ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਹਰੇਕ ਹਿੱਸੇ ਚ ਜ਼ਮੀਨਦੋਜ਼ ਪਾਈਪਾਂ ਵਿਛਾਉਣ ‘ਤੇ ਦੇ ਰਹੀ ਹੈ ਜ਼ੋਰ
ਭੂਮੀ ਅਤੇ ਜਲ ਸੰਭਾਲ ਮੰਤਰੀ ਨੇ ਵਿਭਾਗੀ ਕੰਮਕਾਜ ਦੀ ਕੀਤੀ ਸਮੀਖਿਆ
ਚੰਡੀਗੜ੍ਹ, 22 ਜੂਨ
Saving precious water resources ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਦੇ ਮੱਦੇਨਜ਼ਰ ਭੂਮੀ ਤੇ ਜਲ ਸੰਭਾਲ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਕਿਸਾਨਾਂ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਅਤੇ ਬੇਸ਼ਕੀਮਤੀ ਜਲ ਸਰੋਤਾਂ ਨੂੰ ਬਚਾਉਣ ‘ਤੇ ਜ਼ੋਰ ਦਿੰਦਿਆਂ ਵਿਭਾਗ ਨੂੰ ਨਵੇਂ ਪ੍ਰੋਗਰਾਮ ਉਲੀਕਣ ਅਤੇ ਚੱਲ ਰਹੇ ਪਾਣੀ ਦੀ ਸੰਭਾਲ ਅਤੇ ਪ੍ਰਬੰਧਨ ਨੂੰ ਹੋਰ ਤੇਜ਼ ਕਰਨ ਲਈ ਕਿਹਾ।
ਮੀਤ ਹੇਅਰ ਨੇ ਖੇਤੀਬਾੜੀ ਲਈ ਸਿੰਜਾਈ ਵਾਸਤੇ ਨਹਿਰੀ ਪਾਣੀ ਅਤੇ ਸੋਧੇ ਹੋਏ ਪਾਣੀ ਦੀ ਵਰਤੋਂ ਵੱਧ ਤੋਂ ਵੱਧ ਕਰਨ ਅਤੇ ਜ਼ਮੀਨਦੋਜ਼ ਪਾਈਪਲਾਈਨ ਪ੍ਰੋਗਰਾਮ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਵਿਭਾਗ ਨੂੰ ਜ਼ਮੀਨੀ ਪੱਧਰ ‘ਤੇ ਜਾਗਰੂਕਤਾ ਪੈਦਾ ਕਰਕੇ ਸੂਬੇ ਵਿੱਚ ਜਲ ਪ੍ਰਬੰਧਨ ਅਤੇ ਸੰਭਾਲ ਲਈ ਲੋਕ ਲਹਿਰ ਸ਼ੁਰੂ ਕਰਨ ਦਾ ਸੱਦਾ ਦਿੱਤਾ।
ਮੀਤ ਹੇਅਰ ਨੇ ਇਹ ਨਿਰਦੇਸ਼ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੌਰਾਨ ਦਿੱਤੇ। Saving precious water resources
also read: ਪੰਜਾਬ ਸਰਕਾਰ ਨਸ਼ਿਆਂ ਦੀ ਵਰਤੋਂ ਨੂੰ ਅਪਰਾਧ ਮੁਕਤ ਕਰਨ ਸਬੰਧੀ ਨੀਤੀ ਲਿਆਉਣ ਲਈ ਕਰ ਰਹੀ ਹੈ ਵਿਚਾਰ
