਭਾਵਿਤ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਸਾਵਧਾਨੀ ਦੇ ਉਪਾਅ ਕਰ ਰਹੀ ਹੈ। ਤੂਫਾਨ ਦੇ ਸਿੰਧ ਦੇ ਥੱਟਾ ਜ਼ਿਲ੍ਹੇ ਅਤੇ ਭਾਰਤ ਦੇ ਕੱਛ ਜ਼ਿਲ੍ਹੇ ਵਿੱਚ ਕੇਟੀ ਬੰਦਰ ਬੰਦਰਗਾਹ ਦੇ ਵਿਚਕਾਰ ਲੈਂਡਫਾਲ ਕਰਨ ਦੀ ਉਮੀਦ ਹੈ। People transported to safe places

ਸਿੰਧ ਦੇ ਸੂਚਨਾ ਮੰਤਰੀ ਸ਼ਰਜੀਲ ਮੇਮਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਿੰਧ ਦੇ ਤੱਟੀ ਇਲਾਕਿਆਂ ਨਾਲ ਲੱਗਦੇ ਇਲਾਕਿਆਂ ਤੋਂ ਕਰੀਬ 62,000 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਮੇਮਨ ਨੇ ਕਿਹਾ ਕਿ “ਹੁਣ ਤੱਕ ਠੱਟਾ, ਕੇਤੀ ਬੰਦਰ, ਸੁਜਾਵਲ, ਬਦੀਨ, ਉਮਰਕੋਟ, ਥਾਰਪਾਰਕਰ, ਸ਼ਹੀਦ ਬੇਨਜ਼ੀਰਾਬਾਦ, ਟਾਂਡੋ ਮੁਹੰਮਦ ਖਾਨ, ਟਾਂਡੋ ਅਲੇਅਰ ਅਤੇ ਸੰਘਰ ਵਿੱਚ ਰਹਿ ਰਹੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜ ਦਿੱਤਾ ਗਿਆ ਹੈ।” ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਮਜ਼ਬੂਤ ​​ਇਮਾਰਤਾਂ ਅਤੇ ਲੋੜੀਂਦਾ ਭੋਜਨ, ਪਾਣੀ ਅਤੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਮੇਮਨ ਨੇ ਕਿਹਾ ਕਿ ਠੱਟਾ, ਕੇਤੀ ਬੰਦਰ ਅਤੇ ਸੁਜਾਵਲ ਦੇ ਕਈ ਖੇਤਰਾਂ ਵਿੱਚ ਕੁਝ ਪਰਿਵਾਰ ਆਪਣੇ ਘਰ ਛੱਡਣ ਲਈ ਤਿਆਰ ਨਹੀਂ ਸਨ ਪਰ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਜ਼ਬਰਦਸਤੀ ਬੇਦਖਲ ਕਰਨਾ ਪਿਆ। ਉਸ ਨੇ ਕਿਹਾ ਕਿ “ਅਜਿਹੇ ਲੋਕ ਵੀ ਹਨ ਜੋ ਸਵੈ-ਇੱਛਾ ਨਾਲ ਸੁਰੱਖਿਅਤ ਥਾਵਾਂ ‘ਤੇ ਚਲੇ ਗਏ ਸਨ।” ਚੱਕਰਵਾਤ ਕਾਰਨ ਕਰਾਚੀ ਅਤੇ ਹੈਦਰਾਬਾਦ ਵਰਗੇ ਸ਼ਹਿਰਾਂ ਵਿੱਚ ਭਾਰੀ ਹੜ੍ਹ ਆ ਸਕਦਾ ਹੈ। ਪੀਐਮਡੀ ਦੁਆਰਾ ਜਾਰੀ ਤਾਜ਼ਾ ਅਲਰਟ ਵਿੱਚ ਕਿਹਾ ਗਿਆ ਹੈ ਕਿ ਚੱਕਰਵਾਤ ਕਰਾਚੀ ਤੋਂ ਲਗਭਗ 310 ਕਿਲੋਮੀਟਰ ਦੱਖਣ, ਥੱਟਾ ਤੋਂ 300 ਕਿਲੋਮੀਟਰ ਦੱਖਣ-ਦੱਖਣ-ਪੱਛਮ ਅਤੇ ਕੇਟੀ ਬੰਦਰ ਤੋਂ 240 ਕਿਲੋਮੀਟਰ ਦੱਖਣ-ਦੱਖਣ-ਪੱਛਮ ਵਿੱਚ ਹੈ। ਸਾਵਧਾਨੀ ਦੇ ਤੌਰ ‘ਤੇ ਸਰਕਾਰ ਨੇ ਬਲੋਚਿਸਤਾਨ ਸੂਬੇ ਦੇ ਹੱਬ ਅਤੇ ਲਾਸਬੇਲਾ ਜ਼ਿਲਿਆਂ ਅਤੇ ਗਵਾਦਰ ਦੇ ਕੁਝ ਸਥਾਨਾਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਹੈ। People transported to safe places

Share post:

Subscribe

spot_imgspot_img

Popular

More like this
Related