ਦਸ ਲੱਖ ਦੇ ਇਨਾਮੀ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ

ਖਾਲਿਸਤਾਨੀ ਹਰਦੀਪ ਸਿੰਘ ਨਿੱਝਰ (Khalistani Hardeep Singh Nijha) ਦੀ ਕੈਨੇਡਾ ਦੇ ਸਰੀ ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਨਿੱਝਰ ਨੂੰ ਗੁਰਦੁਆਰੇ ਨੇੜੇ ਪਾਰਕਿੰਗ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।Nijhar shot dead

ਖੁਫੀਆ ਏਜੰਸੀ ਦੇ ਸੂਤਰਾਂ ਮੁਤਾਬਕ ਜਦੋਂ ਨਿੱਝਰ ਨੂੰ ਗੋਲੀ ਮਾਰੀ ਗਈ ਤਾਂ ਉਸ ਦੇ ਨਾਲ ਦੋ ਹੋਰ ਲੋਕ ਵੀ ਸਨ। ਫਿਲਹਾਲ ਜਾਂਚ ਏਜੰਸੀਆਂ ਹਮਲਾਵਰਾਂ ਦੀ ਪਛਾਣ ਜੁਟਾਉਣ ਵਿੱਚ ਜੁਟੀਆਂ ਹੋਈਆਂ ਹਨ ਅਤੇ ਮ੍ਰਿਤਕ ਦੀ ਅਧਿਕਾਰਤ ਪਛਾਣ ਦੀ ਪ੍ਰਕਿਰਿਆ ਵੀ ਜਾਰੀ ਹੈ।Nijhar shot dead

ਖੁਫੀਆ ਏਜੰਸੀ ਦੇ ਸੂਤਰਾਂ ਅਨੁਸਾਰ ਹਰਦੀਪ ਸਿੰਘ ਨਿੱਝਰ ਕਈ ਸਾਲਾਂ ਤੋਂ ਕੈਨੇਡਾ ‘ਚ ਰਹਿ ਰਿਹਾ ਸੀ ਅਤੇ ਉਥੋਂ ਭਾਰਤ ਖਿਲਾਫ ਅੱਤਵਾਦ ਨੂੰ ਹਵਾ ਦੇ ਰਿਹਾ ਸੀ। ਖੁਫੀਆ ਸੂਤਰਾਂ ਅਨੁਸਾਰ ਨਿੱਝਰ ਪਿਛਲੇ ਇਕ ਸਾਲ ਵਿਚ ਭਾਰਤੀ ਜਾਂਚ ਏਜੰਸੀਆਂ ਲਈ ਹੋਰ ਵੀ ਵੱਡੀ ਸਿਰਦਰਦੀ ਬਣ ਗਿਆ ਸੀ। ਕਿਉਂਕਿ ਉਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਕਾਰਕੁਨਾਂ ਨੂੰ ਵਿਦੇਸ਼ਾਂ ਵਿੱਚ ਰਿਹਾਇਸ਼ ਅਤੇ ਪੈਸਾ ਮੁਹੱਈਆ ਕਰਵਾਉਣਾ ਸ਼ੁਰੂ ਕਰ ਦਿੱਤਾ ਸੀ।Nijhar shot dead

also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 june,2023) Today Hukamnama Darbar Sahib JI

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਭਾਰਤ ਸਰਕਾਰ ਨੇ ਹਰਦੀਪ ਸਿੰਘ ਨਿੱਝਰ ਨੂੰ ਨਾਮਜ਼ਦ ਅੱਤਵਾਦੀ ਐਲਾਨ ਕੀਤਾ ਸੀ। ਕੁਝ ਮਹੀਨੇ ਪਹਿਲਾਂ ਨਿੱਝਰ ਦੇ ਦੋ ਸਾਥੀਆਂ ਨੂੰ ਫਿਲੀਪੀਨਜ਼ ਅਤੇ ਮਲੇਸ਼ੀਆ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

[wpadcenter_ad id='4448' align='none']