ਵਿਭਾਗ ਦੀ ਵਾਟਰਸ਼ੈੱਡ ਸਕੀਮ ਦਾ ਜਾਇਜ਼ਾ ਲੈਂਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਨੇ ਬੇਜ਼ਮੀਨੇ ਕਿਸਾਨਾਂ ਅਤੇ ਮਹਿਲਾਵਾਂ ਨੂੰ ਪ੍ਰਾਜੈਕਟ ਖੇਤਰਾਂ ਵਿੱਚ ਸਵੈ-ਸਹਾਇਤਾ ਗਰੁੱਪ ਬਣਾ ਕੇ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਦੇਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਮਾਨਸੂਨ ਸੀਜ਼ਨ ਵਿੱਚ ਬਰਸਾਤੀ ਪਾਣੀ ਦੀ ਸੰਭਾਲ ਲਈ ਜਲ ਤਲਾਬ ਅਤੇ ਚੈਕ ਡੈਮਾਂ ਦੀ ਉਸਾਰੀ ‘ਤੇ ਕੰਮ ਤੇਜ਼ ਕਰਨ ‘ਤੇ ਵੀ ਜ਼ੋਰ ਦਿੱਤਾ।
ਵਿਭਾਗੀ ਅਧਿਕਾਰੀਆਂ ਨੇ ਮੰਤਰੀ ਨੂੰ ਇੱਕ ਪੇਸ਼ਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਕੰਮਾਂ ਦਾ ਮੁੱਖ ਉਦੇਸ਼ ਸਿੰਜਾਈ ਵਾਲੇ ਪਾਣੀ ਦੀ ਵਰਤੋਂ ਕੁਸ਼ਲਤਾ ਵਿੱਚ ਵਾਧਾ ਅਤੇ ਬਦਲਵੇਂ ਸਿੰਜਾਈ ਜਲ ਸਰੋਤਾਂ ਦਾ ਵਿਕਾਸ ਕਰਨਾ ਹੈ ਕਿਉਂਕਿ ਸੂਬੇ ਦੇ 90 ਫੀਸਦੀ ਤੋਂ ਵੱਧ ਜਲ ਸਰੋਤਾਂ ਦੀ ਵਰਤੋਂ ਇਕੱਲੇ ਖੇਤੀਬਾੜੀ ਖੇਤਰ ਵਿੱਚ ਕੀਤੀ ਜਾ ਰਹੀ ਹੈ।ਵਿਭਾਗ ਦੇ ਮੁੱਖ ਕੰਮਾਂ ਵਿੱਚ ਜ਼ਮੀਨਦੋਜ਼ ਪਾਈਪਲਾਈਨ ਸਿਸਟਮ, ਖੇਤੀਬਾੜੀ ਵਿੱਚ ਸੋਧੇ ਪਾਣੀ ਦੀ ਵਰਤੋਂ, ਤੁਪਕਾ ਅਤੇਫੁਆਰਾਂ ਸਿਸਟਮ, ਬਰਸਾਤੀ ਪਾਣੀ ਦੀ ਸੰਭਾਲ, ਵਾਟਰਸ਼ੈੱਡ ਅਧਾਰਤ ਪ੍ਰੋਗਰਾਮਾਂ ਤੋਂ ਇਲਾਵਾ ਹੋਰ ਕੰਮ ਸ਼ਾਮਲ ਹਨ। Saving precious water resources
ਮੀਟਿੰਗ ਦੌਰਾਨ ਵਿਭਾਗ ਵੱਲੋਂ ਪ੍ਰਸਤਾਵਿਤ ਅਸਾਮੀਆਂ ਦੇ ਪੁਨਰਗਠਨ ਬਾਰੇ ਵੀ ਚਰਚਾ ਕੀਤੀ ਗਈ।ਭੂਮੀ ਤੇ ਜਲ ਸੰਭਾਲ ਮੰਤਰੀ ਨੇ ਦੱਸਿਆ ਕਿ ਜਲਦੀ ਹੀ ਇਸ ਪੁਨਰਗਠਨ ਅੰਤਿਮ ਰੂਪ ਦੇਣ ਤੋਂ ਬਾਅਦ ਨਵੀਂ ਭਰਤੀ ਮੁਹਿੰਮ ਚਲਾਈ ਜਾਵੇਗੀ।
ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਭੂਮੀ ਤੇ ਜਲ ਸੰਭਾਲ ਕੇ.ਏ.ਪੀ.ਸਿਨਹਾ, ਮੁੱਖ ਭੂਮੀ ਪਾਲ ਮਹਿੰਦਰ ਸਿੰਘ ਸੈਣੀ ਸਮੇਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।
———