ਪੰਜਾਬ ਵਿਧਾਨ ਸਭਾ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਸਿੱਖ ਗੁਰਦੁਆਰਾ ਸੋਧ ਬਿੱਲ-2023’ ਪੇਸ਼ ਕੀਤਾ ਗਿਆ, ਜਿਸ ‘ਤੇ ਸਦਨ ਅੰਦਰ ਵਿਚਾਰ-ਚਰਚਾ ਜਾਰੀ ਹੈ। ਇਹ ਬਿੱਲ ਗੁਰਬਾਣੀ ਦੇ ਲਾਈਵ ਪ੍ਰਸਾਰਣ ਨੂੰ ਲੈ ਕੇ ਹੈ। ਇਸ ਬਾਰੇ ਬੋਲਦਿਆਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਐੱਸ. ਜੀ. ਪੀ. ਨੂੰ ਆਪਣਾ ਚੈਨਲ ਸ਼ੁਰੂ ਕਰਨਾ ਚਾਹੀਦਾ ਹੈ।Akali MLA protested
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਿਰਮੌਰ ਸੰਸਥਾ ਹੈ ਅਤੇ ਸਰਕਾਰ ਦਾ ਇਸ ਕਮੇਟੀ ‘ਚ ਦਖ਼ਲ-ਅੰਦਾਜ਼ੀ ਕਰਨ ਦਾ ਕੋਈ ਹੱਕ ਨਹੀਂ ਬਣਦਾ ਹੈ। ਇਹ ਬਹੁਤ ਅਹਿਮ ਮਸਲਾ ਹੈ, ਜੋ ਗੁਰਬਾਣੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਬਿੱਲ ਦਾ ਵਿਰੋਧ ਕਰਦਿਆਂ ਕਿਹਾ ਕਿ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਿਲ ਕੇ ਇਸ ‘ਤੇ ਵਿਚਾਰ ਕਰਕੇ ਹੱਲ ਕੱਢੇ। ਮਨਪ੍ਰੀਤ ਇਆਲੀ ਨੇ ਕਿਹਾ ਕਿ ਜੇਕਰ ਇਹ ਬਿੱਲ ਪਾਸ ਹੁੰਦਾ ਹੈ ਤਾਂ ਆਉਣ ਵਾਲੇ ਸਮੇਂ ‘ਚ ਸਰਕਾਰਾਂ ਇਸ ਦੀ ਆੜ ‘ਚ ਗਲਤ ਫ਼ੈਸਲੇ ਲੈਣਗੀਆਂ ਅਤੇ ਸਰਕਾਰਾਂ ਦੀ ਐੱਸ. ਜੀ. ਪੀ. ਸੀ. ‘ਚ ਦਖ਼ਲ-ਅੰਦਾਜ਼ੀ ਵਧੇਗੀ।Akali MLA protested
also read :- ਅਕਾਲ ਤਖਤ ਸਾਹਿਬ ਦੇ ਹੁਕਮਾਂ ਨੂੰ ਤੁਰਤ ਲਾਗੂ ਕਰਕੇ ਰਿਪੋਰਟ ਭੇਜੇ ਸ਼੍ਰੋਮਣੀ ਕਮੇਟੀ: ਜਥੇਦਾਰ
ਇਸ ਨਾਲ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪੁੱਜੇਗੀ। ਬਿੱਲ ਬਾਰੇ ਬੋਲਦਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਗੁਰਬਾਣੀ ਦੇ ਪ੍ਰਸਾਰਣ ਨੂੰ ਫਰੀ ਟੂ ਏਅਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਾਂ ਦੇ ਮਾਮਲਿਆਂ ‘ਚ ਕੋਈ ਦਖ਼ਲ-ਅੰਦਾਜ਼ੀ ਨਹੀਂ ਕੀਤੀ ਜਾ ਰਹੀ ਅਤੇ ਅਸੀਂ ਵੀ ਸਿੱਖਾਂ ਦੇ ਹੀ ਬੱਚੇ ਹਾਂ ਅਤੇ ਸਾਡੇ ਘਰਾਂ ‘ਚ ਵੀ ਗੁਰਬਾਣੀ ਚੱਲਦੀ ਹੈ ਅਤੇ ਅਖੰਡ ਪਾਠ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਜਾਣ-ਬੁੱਝ ਕੇ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਮਾਨ ਵੱਲੋਂ ਲਿਆਂਦਾ ਬਿੱਲ ਸਿੱਖ ਵਿਰੋਧੀ ਨਹੀਂ ਹੈ ਅਤੇ ਨਾ ਹੀ ਸਿੱਖਾਂ ਦੇ ਮਾਮਲਿਆਂ ‘ਚ ਕੋਈ ਦਖ਼ਲ-ਅੰਦਾਜ਼ੀ ਹੈ।Akali MLA protested