ਪੰਜਾਬ ਵਿਧਾਨ ਸਭਾ ‘ਚ ‘ਸਿੱਖ ਗੁਰਦੁਆਰਾ ਸੋਧ ਬਿੱਲ-2023’ ਨੂੰ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਹੈ। ਇਹ ਬਿੱਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਦਨ ਅੰਦਰ ਪੇਸ਼ ਕੀਤਾ ਗਿਆ ਸੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਸਾਰੇ ਸੰਵਿਧਾਨ ਦੀ ਸਹੁੰ ਚੁੱਕ ਕੇ ਵਿਧਾਨ ਸਭਾ ‘ਚ ਆਏ ਹਾਂ। ਉਨ੍ਹਾਂ ਨੇ ਕਿਹਾ ਕਿ ਗੁਰਬਾਣੀ ਸਭ ਦੀ ਸਾਂਝੀ ਹੈ ਅਤੇ ਕਿਸੇ ਇਕ ਚੈਨਲ ਨੇ ਇਸ ਦਾ ਠੇਕਾ ਨਹੀਂ ਲਿਆ ਹੋਇਆ। 11 ਸਾਲ ਹੋ ਗਏ ਹਨ, ਇੱਕੋ ਚੈਨਲ ਹੀ ਗੁਰਬਾਣੀ ਚਲਾਈ ਜਾਂਦਾ ਹੈ ਅਤੇ ਇਨ੍ਹਾਂ ਦਾ ਐਗਰੀਮੈਂਟ ਹੁਣ 21 ਜੁਲਾਈ ਨੂੰ ਖ਼ਤਮ ਹੋ ਰਿਹਾ ਹੈ।Gurdwara Amendment Bill-2023
ਉਨ੍ਹਾਂ ਕਿਹਾ ਕਿ ਐੱਸ. ਜੀ. ਪੀ. ਸੀ. ਦੀਆਂ ਚੋਣਾਂ ਹੋਇਆਂ ਨੂੰ 11 ਸਾਲ ਹੋ ਗਏ ਹਨ ਅਤੇ ਇਹ ਨਿਯਮ ਹੈ ਕਿ ਜਦੋਂ ਕਿਸੇ ਸੰਸਥ ਦੀ 5 ਸਾਲ ਤੱਕ ਚੋਣਾਂ ਨਹੀਂ ਹੁੰਦੀਆਂ ਤਾਂ ਉਹ ਗੈਰ ਲੋਕਤੰਤਰੀ ਮੰਨੀ ਜਾਂਦੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਐੱਸ. ਜੀ. ਪੀ. ਸੀ. ਨੂੰ ਹੁਕਮ ਜਾਰੀ ਕੀਤੇ ਸਨ ਕਿ ਉਹ ਆਪਣਾ ਚੈਨਲ ਬਣਾਉਣ, ਜਿਸ ‘ਤੇ ਗੁਰਬਾਣੀ ਦਾ ਪ੍ਰਸਾਰਣ ਹੋਵੇ ਪਰ ਅਜਿਹਾ ਨਹੀਂ ਹੋਇਆ। ਉਨ੍ਹਾਂ ਨੇ ਬਾਦਲਾਂ ‘ਤੇ ਸਿੱਧਾ ਹਮਲਾ ਕਰਦਿਆਂ ਕਿਹਾ ਕਿ ਬਾਦਲ ਇਸ ਚੈਨਲ ਤੋਂ ਪੈਸੇ ਕਮਾ ਰਹੇ ਹਨ।Gurdwara Amendment Bill-2023
also read :- ਪ੍ਰਵਾਸੀ ਭਾਰਤੀਆਂ ਨੂੰ ਅਮਰੀਕਾ ’ਚ ਪੀ. ਐੱਮ. ਮੋਦੀ ਦਾ ਬੇਸਬਰੀ ਨਾਲ ਇੰਤਜ਼ਾਰ
ਉੁਨ੍ਹਾਂ ਕਿਹਾ ਕਿ ਅਸੀਂ ਇਹ ਬਿੱਲ ਲਿਆ ਰਹੇ ਹਾਂ ਕਿ ਜਦੋਂ ਗੁਰਬਾਣੀ ਚੱਲੇ ਤਾਂ 30 ਮਿੰਟ ਪਹਿਲਾਂ ਅਤੇ 30 ਮਿੰਟ ਬਾਅਦ ਕੋਈ ਵੀ ਐਡ ਨਾ ਚੱਲੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵੇਲੇ ਗੁਰਬਾਣੀ ਫਰੀ-ਟੂ-ਏਅਰ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਗੁਰਬਾਣੀ ਨੂੰ ਪੂਰੀ ਦੁਨੀਆ ‘ਚ ਫੈਲਣ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਲੋਕ ਜਿਹੜਾ ਮਰਜ਼ੀ ਚੈਨਲ ਲਾਉਣ, ਉਨ੍ਹਾਂ ਨੂੰ ਗੁਰਬਾਣੀ ਸੁਣਨ ਨੂੰ ਮਿਲੇ। ਗੁਰਬਾਣੀ ਦਾ ਪ੍ਰਸਾਰ ਅਤੇ ਪ੍ਰਚਾਰ ਪੂਰੀ ਦੁਨੀਆ ‘ਚ ਹੋਣਾ ਚਾਹੀਦਾ ਹੈ।Gurdwara Amendment Bill-2023